ਭਾਰਤ ਖ਼ਤਮ ਕਰਵਾਏਗਾ ਅਮਰੀਕਾ-ਇਰਾਨ ਦੀ ਜੰਗ ! ਰੱਖਿਆ ਮੰਤਰੀ ਨੇ ਦਿੱਤਾ ਵੱਡਾ ਬਿਆਨ
Wednesday, Apr 22, 2026 - 04:23 PM (IST)
ਇੰਟਰਨੈਸ਼ਨਲ ਡੈਸਕ- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਤਿੰਨ ਦਿਨਾਂ ਦੌਰੇ 'ਤੇ ਜਰਮਨੀ ਪਹੁੰਚੇ ਹੋਏ ਹਨ। ਇਸੇ ਦੌਰਾਨ ਬੁੱਧਵਾਰ ਨੂੰ ਜਰਮਨੀ ਦੀ ਰਾਜਧਾਨੀ ਬਰਲਿਨ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ 'ਤੇ ਭਾਰਤ ਦਾ ਰੁਖ਼ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਾਰਤ ਵਿਸ਼ਵ ਪੱਧਰੀ ਜੰਗਾਂ, ਖਾਸ ਕਰਕੇ ਅਮਰੀਕਾ-ਇਰਾਨ ਸੰਕਟ ਨੂੰ ਸੁਲਝਾਉਣ ਵਿੱਚ ਵੱਡੀ ਭੂਮਿਕਾ ਨਿਭਾ ਸਕਦਾ ਹੈ।
ਰਾਜਨਾਥ ਸਿੰਘ ਨੇ ਕਿਹਾ, "ਭਾਰਤ ਨੇ ਕੋਸ਼ਿਸ਼ ਕੀਤੀ ਸੀ, ਪਰ ਹਰ ਚੀਜ਼ ਦਾ ਇੱਕ ਸਮਾਂ ਹੁੰਦਾ ਹੈ। ਹੋ ਸਕਦਾ ਹੈ ਕਿ ਕੱਲ੍ਹ ਹੀ ਉਹ ਸਮਾਂ ਆ ਜਾਵੇ ਜਦੋਂ ਭਾਰਤ ਇਸ ਜੰਗ 'ਚ ਆਪਣੀ ਭੂਮਿਕਾ ਨਿਭਾਏ ਅਤੇ ਜੰਗ ਨੂੰ ਖ਼ਤਮ ਕਰਨ 'ਚ ਸਫ਼ਲਤਾ ਹਾਸਲ ਕਰੇ।" ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦੇ ਰੂਸ, ਯੂਕ੍ਰੇਨ ਅਤੇ ਅਮਰੀਕੀ ਨੇਤਾਵਾਂ ਨਾਲ ਨਿੱਜੀ ਸੰਪਰਕ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਰਤ ਸ਼ਾਂਤੀ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਹਾਈ ਵੋਲਟੇਜ ਤਾਰਾਂ 'ਚ ਜਾ ਵੱਜਾ ਜਹਾਜ਼ ! ਪੈ ਗਿਆ ਪਟਾਕਾ, ਕੈਲੀਫੋਰਨੀਆ ਦੇ ਸਟੋਰ ਪਾਰਕਿੰਗ 'ਚ ਹੋ ਗਿਆ ਕ੍ਰੈਸ਼
ਉਨ੍ਹਾਂ ਸਟ੍ਰੇਟ ਆਫ਼ ਹੋਰਮੁਜ਼ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਜਿੱਥੇ ਹੋਰ ਦੇਸ਼ਾਂ ਦੇ ਜਹਾਜ਼ਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ, ਉੱਥੇ ਭਾਰਤ ਦੀ ਸੰਤੁਲਿਤ ਨੀਤੀ ਕਾਰਨ ਸਾਡੇ 7-8 ਜਹਾਜ਼ ਸੁਰੱਖਿਅਤ ਨਿਕਲਣ ਵਿੱਚ ਕਾਮਯਾਬ ਹੋਏ ਹਨ। ਉਨ੍ਹਾਂ ਕਿਹਾ, "ਅਮਰੀਕਾ ਜਾਂ ਇਰਾਨ, ਕੋਈ ਵੀ ਭਾਰਤ ਨੂੰ ਆਪਣਾ ਦੁਸ਼ਮਣ ਨਹੀਂ ਮੰਨਦਾ, ਇਹ ਸਾਡੀ ਕੂਟਨੀਤੀ ਦੀ ਜਿੱਤ ਹੈ।"
ਇਹ ਵੀ ਪੜ੍ਹੋ- 2008 ਤੋਂ ਬਾਅਦ ਜੰਮੇ ਹੁਣ ਕਦੇ ਨਹੀਂ ਪੀ ਸਕਣਗੇ ਸਿਗਰਟ ! ਲੱਗ ਗਿਆ ਪੱਕਾ Ban
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
