ਪਲੇਨ ਕ੍ਰੈਸ਼ ਮਗਰੋਂ ਬੰਗਲਾਦੇਸ਼ ਲਈ ਭਾਰਤ ਨੇ ਵਧਾਇਆ ਮਦਦ ਦਾ ਹੱਥ, ਹਰ ਸੰਭਵ ਸਹਾਇਤਾ ਦਾ ਦਿਵਾਇਆ ਭਰੋਸਾ
Tuesday, Jul 22, 2025 - 05:32 PM (IST)

ਨੈਸ਼ਨਲ ਡੈਸਕ- ਬੀਤੇ ਦਿਨ ਬੰਗਲਾਦੇਸ਼ ਏਅਰਫੋਰਸ ਦਾ ਇਕ ਜਹਾਜ਼ ਰਾਜਧਾਨੀ ਢਾਕਾ ਦੇ ਡਿਆਬਰੀ ਇਲਾਕੇ 'ਚ ਇਕ ਕਾਲਜ 'ਚ ਕ੍ਰੈਸ਼ ਹੋ ਗਿਆ ਸੀ, ਜਿਸ 'ਚ ਹੁਣ ਤੱਕ 31 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਕਈ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ।
ਇਸ ਮਾਮਲੇ 'ਚ ਭਾਰਤ ਨੇ ਬੰਗਲਾਦੇਸ਼ 'ਚ ਹੋਏ ਲੜਾਕੂ ਜਹਾਜ਼ ਹਾਦਸੇ ਦੇ ਪੀੜਤਾਂ ਨੂੰ ਡਾਕਟਰੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਢਾਕਾ 'ਚ ਭਾਰਤੀ ਹਾਈ ਕਮਿਸ਼ਨ ਨੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਈਲਸਟੋਨ ਸਕੂਲ ਜਹਾਜ਼ ਹਾਦਸੇ 'ਤੇ ਸੋਗ ਪ੍ਰਗਟ ਕੀਤਾ ਹੈ ਅਤੇ ਹਰ ਸੰਭਵ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਭਾਰਤੀ ਹਾਈ ਕਮਿਸ਼ਨ ਨੇ ਬੰਗਲਾਦੇਸ਼ ਸਰਕਾਰ ਨੂੰ ਰਸਮੀ ਤੌਰ 'ਤੇ ਪੱਤਰ ਲਿਖ ਕੇ ਇਸ ਦੁਖਦਾਈ ਘਟਨਾ ਵਿੱਚ ਜ਼ਖਮੀਆਂ ਲਈ ਭਾਰਤ ਵੱਲੋਂ ਕਿਸੇ ਵੀ ਲੋੜੀਂਦੀ ਸਹਾਇਤਾ ਦੀ ਜਾਣਕਾਰੀ ਦੇਣ ਲਈ ਕਿਹਾ ਹੈ ਤੇ ਕਿਹਾ ਕਿ ਭਾਰਤੀ ਹਾਈ ਕਮਿਸ਼ਨ ਸਾਰੀਆਂ ਸਹੂਲਤਾਂ ਪ੍ਰਦਾਨ ਕਰੇਗਾ।
ਇਹ ਵੀ ਪੜ੍ਹੋ- ਆਖ਼ਿਰਕਾਰ ਉੱਡ ਹੀ ਪਿਆ ! 38 ਦਿਨਾਂ ਤੋਂ ਕੇਰਲ 'ਚ ਖੜ੍ਹੇ ਬ੍ਰਿਟਿਸ਼ ਲੜਾਕੂ ਜਹਾਜ਼ ਨੇ ਭਰੀ ਉਡਾਣ
ਜ਼ਿਕਰਯੋਗ ਹੈ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੇ ਐਕਸ ਅਕਾਊਂਟ 'ਤੇ ਪੋਸਟ ਸਾਂਝੀ ਕਰ ਕੇ ਇਸ ਦਰਦਨਾਕ ਹਾਦਸੇ 'ਤੇ ਦੁੱਖ ਪ੍ਰਗਟਾਇਆ ਸੀ। ਉਨ੍ਹਾਂ ਆਪਣੀ ਪੋਸਟ 'ਚ ਲਿਖਿਆ ਸੀ, ''ਢਾਕਾ 'ਚ ਹੋਏ ਪਲੇਨ ਕ੍ਰੈਸ਼ ਦੀ ਘਟਨਾ ਤੋਂ ਬੇਹੱਦ ਦੁਖੀ ਹਾਂ। ਇਸ ਹਾਦਸੇ 'ਚ ਕਈ ਲੋਕਾਂ ਦੀ ਜਾਨ ਚਲੀ ਗਈ ਹੈ, ਜਿਨ੍ਹਾਂ 'ਚੋਂ ਕਈ ਨੌਜਵਾਨ ਵਿਦਿਆਰਥੀ ਸਨ। ਪੀੜਤ ਪਰਿਵਾਰਾਂ ਨਾਲ ਸਾਡੀ ਹਮਦਰਦੀ ਤੇ ਅਸੀਂ ਜ਼ਖ਼ਮੀਆਂ ਦੀ ਛੇਤੀ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। ਅਸੀਂ ਬੰਗਲਾਦੇਸ਼ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹਾਂ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e