ਡਾਕ ਮਹਿਕਮੇ ''ਚ 10ਵੀਂ ਪਾਸ ਲਈ ਨਿਕਲੀ ਭਰਤੀ, ਆਖ਼ਰੀ ਮੌਕਾ, ਜਲਦ ਕਰੋ ਅਪਲਾਈ

08/11/2020 12:13:33 PM

ਨਵੀਂ ਦਿੱਲੀ: ਭਾਰਤੀ ਡਾਕ ਮਹਿਕਮੇ 'ਚ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਖ਼ੁਸ਼ੀ ਦੀ ਖ਼ਬਰ ਹੈ। ਡਾਕ ਮਹਿਕਮੇ ਨੇ ਹਰਿਆਣਾ ਪੋਸਟਲ ਸਰਕਿਲ ਵਿਚ ਗ੍ਰਾਮੀਣ ਡਾਕ ਸੇਵਕਾਂ ਦੇ ਅਹੁਦਿਆਂ 'ਤੇ ਭਰਤੀ ਲਈ ਇਕ ਵਾਰ ਫਿਰ ਅਰਜ਼ੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਗ੍ਰਾਮੀਣ ਡਾਕ ਸੇਵਕ ਦੀ ਇਸ ਭਰਤੀ ਤਹਿਤ ਬ੍ਰਾਂਚ ਪੋਸਟ ਮਾਸਟਰ , ਅਸਿਸਟੈਂਟ ਬ੍ਰਾਂਚ ਪੋਸਟ ਮਾਸਟਰ, ਡਾਕ ਸੇਵਕਾਂ ਦੇ ਅਹੁਦੇ ਭਰੇ ਜਾਣਗੇ। ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਆਖਰੀ ਤਾਰੀਖ਼ 12 ਅਗਸਤ 2020 ਹੈ। ਚਾਹਵਾਨ ਉਮੀਦਵਾਰ ਜਲਦੀ ਅਪਲਾਈ ਕਰਨ।

ਅਹੁਦਿਆਂ ਦੀ ਗਿਣਤੀ
ਕੁੱਲ 608 ਅਹੁਦਿਆਂ 'ਤੇ ਕੀਤੀ ਜਾਵੇਗੀ ਭਰਤੀ।

ਸਿੱਖਿਅਕ ਯੋਗਤਾ
ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਦਾ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ 10ਵੀਂ ਪਾਸ ਹੋਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਸਥਾਨਕ ਭਾਸ਼ਾ ਦਾ ਗਿਆਨ ਹੋਣਾ ਚਾਹੀਦਾ ਹੈ।

ਉਮਰ ਹੱਦ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਦੀ ਘੱਟ ਤੋਂ ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 40 ਸਾਲ ਹੋਣੀ ਚਾਹੀਦੀ ਹੈ।

ਇੰਝ ਹੋਵੇਗੀ ਚੋਣ
ਇਸ ਭਰਤੀ ਪ੍ਰਕਿਰਿਆ ਤਹਿਤ ਉਮੀਦਵਾਰਾਂ ਨੂੰ ਕੋਈ ਪ੍ਰੀਖਿਆ ਨਹੀਂ ਦੇਣੀ ਹੋਵੇਗੀ ਸਗੋਂ ਆਨਲਾਈਨ ਅਰਜ਼ੀਆਂ ਦੇ ਆਧਾਰ 'ਤੇ ਮੈਰਿਟ ਲਿਸਟ ਤਿਆਰ ਕੀਤੀ ਜਾਵੇਗੀ। ਉਮੀਦਵਾਰਾਂ ਦੀ ਚੋਣ 10ਵੀਂ ਵਿਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਕੀਤੀ ਜਾਵੇਗੀ।

ਤਨਖ਼ਾਹ
ਚੁਣੇ ਗਏ ਉਮੀਦਵਾਰਾਂ ਨੂੰ 12,000 ਰੁਪਏ ਤੋਂ 14,500 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ। ਜਦੋਂ ਕਿ 12PM / 4ak Sevak ਦੇ ਅਹੁਦੇ 'ਤੇ ਚੁਣੇ ਗਏ ਉਮੀਦਵਾਰਾਂ ਨੂੰ 10,000 ਰੁਪਏ ਤੋਂ 12,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ।

ਇੰਝ ਕਰੋ ਅਪਲਾਈ
ਚਾਹਵਾਨ ਅਤੇ ਯੋਗ ਉਮੀਦਵਾਰ ਮਹਿਕਮੇ ਦੀ ਅਧਿਕਾਰਤ ਵੈਬਸਾਈਟ http://appost.in  'ਤੇ ਜਾ ਕੇ 12 ਅਗਸਤ 2020 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਨਲਾਈਨ ਅਰਜ਼ੀ ਦੇਣ ਦੀ ਆਖ਼ਰੀ ਤਾਰੀਖ਼ 7 ਜੁਲਾਈ 2020 ਸੀ।


cherry

Content Editor

Related News