ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਵੱਡਾ ਝਟਕਾ ! ਵਪਾਰ ਪੂਰੀ ਤਰ੍ਹਾਂ ਕੀਤਾ ਬੰਦ
Saturday, May 03, 2025 - 12:03 PM (IST)

ਨਵੀਂ ਦਿੱਲੀ- ਜੰਮੂ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਸਰਕਾਰ ਨੇ ਇਕ ਹੋਰ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਭਾਰਤ-ਪਾਕਿਸਤਾਨ ਵਿਚਾਲੇ ਆਯਾਤ-ਨਿਰਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਰੱਦ ਕਰਨ, ਰਾਜਨੀਤਿਕ ਸਬੰਧ ਘੱਟ ਕਰਨ, ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤ ਛੱਡਣ ਸਣੇ ਕਈ ਅਹਿਮ ਫ਼ੈਸਲੇ ਸੁਣਾਏ ਸਨ, ਜਿਸ ਮਗਰੋਂ ਪਾਕਿਸਤਾਨ ਨੇ ਭਾਰਤ ਲਈ ਆਪਣਾ ਏਅਰਸਪੇਸ ਬੰਦ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ 26 ਲੋਕ ਮਾਰੇ ਗਏ ਸਨ। ਮ੍ਰਿਤਕਾਂ 'ਚ ਜ਼ਿਆਦਾਤਰ ਸੈਲਾਨੀ ਸਨ।