PM ਮੋਦੀ ਨੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨਾਲ 2 ਘੰਟੇ ਚੱਲੀ ਹਾਈ ਲੇਵਲ ਮੀਟਿੰਗ

Sunday, May 11, 2025 - 01:37 PM (IST)

PM ਮੋਦੀ ਨੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨਾਲ 2 ਘੰਟੇ ਚੱਲੀ ਹਾਈ ਲੇਵਲ ਮੀਟਿੰਗ

ਨਵੀਂ ਦਿੱਲੀ- ਭਾਰਤ-ਪਾਕਿਸਤਾਨ ਵਿਚਾਲੇ ਜੰਗਬੰਦੀ ਸਮਝੌਤੇ 'ਤੇ ਸ਼ਨੀਵਾਰ ਨੂੰ ਸਹਿਮਤੀ ਬਣ ਗਈ। ਇਸ ਵਿਚ ਸੀਡੀਐੱਸ ਅਤੇ ਤਿੰਨੋਂ ਸੈਨਾਵਾਂ ਦੇ ਮੁਖੀ ਪੀ.ਐੱਮ ਦੀ ਸਰਕਾਰੀ ਰਿਹਾਇਸ਼ ਪਹੁੰਚੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੀਡੀਐੱਸ ਅਤੇ ਤਿੰਨੋਂ ਫ਼ੌਜ ਮੁਖੀਆਂ ਦੇ ਨਾਲ-ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਅਜੀਤ ਡੋਭਾਲ ਵੀ ਪੀ.ਐੱਮ. ਰਿਹਾਇਸ਼ ਪਹੁੰਚੇ। ਦਿੱਲੀ 'ਚ ਪ੍ਰਧਾਨ ਮੰਤਰੀ ਦੇ ਘਰ 2 ਘੰਟੇ ਮੀਟਿੰਗ ਚੱਲੀ। ਮੀਟਿੰਗ 'ਚ ਰੱਖਿਆ ਮੰਤਰੀ ਰਾਜਨਾਥ, ਅਜੀਤ ਡੋਭਾਲ, ਸੀਡੀਐੱਸ ਅਤੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨੇ ਮੌਜੂਦਾ ਸਥਿਤੀ ਨੂੰ ਲੈ ਕੇ ਪੀ.ਐੱਮ. ਮੋਦੀ ਨੂੰ ਜਾਣਕਾਰੀ ਦਿੱਤੀ। 

ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਬੀਤੀ ਰਾਤ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਿਚਕਾਰ ਵਿਚੋਲੇ ਦੀ ਭੂਮਿਕਾ ਨਿਭਾਉਂਦੇ ਹੋਏ ਦੋਵਾਂ ਦੇਸ਼ਾਂ ਵਿਚਾਲੇ ਜੰਗਬੰਦੀ ਸਮਝੌਤੇ ਬਾਰੇ ਟਵੀਟ ਕੀਤਾ ਸੀ। ਜਿਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਨੇ ਵੀ ਇਸ ਜੰਗਬੰਦੀ ਦੀ ਪੁਸ਼ਟੀ ਕੀਤੀ। ਸੂਤਰਾਂ ਅਨੁਸਾਰ, ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ਦੇ ਪਾਰ ਨੌਸ਼ਹਿਰਾ, ਸੁੰਦਰਬਨੀ ਅਤੇ ਅਖਨੂਰ ਸੈਕਟਰਾਂ ਵਿੱਚ ਗੋਲੀਬਾਰੀ ਕੀਤੀ, ਜਿਸਦਾ ਭਾਰਤੀ ਫੌਜੀਆਂ ਨੇ ਤੁਰੰਤ ਅਤੇ ਢੁਕਵਾਂ ਜਵਾਬ ਦਿੱਤਾ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News