‘ਇੰਡੀਆ’ ਦੇ PM ਅਹੁਦੇ ਦੇ ਉਮੀਦਵਾਰ ਦਾ ਫ਼ੈਸਲਾ ਚੋਣਾਂ ਮਗਰੋਂ : ਮਮਤਾ ਬੈਨਰਜੀ
Tuesday, Dec 19, 2023 - 11:07 AM (IST)
ਨਵੀਂ ਦਿੱਲੀ (ਭਾਸ਼ਾ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਿਹਾ ਕਿ ‘ਇੰਡੀਆ’ ਗੱਠਜੋੜ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਫੈਸਲਾ 2024 ਦੀਆਂ ਆਮ ਚੋਣਾਂ ਮਗਰੋਂ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਵਿਰੋਧੀ ਗੱਠਜੋੜ ਸੀਟਾਂ ਦੀ ਵੰਡ ਸਮੇਤ ਸਾਰੇ ਮੁੱਦਿਆਂ ਨੂੰ ਹੱਲ ਕਰੇਗਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਹਰਾਏਗਾ।
ਇਹ ਵੀ ਪੜ੍ਹੋ : PM ਮੋਦੀ ਨੇ ਐਂਬੂਲੈਂਸ ਨੂੰ ਦਿੱਤਾ ਰਸਤਾ, ਸਾਈਡ 'ਤੇ ਕਰਵਾਇਆ ਆਪਣਾ ਕਾਫ਼ਲਾ
ਬੈਨਰਜੀ ਨੇ ਉਨ੍ਹਾਂ ਦਾਅਵਿਆਂ ਨੂੰ ਵੀ ਰੱਦ ਕਰ ਦਿੱਤਾ ਕਿ ਗੱਠਜੋੜ ਨੇ ਚੀਜ਼ਾਂ ਦਾ ਪ੍ਰਬੰਧ ਕਰਨ ਵਿਚ ਸਮਾਂ ਬਰਬਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਰ ਆਏ ਦੁਰੁਸਤ ਆਏ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੱਛਮੀ ਬੰਗਾਲ ਵਿਚ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.), ਕਾਂਗਰਸ ਤੇ ਖੱਬੇ ਪੱਖੀ ਪਾਰਟੀਆਂ ਵਿਚਕਾਰ ਤਿਕੋਣਾ ਗੱਠਜੋੜ ਸੰਭਵ ਹੈ। ਖਾਸ ਕਰ ਕੇ ਹਿੰਦੀ ਭਾਜਪਾ ਦੇ ਵਧਦੇ ਪ੍ਰਭਾਵ ’ਤੇ ਸਵਾਲ ਦੇ ਜਵਾਬ ’ਚ ਬੈਨਰਜੀ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਭਾਜਪਾ ਮਜ਼ਬੂਤ ਨਹੀਂ, ਅਸੀਂ ਕਮਜ਼ੋਰ ਹਾਂ। ਇਸ ਨਾਲ ਨਜਿੱਠਣ ਲਈ ਸਾਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਿੰਦੀ ਪੱਟੀ ਅਤੇ ਹੋਰ ਖੇਤਰਾਂ ਵਿਚ ਕੋਈ ਵਿਤਕਰਾ ਨਹੀਂ ਕਰਦੀ। ਲੋਕ ਸਭਾ ਅਤੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਮੈਂਬਰਾਂ ਦੀ ਮੁਅੱਤਲੀ ’ਤੇ ਬੈਨਰਜੀ ਨੇ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਡਰੀ ਹੋਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8