ਜੰਮੂ-ਕਸ਼ਮੀਰ ਦੇ ਮੁੱਦੇ ''ਤੇ ਭਾਰਤ ਨੇ ਫ਼ਿਰ ਘੇਰਿਆ ਪਾਕਿਸਤਾਨ ! UNSC ''ਚ ਦਿੱਤਾ ਕਰਾਰਾ ਜਵਾਬ

Wednesday, Jun 24, 2026 - 04:09 PM (IST)

ਜੰਮੂ-ਕਸ਼ਮੀਰ ਦੇ ਮੁੱਦੇ ''ਤੇ ਭਾਰਤ ਨੇ ਫ਼ਿਰ ਘੇਰਿਆ ਪਾਕਿਸਤਾਨ ! UNSC ''ਚ ਦਿੱਤਾ ਕਰਾਰਾ ਜਵਾਬ

ਨਵੀਂ ਦਿੱਲੀ- ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਦੀ ਇੱਕ ਅਹਿਮ ਬੈਠਕ ਦੌਰਾਨ ਭਾਰਤ ਨੇ ਪਾਕਿਸਤਾਨ ਨੂੰ ਇੱਕ ਵਾਰ ਫਿਰ ਕੌਮਾਂਤਰੀ ਮੰਚ 'ਤੇ ਕਰਾਰਾ ਜਵਾਬ ਦਿੱਤਾ ਹੈ। ਭਾਰਤ ਨੇ ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਪਾਕਿਸਤਾਨ ਦੇ ਪ੍ਰਤੀਨਿਧੀ ਵੱਲੋਂ ਕੀਤੀਆਂ ਗਈਆਂ ਬੇਲੋੜੀਆਂ ਅਤੇ ਗੁੰਮਰਾਹਕੁੰਨ ਟਿੱਪਣੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ।

ਯੂ.ਐੱਨ. (UN) 'ਚ ਭਾਰਤ ਦੇ ਪ੍ਰਤੀਨਿਧੀ ਪਰਵਤਨੇਨੀ ਹਰੀਸ਼ ਨੇ 'ਰਾਈਟ ਟੂ ਰਿਪਲਾਈ' ਤਹਿਤ ਜਵਾਬ ਦਿੰਦਿਆਂ ਸਾਫ਼ ਕੀਤਾ ਕਿ ਪਾਕਿਸਤਾਨ ਵੱਲੋਂ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਅੰਤਰਰਾਸ਼ਟਰੀ ਮੰਚ ਦੀ ਵਰਤੋਂ ਭਾਰਤ ਵਿਰੋਧੀ ਪ੍ਰਚਾਰ ਅਤੇ ਗਲਤ ਜਾਣਕਾਰੀ ਫੈਲਾਉਣ ਲਈ ਕੀਤੀ ਗਈ ਹੈ।

ਇਹ ਵੀ ਪੜ੍ਹੋ- ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ ਮਗਰੋਂ...

ਭਾਰਤੀ ਡਿਪਲੋਮੈਟ ਨੇ ਦੁਹਰਾਇਆ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਪੂਰੇ ਕੇਂਦਰ ਸ਼ਾਸਿਤ ਪ੍ਰਦੇਸ਼ ਪਹਿਲਾਂ ਵੀ ਭਾਰਤ ਦਾ ਅਟੁੱਟ ਹਿੱਸਾ ਸਨ, ਹੁਣ ਵੀ ਹਨ ਅਤੇ ਅੱਗੇ ਵੀ ਹਮੇਸ਼ਾ ਭਾਰਤ ਦਾ ਹਿੱਸਾ ਰਹਿਣਗੇ। ਇਸ ਬਾਰੇ ਪਾਕਿਸਤਾਨ ਦਾ ਕੋਈ ਵੀ ਦਖ਼ਲ ਜਾਂ ਬੇਲੋੜੀ ਬਿਆਨਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਭਾਰਤ ਨੇ ਪਾਕਿਸਤਾਨ ਨੂੰ ਸ਼ੀਸ਼ਾ ਦਿਖਾਉਂਦਿਆਂ ਕਿਹਾ ਕਿ ਜਿਸ ਦੇਸ਼ ਦਾ ਆਪਣਾ ਰਿਕਾਰਡ ਅੱਤਵਾਦ ਨੂੰ ਪਨਾਹ ਦੇਣ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦਾ ਘਾਣ ਕਰਨ 'ਚ ਸਭ ਤੋਂ ਖ਼ਰਾਬ ਰਿਹਾ ਹੋਵੇ, ਉਸ ਨੂੰ ਕਿਸੇ ਦੂਜੇ ਲੋਕਤੰਤਰ 'ਤੇ ਉਂਗਲ ਚੁੱਕਣ ਦਾ ਕੋਈ ਅਧਿਕਾਰ ਨਹੀਂ ਹੈ। ਭਾਰਤ ਨੇ ਸੰਯੁਕਤ ਰਾਸ਼ਟਰ ਦੇ ਮੈਂਬਰ ਦੇਸ਼ਾਂ ਨੂੰ ਅਪੀਲ ਕੀਤੀ ਕਿ ਅਜਿਹੇ ਗੁੰਮਰਾਹਕੁੰਨ ਪ੍ਰਚਾਰ ਵੱਲ ਧਿਆਨ ਦੇਣ ਦੀ ਬਜਾਏ ਅੰਤਰਰਾਸ਼ਟਰੀ ਸ਼ਾਂਤੀ ਅਤੇ ਸੁਰੱਖਿਆ ਦੇ ਅਸਲ ਮੁੱਖ ਮੁੱਦਿਆਂ 'ਤੇ ਧਿਆਨ ਕੇਂਦ੍ਰਿਤ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਬੰਗਲਾਦੇਸ਼ੀ ਵੇਟਰ ਨੇ ਭਾਰਤ ਲਈ ਵਰਤੀ 'ਗੰਦੀ ਸ਼ਬਦਾਵਲੀ' ! ਦਲੇਰ ਕੁੜੀਆਂ ਨੇ ਕੈਮਰੇ ਅੱਗੇ ਮੰਗਵਾਈ ਮੁਆਫ਼ੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News