''ਭਾਰਤ ਵਿਰੁੱਧ ਕਿਸੇ ਵੀ ਅੱਤਵਾਦੀ ਕਾਰਵਾਈ ਨੂੰ ਮੰਨਿਆ ਜਾਵੇਗਾ ਜੰਗ ਦਾ ਐਲਾਨ''

Saturday, May 10, 2025 - 04:15 PM (IST)

''ਭਾਰਤ ਵਿਰੁੱਧ ਕਿਸੇ ਵੀ ਅੱਤਵਾਦੀ ਕਾਰਵਾਈ ਨੂੰ ਮੰਨਿਆ ਜਾਵੇਗਾ ਜੰਗ ਦਾ ਐਲਾਨ''

ਨੈਸ਼ਨਲ ਡੈਸਕ- ਭਾਰਤ-ਪਾਕਿਸਤਾਨ ਵਿਚਾਲੇ ਵੱਧਦਾ ਤਣਾਅ ਹੁਣ ਜੰਗ ਵੱਲ ਵੱਧਦਾ ਨਜ਼ਰ ਆ ਰਿਹਾ ਹੈ। ਪਾਕਿਸਤਾਨ, ਭਾਰਤ 'ਤੇ ਲਗਾਤਾਰ ਹਮਲੇ ਕਰ ਰਿਹਾ ਹੈ। ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲਾਂ ਜ਼ਰੀਏ ਭਾਰਤ ਦੇ 26 ਤੋਂ ਵੱਧ ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ ਹੈ ਪਰ ਭਾਰਤ ਦੀ ਚੌਕਸ ਫ਼ੌਜ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦੇ ਰਹੀ ਹੈ। ਇਸ ਦਰਮਿਆਨ ਭਾਰਤ ਨੇ ਫੈਸਲਾ ਕੀਤਾ ਹੈ ਕਿ ਭਵਿੱਖ ਵਿਚ ਹੋਣ ਵਾਲੀ ਕਿਸੇ ਵੀ ਅੱਤਵਾਦੀ ਕਾਰਵਾਈ ਨੂੰ ਭਾਰਤ ਵਿਰੁੱਧ ਜੰਗ ਮੰਨਿਆ ਜਾਵੇਗਾ ਅਤੇ ਉਸ ਅਨੁਸਾਰ ਜਵਾਬ ਦਿੱਤਾ ਜਾਵੇਗਾ। ਇਹ ਜਾਣਕਾਰੀ ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ।


author

Tanu

Content Editor

Related News