ਕੋਰੋਨਾ ਟੀਕਾਕਰਣ ''ਚ ਭਾਰਤ ਨੇ ਅਮਰੀਕਾ ਨੂੰ ਛੱਡਿਆ ਪਿੱਛੇ, ਹੁਣ ਤੱਕ ਇਨ੍ਹੇ ਲੋਕਾਂ ਨੂੰ ਲੱਗ ਚੁੱਕਾ ਹੈ ਟੀਕਾ

Saturday, Jun 05, 2021 - 01:12 AM (IST)

ਨਵੀਂ ਦਿੱਲੀ - ਭਾਰਤ ਨੇ ਕੋਰੋਨਾ ਵੈਕਸੀਨ ਦੀ ਘੱਟ ਤੋਂ ਘੱਟ ਇੱਕ ਡੋਜ਼ ਲੈ ਚੁੱਕੇ ਲੋਕਾਂ ਦੀ ਗਿਣਤੀ ਦੇ ਮਾਮਲੇ ਵਿੱਚ ਅਮਰੀਕਾ ਨੂੰ ਪਿੱਛੇ ਛੱਡ ਦਿੱਤਾ ਹੈ। ਇਹ ਦਾਅਵਾ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੇ ਕੀਤਾ।

ਟੀਕਾਕਰਣ ਵਿੱਚ ਅਮਰੀਕਾ ਨੂੰ ਪਿੱਛੇ ਛੱਡਿਆ
ਕੇਂਦਰ ਸਰਕਾਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਟੀਕਾਕਰਣ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਈ ਜਾਵੇਗੀ। ਨੀਤੀ ਕਮਿਸ਼ਨ ਦੇ ਮੈਂਬਰ ਵੀ.ਕੇ. ਪਾਲ ਨੇ ਕਿਹਾ ਕਿ ਹੁਣ ਤੱਕ 60 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਦੀ 43 ਫ਼ੀਸਦੀ ਆਬਾਦੀ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ। ਉਥੇ ਹੀ 45 ਸਾਲ ਤੋਂ ਜ਼ਿਆਦਾ ਉਮਰ ਦੀ 37 ਫ਼ੀਸਦੀ ਆਬਾਦੀ ਦਾ ਕੋਰੋਨਾ ਟੀਕਾਕਰਣ ਕੀਤਾ ਜਾ ਚੁੱਕਾ ਹੈ। 

ਨੀਤੀ ਕਮਿਸ਼ਨ ਦੇ ਮੈਂਬਰ (ਸਿਹਤ) ਵੀ.ਕੇ. ਪਾਲ ਨੇ ਕਿਹਾ ਕਿ ਭਾਰਤ ਵਿੱਚ ਕੋਰੋਨਾ ਵੈਕਸੀਨ ਦੀ ਘੱਟੋਂ ਘੱਟ ਇੱਕ ਡੋਜ਼ ਲੁਆ ਚੁੱਕੇ ਲੋਕਾਂ ਦੀ ਗਿਣਤੀ 17.2 ਕਰੋੜ ਹੋ ਗਈ ਹੈ। ਉਥੇ ਹੀ ਅਮਰੀਕਾ ਵਿੱਚ ਇਹ ਗਿਣਤੀ 16.9 ਕਰੋੜ ਹੀ ਹੈ।

ਪਾਲ ਨੇ ਕਿਹਾ, ‘ਅਸੀਂ ਕੋਵਿਡ ਟੀਕੇ ਦੀ ਘੱਟ ਤੋਂ ਘੱਟ ਇੱਕ ਖੁਰਾਕ ਲੈਣ ਵਾਲੇ ਲੋਕਾਂ ਦੀ ਗਿਣਤੀ ਦੇ ਮਾਮਲੇ ਵਿੱਚ ਅਮਰੀਕਾ ਨੂੰ ਪਿੱਛੇ ਛੱਡ ਦਿੱਤਾ ਹੈ। ਇਹ ਭਰੋਸਾ ਦਿੰਦਾ ਹੈ ਕਿ ਅਸੀਂ ਟੀਕਾ ਮੁਹਿੰਮ ਵਿੱਚ ਲਗਾਤਾਰ ਸੁਧਾਰ ਕਰ ਰਹੇ ਹਾਂ ਅਤੇ ਇਸ ਨੂੰ ਤੇਜ਼ ਕਰ ਰਹੇ ਹਾਂ। ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।’’

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News