PM ਰਿਹਾਇਸ਼ 'ਚ ਚੱਲ ਰਹੀ ਹਾਈ ਲੈਵਲ ਮੀਟਿੰਗ, ਰੱਖਿਆ ਮੰਤਰੀ ਤੇ ਤਿੰਨੋਂ ਫ਼ੌਜ ਮੁਖੀ ਮੌਜੂਦ
Monday, May 12, 2025 - 12:11 PM (IST)

ਨਵੀਂ ਦਿੱਲੀ- ਭਾਰਤ ਅਤੇ ਪਾਕਿਸਤਾਨ ਦੇ ਡੀਜੀਐੱਮਓ ਦੀ ਗੱਲਬਾਤ ਤੋਂ ਪਹਿਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਰ ਵੱਡੀ ਬੈਠਕ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਸੀਡੀਐੱਸ, ਤਿੰਨੋਂ ਫ਼ੌਜਾਂ ਦੇ ਮੁਖੀ ਅਤੇ ਹੋਰ ਕਈ ਅਧਿਕਾਰੀ ਵੀ ਮੌਜੂਦ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 11 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਘਰ ਸੀਨੀਅਰ ਰੱਖਿਆ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ। ਇਸ ਬੈਠਕ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹ (ਐੱਨਐੱਸਏ) ਅਜੀਤ ਡੋਭਾਲ, ਚੀਫ਼ ਆਫ਼ ਡਿਫੈਂਸ (ਸੀਡੀਐੱਸ) ਜਨਰਲ ਅਨਿਲ ਚੌਹਾਨ ਅਤੇ ਤਿੰਨੋਂ ਫ਼ੌਜਾਂ ਦੇ ਮੁਖੀ ਮੌਜੂਦ ਰਹੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8