ਸ਼ਾਮ 5 ਵਜੇ ਮਗਰੋਂ ਸਾਰੇ ਬਾਜ਼ਾਰ ਬੰਦ, ਸਵੇਰੇ 6 ਵਜੇ ਤੱਕ ਰਹੇਗਾ ਬਲੈਕ ਆਊਟ

Friday, May 09, 2025 - 03:30 PM (IST)

ਸ਼ਾਮ 5 ਵਜੇ ਮਗਰੋਂ ਸਾਰੇ ਬਾਜ਼ਾਰ ਬੰਦ, ਸਵੇਰੇ 6 ਵਜੇ ਤੱਕ ਰਹੇਗਾ ਬਲੈਕ ਆਊਟ

ਨੈਸ਼ਨਲ ਡੈਸਕ- ਭਾਰਤ-ਪਾਕਿਸਤਾਨ ਤਣਾਅ ਦਰਮਿਆਨ ਵੱਡੀ ਖ਼ਬਰ  ਸਾਹਮਣੇ ਆਈ ਹੈ। ਰਾਜਸਥਾਨ ਦੇ ਜੈਸਲਮੇਰ ਪ੍ਰਸ਼ਾਸਨ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਇਸ ਨਿਰਦੇਸ਼ ਵਿਚ ਸ਼ਾਮ 5 ਵਜੇ ਤੋਂ ਸਾਰੇ ਬਾਜ਼ਾਰ ਬੰਦ ਕਰ ਦਿੱਤੇ ਜਾਣਗੇ ਅਤੇ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਬਲੈਕ ਆਊਟ ਰਹੇਗਾ। 

ਦੱਸ ਦੇਈਏ ਕਿ ਭਾਰਤ ਵਲੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਮਗਰੋਂ ਪਾਕਿਸਤਾਨ ਬੌਖਲਾ ਗਿਆ ਹੈ। ਪਾਕਿਸਤਾਨ, ਭਾਰਤ ਦੇ 'ਆਪ੍ਰੇਸ਼ਨ ਸਿੰਦੂਰ' ਤੋਂ ਬੌਖਲਾ ਗਿਆ ਹੈ। ਵੀਰਵਾਰ ਰਾਤ ਨੂੰ ਜੰਮੂ, ਪਠਾਨਕੋਟ ਅਤੇ ਊਧਮਪੁਰ 'ਚ ਕਈ ਥਾਵਾਂ 'ਤੇ ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲ ਤੋਂ ਹਮਲੇ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਚੌਕਸ ਭਾਰਤੀ ਫ਼ੌਜ ਨੇ ਉਨ੍ਹਾਂ ਦੇ ਸਾਰੇ ਹਮਲਿਆਂ ਨੂੰ ਨਾਕਾਮ ਕਰ ਦਿੱਤਾ।

ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ਹਮਲੇ ਦੇ ਜਵਾਬ ਵਿਚ ਭਾਰਤੀ ਹਥਿਆਰਬੰਦ ਬਲਾਂ ਵਲੋਂ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿਚ ਅੱਤਵਾਦੀਆਂ ਦੇ 9 ਟਿਕਾਣਿਆਂ ਨੂੰ ਨਸ਼ਟ ਕੀਤਾ ਗਿਆ। ਭਾਰਤ ਵਲੋਂ ਇਸ ਨੂੰ ਆਪ੍ਰੇਸ਼ਨ ਸਿੰਦੂਰ ਦਾ ਨਾਂ ਦਿੱਤਾ ਗਿਆ। ਭਾਰਤ ਦੇ ਇਸ ਜਵਾਬ ਮਗਰੋਂ ਪਾਕਿਸਤਾਨ ਪੂਰੀ ਤਰ੍ਹਾਂ ਬੌਖਲਾ ਗਿਆ ਹੈ। ਜਿਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧ ਗਿਆ ਹੈ।
 


author

Tanu

Content Editor

Related News