''''ਉਮੀਦ ਹੈ ਆਪਸੀ ਹਿੱਤਾਂ ਨੂੰ ਧਿਆਨ ’ਚ ਰੱਖੇਗਾ ਸਾਊਦੀ..!'''' ਪਾਕਿ ਨਾਲ ਰੱਖਿਆ ਸਮਝੌਤੇ ਮਗਰੋਂ ਭਾਰਤ ਦੀ ਨਸੀਹਤ
Saturday, Sep 20, 2025 - 11:14 AM (IST)

ਨਵੀਂ ਦਿੱਲੀ : ਬੀਤੇ ਦਿਨੀਂ ਪਾਕਿਸਤਾਨ ਤੇ ਸਾਊਦੀ ਅਰਬ ਵਿਚਾਲੇ ਰੱਖਿਆ ਸਮਝੌਤਾ ਹੋਇਆ ਸੀ, ਜਿਸ ਮੁਤਾਬਕ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਕਿਹਾ ਸੀ ਕਿ ਦੋਵਾਂ 'ਚੋਂ ਕਿਸੇ ਵੀ ਦੇਸ਼ 'ਤੇ ਹਮਲਾ ਦੋਵਾਂ ਦੇਸ਼ਾਂ 'ਤੇ ਹਮਲਾ ਮੰਨਿਆ ਜਾਵੇਗਾ। ਇਸ ਸਮਝੌਤੇ ਬਾਰੇ ਭਾਰਤ ਨੇ ਸ਼ੁੱਕਰਵਾਰ ਕਿਹਾ ਕਿ ਉਹ ਉਮੀਦ ਕਰਦਾ ਹੈ ਕਿ ਸਾਊਦੀ ਅਰਬ ਪਾਕਿਸਤਾਨ ਨਾਲ ਆਪਣੇ ਰਣਨੀਤਕ ਰੱਖਿਆ ਸਮਝੌਤੇ ਵਿਚ ‘ਆਪਸੀ ਹਿੱਤਾਂ ਅਤੇ ਸੰਵੇਦਨਸ਼ੀਲਤਾਵਾਂ’ ਨੂੰ ਧਿਆਨ ਵਿਚ ਰੱਖੇਗਾ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ ਕਿ ਭਾਰਤ ਅਤੇ ਸਾਊਦੀ ਅਰਬ ਦੀ ਇਕ ਵਿਆਪਕ ਰਣਨੀਤਕ ਭਾਈਵਾਲੀ ਹੈ, ਜੋ ਪਿਛਲੇ ਕੁਝ ਸਾਲਾਂ ਵਿਚ ਕਾਫ਼ੀ ਡੂੰਘੀ ਹੋਈ ਹੈ। ਸਾਨੂੰ ਉਮੀਦ ਹੈ ਕਿ ਸਾਡੀ ਰਣਨੀਤਕ ਭਾਈਵਾਲੀ ਆਪਸੀ ਹਿੱਤਾਂ ਅਤੇ ਸੰਵੇਦਨਸ਼ੀਲਤਾਵਾਂ ਨੂੰ ਧਿਆਨ ਵਿਚ ਰੱਖੇਗੀ।
ਚਾਬਹਾਰ ’ਤੇ ਪਾਬੰਦੀਆਂ ਦਾ ਅਧਿਐਨ ਕੀਤਾ ਜਾ ਰਿਹੈ
ਭਾਰਤ ਨੇ ਕਿਹਾ ਹੈ ਕਿ ਉਹ ਈਰਾਨ ਵਿਚ ਚਾਬਹਾਰ ਬੰਦਰਗਾਹ ਪ੍ਰਾਜੈਕਟ ’ਤੇ ਪਾਬੰਦੀਆਂ ਦੇ ਅਮਰੀਕਾ ਦੇ ਐਲਾਨ ਦੇ ਭਾਰਤ ’ਤੇ ਪ੍ਰਭਾਵ ਦਾ ਅਧਿਐਨ ਕਰ ਰਿਹਾ ਹੈ। ਅਮਰੀਕਾ ਦੇ ਫੈਸਲੇ ਸਬੰਧੀ ਇਕ ਸਵਾਲ ਦੇ ਜਵਾਬ ਵਿਚ ਜਾਇਸਵਾਲ ਨੇ ਕਿਹਾ ਕਿ ਅਮਰੀਕਾ ਨੇ ਪਾਬੰਦੀਆਂ ਵਿਚ ਪਹਿਲਾਂ ਦਿੱਤੀ ਗਈ ਢਿੱਲ ਨੂੰ ਖਤਮ ਕਰ ਦਿੱਤਾ ਹੈ ਅਤੇ ਇਸ ਦਾ ਅਧਿਐਨ ਕੀਤਾ ਜਾ ਰਿਹਾ ਹੈ ਕਿ ਇਸ ਦਾ ਭਾਰਤ ’ਤੇ ਕੀ ਪ੍ਰਭਾਵ ਪਵੇਗਾ।
ਇਹ ਵੀ ਪੜ੍ਹੋ- ਭਾਰਤ ਨਾਲ ਟੈਰਿਫ਼ ਤਣਾਅ ਵਿਚਾਲੇ ਅਮਰੀਕਾ ਦਾ ਵੱਡਾ ਫ਼ੈਸਲਾ ! ਪਾਕਿਸਤਾਨ ਤੇ ਚੀਨ ਨੂੰ ਦਿੱਤਾ ਕਰਾਰਾ ਝਟਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e