ਭਾਰਤ ਨੇ ਸ਼ਿੰਜੋ ਆਬੇ ਦੇ ਕਤਲ 'ਤੇ ਕੀਤਾ ਸੋਗ ਜ਼ਾਹਰ, ਰਾਸ਼ਟਰੀ ਝੰਡਾ ਅੱਧਾ ਝੁਕਿਆ ਹੋਇਆ

07/09/2022 12:45:58 PM

ਨਵੀਂ ਦਿੱਲੀ (ਭਾਸ਼ਾ)- ਸਰਕਾਰ ਨੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਸਨਮਾਨ 'ਚ ਅੱਜ ਯਾਨੀ ਸ਼ਨੀਵਾਰ ਨੂੰ ਇਕ ਦਿਨ ਦਾ ਰਾਸ਼ਟਰੀ ਸੋਗ ਰੱਖਿਆ ਹੈ। ਇਸ ਦੌਰਾਨ ਅੱਜ ਭਾਰਤ 'ਚ ਉਨ੍ਹਾਂ ਸਾਰੀਆਂ ਇਮਾਰਤਾਂ 'ਤੇ ਤਿਰੰਗਾ ਅੱਧਾ ਝੁਕਿਆ ਰਿਹਾ, ਜਿੱਥੇ ਇਸ ਨੂੰ ਨਿਯਮਿਤ ਰੂਪ ਨਾਲ ਲਹਿਰਾਇਆ ਜਾਂਦਾ ਹੈ। ਲਾਲ ਕਿਲ੍ਹਾ, ਰਾਸ਼ਟਰਪਤੀ ਭਵਨ ਅਤੇ ਸੰਸਦ ਭਵਨ 'ਚ ਰਾਸ਼ਟਰੀ ਤਿਰੰਗਾ ਇਕ ਦਿਨ ਦੇ ਰਾਸ਼ਟਰੀ ਸੋਗ ਦੀ ਪਾਲਣਾ ਕਰਨ ਲਈ ਅੱਧਾ ਝੁਕਿਆ ਹੋਇਆ ਹੈ। 

ਇਹ ਵੀ ਪੜ੍ਹੋ : ਜਾਪਾਨ ਦੇ ਸਾਬਕਾ PM ਆਬੇ ਦੀ ਮੌਤ 'ਤੇ PM ਮੋਦੀ ਨੇ 9 ਜੁਲਾਈ ਨੂੰ ਰਾਸ਼ਟਰੀ ਸੋਗ ਦਿਨ ਐਲਾਨਿਆ

ਦੱਸਣਯੋਗ ਹੈ ਕਿ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ 'ਤੇ ਦੇਸ਼ ਦੇ ਪੱਛਮੀ ਹਿੱਸੇ 'ਚ ਚੋਣ ਪ੍ਰਚਾਰ ਦੇ ਇਕ ਪ੍ਰੋਗਰਾਮ 'ਚ ਭਾਸ਼ਣ ਦੌਰਾਨ ਸ਼ੁੱਕਰਵਾਰ ਨੂੰ ਗੋਲੀ ਚਲਾਈ ਗਈ। ਗੰਭੀਰ ਰੂਪ ਨਾਲ ਜ਼ਖ਼ਮੀ ਆਬੇ ਨੂੰ ਜਹਾਜ਼ 'ਤੇ ਇਕ ਹਸਪਤਾਲ ਲਿਜਾਇਆ ਗਿਆ ਪਰ ਉਸ ਸਮੇਂ ਉਨ੍ਹਾਂ ਦੇ ਸਾਹ ਨਹੀਂ ਚੱਲ ਰਹੇ ਸਨ ਅਤੇ ਦਿਲ ਦੀ ਧੜਕਣ ਰੁਕ ਗਈ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha