ਪਾਕਿਸਤਾਨੀ ਮਿਜ਼ਾਈਲਾਂ ਨੂੰ ਹਵਾ ''ਚ ਉਡਾ ਰਿਹੈ ਭਾਰਤ ਦਾ ਡਿਫੈਂਸ ਸਿਸਟਮ, ਹੁਣ ਭਾਰਤੀ ਫੌਜ ਦੀ ਜਵਾਬੀ ਕਾਰਵਾਈ ਸ਼ੁਰੂ
Thursday, May 08, 2025 - 10:35 PM (IST)

ਨੈਸ਼ਨਲ ਡੈਸਕ- ਪਾਕਿਸਤਾਨ ਨੇ ਦੇਰ ਰਾਤ ਜੰਮੂ, ਪਠਾਨਕੋਟ ਅਤੇ ਜੈਸਲਮੇਰ ਸਮੇਤ ਕਈ ਸ਼ਹਿਰਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਹਾਲਾਂਕਿ ਭਾਰਤ ਦੇ ਐਸ-400 ਹਵਾਈ ਰੱਖਿਆ ਪ੍ਰਣਾਲੀ ਨੇ ਪਾਕਿਸਤਾਨ ਦੀਆਂ 8 ਮਿਜ਼ਾਈਲਾਂ ਨੂੰ ਡੇਗ ਦਿੱਤਾ। ਇਸ ਦੇ ਨਾਲ ਹੀ ਪਾਕਿਸਤਾਨ ਦੇ ਤਿੰਨ ਲੜਾਕੂ ਜਹਾਜ਼ਾਂ ਨੂੰ ਡੇਗ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ ਦੋ JF-17 ਅਤੇ ਇੱਕ F-16 ਲੜਾਕੂ ਜਹਾਜ਼ ਸ਼ਾਮਲ ਹਨ।
ਇੰਨਾ ਹੀ ਨਹੀਂ, ਭਾਰਤ ਵੱਲੋਂ ਵੀ ਜਵਾਬੀ ਹਮਲਾ ਕੀਤਾ ਗਿਆ ਹੈ। ਪਾਕਿਸਤਾਨ 'ਤੇ ਹਮਲਾ ਕਰਨ ਲਈ ਰਾਜਸਥਾਨ ਤੋਂ ਲੜਾਕੂ ਜਹਾਜ਼ਾਂ ਨੇ ਉਡਾਣ ਭਰੀ ਹੈ। ਭਾਰਤ ਨੇ ਪਾਕਿਸਤਾਨ ਵਿਰੁੱਧ ਤਿੰਨ ਮਿਜ਼ਾਈਲਾਂ ਦਾਗੀਆਂ ਹਨ। ਭਾਰਤ ਨੇ AWACS ਨੂੰ ਵੀ ਡੇਗ ਦਿੱਤਾ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ AWACS ਨੂੰ ਨਸ਼ਟ ਕਰ ਦਿੱਤਾ ਗਿਆ ਹੈ।