ਭਾਰਤੀ ਸ਼ਹਿਰਾਂ 'ਤੇ ਹਮਲੇ ਦੀ ਕੋਸ਼ਿਸ਼ ਨਾਕਾਮ ; ਪਾਕਿ ਦਾ ਏਅਰ ਡਿਫੈਂਸ ਸਿਸਟਮ ਤਬਾਹ
Thursday, May 08, 2025 - 03:09 PM (IST)

ਨਵੀਂ ਦਿੱਲੀ- ਪਾਕਿਸਤਾਨ ਨੇ ਬੁੱਧਵਾਰ ਰਾਤ ਉੱਤਰੀ ਅਤੇ ਪੱਛਮੀ ਭਾਰਤ 'ਚ ਕਈ ਫ਼ੌਜ ਟਿਕਾਣਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਭਾਰਤ ਨੇ ਸਾਰੀਆਂ ਕੋਸ਼ਿਸ਼ਾਂ ਨਾਕਾਮ ਕਰ ਦਿੱਤੀਆਂ। ਪਾਕਿਸਤਾਨੀ ਫ਼ੌਜ ਨੇ ਡਰੋਨ ਅਤੇ ਮਿਜ਼ਾਈਲਾਂ ਨਾਲ ਸ਼੍ਰੀਨਗਰ, ਜੰਮੂ, ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ 'ਚ ਫ਼ੌਜ ਟਿਕਾਣਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਪਾਕਿਸਤਾਨੀ ਫ਼ੌਜ ਨੇ ਆਦਮਪੁਰ, ਬਠਿੰਡਾ, ਚੰਡੀਗੜ੍ਹ ਸਮੇਤ ਹੋਰ ਥਾਵਾਂ 'ਤੇ ਵੀ ਫ਼ੌਜ ਟਿਕਾਣਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਭਾਰਤੀ ਫ਼ੌਜ ਵਲੋਂ ਨਾਕਾਮ ਕਰ ਦਿੱਤਾ ਗਿਆ। ਉੱਤਰੀ ਅਤੇ ਪੱਛਮੀ ਭਾਰਤ 'ਚ ਫ਼ੌਜ ਟਿਕਾਣਿਆਂ 'ਤੇ ਹਮਲੇ ਦੀ ਪਾਕਿਸਤਾਨੀ ਫ਼ੌਜ ਦੀਆਂ ਕੋਸ਼ਿਸ਼ਾਂ ਨੂੰ ਹਵਾਈ ਰੱਖਿਆ ਪ੍ਰਣਾਲੀਆਂ ਨੇ ਨਾਕਾਮ ਕਰ ਦਿੱਤਾ। ਭਾਰਤੀ ਹਥਿਆਰਬੰਦ ਫ਼ੋਰਸਾਂ ਨੇ ਵੀਰਵਾਰ ਸਵੇਰੇ ਪਾਕਿਸਤਾਨ ਦੀਆਂ ਕਈ ਥਾਵਾਂ 'ਤੇ ਏਅਰ ਡਿਫੈਂਸ ਸਿਸਟਮ (ਹਵਾਈ ਰੱਖਿਆ ਰਡਾਰ) ਅਤੇ ਪ੍ਰਣਾਲੀਆਂ ਨੂੰ ਤਬਾਹ ਕਰ ਦਿੱਤਾ। ਭਰੋਸੇਯੋਗ ਜਾਣਕਾਰੀ ਅਨੁਸਾਰ ਲਾਹੌਰ 'ਚ ਪਾਕਿਸਤਾਨੀ ਹਵਾਈ ਰੱਖਿਆ ਪ੍ਰਣਾਲੀ ਨੂੰ ਨਸ਼ਟ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸਕੂਲ ਬੰਦ ਤੇ ਉਡਾਣਾਂ ਰੱਦ, 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਹਾਈ ਅਲਰਟ
ਦੱਸ ਦੇਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਦੇ ਬਦਲੇ ਵਿਚ ਭਾਰਤੀ ਹਥਿਆਰਬੰਦ ਬਲਾਂ ਨੇ ਮੰਗਲਵਾਰ ਦੇਰ ਰਾਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) 'ਚ 9 ਅੱਤਵਾਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕੀਤੇ, ਜਿਨ੍ਹਾਂ 'ਚ ਜੈਸ਼-ਏ-ਮੁਹੰਮਦ ਦਾ ਗੜ੍ਹ ਬਹਾਵਲਪੁਰ ਅਤੇ ਲਸ਼ਕਰ-ਏ-ਤੋਇਬਾ ਦਾ ਅੱਡਾ ਮੁਰੀਦਕੇ ਸ਼ਾਮਲ ਹੈ। ਇਹ ਫੌਜੀ ਹਮਲੇ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ 26 ਨਾਗਰਿਕਾਂ ਦੀ ਹੱਤਿਆ ਤੋਂ ਦੋ ਹਫ਼ਤੇ ਬਾਅਦ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਕੀਤੇ ਗਏ ਸਨ। ਇਸ ਤੋਂ ਪਹਿਲਾਂ ਸਰਕਾਰ ਨੇ ਪਹਿਲਗਾਮ ਹਮਲੇ ਬਾਰੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਜਾਣਕਾਰੀ ਦੇਣ ਲਈ 24 ਅਪ੍ਰੈਲ ਨੂੰ ਇਕ ਸਰਬ-ਪਾਰਟੀ ਮੀਟਿੰਗ ਬੁਲਾਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8