ਪਾਕਿਸਤਾਨ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ ! ਪਹਿਲਗਾਮ ਹਮਲੇ ਮਗਰੋਂ ਗ੍ਰਹਿ ਮੰਤਰੀ ਨੇ ਸੱਦ ਲਈ ਮੀਟਿੰਗ
Friday, Apr 25, 2025 - 11:49 AM (IST)

ਨਵੀਂ ਦਿੱਲੀ- ਬੀਤੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਸਰਕਾਰ ਨੇ ਸਖ਼ਤ ਰਵੱਈਆ ਅਪਣਾਇਆ ਹੋਇਆ ਹੈ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਆਪਣੇ ਨਿਵਾਸ ਸਥਾਨ 'ਤੇ ਸਿੰਧੂ ਜਲ ਸੰਧੀ ਬਾਰੇ ਇੱਕ ਮੀਟਿੰਗ ਕਰਨਗੇ। ਇਸ ਮੀਟਿੰਗ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਤੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਣਗੇ।
ਜਾਣਕਾਰੀ ਅਨੁਸਾਰ ਭਾਰਤ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਬਾਰੇ ਪਾਕਿਸਤਾਨ ਨੂੰ ਲਿਖਤੀ ਤੌਰ 'ਤੇ ਸੂਚਿਤ ਕਰ ਦਿੱਤਾ ਹੈ। ਜਲ ਸ਼ਕਤੀ ਮੰਤਰਾਲੇ ਦੀ ਸਕੱਤਰ, ਦੇਵਸ਼੍ਰੀ ਮੁਖਰਜੀ ਨੇ ਪਾਕਿਸਤਾਨ ਦੇ ਮੰਤਰਾਲੇ ਦੇ ਸਕੱਤਰ ਨੂੰ ਇਸ ਬਾਰੇ ਸੂਚਿਤ ਕੀਤਾ ਹੈ। ਜਲ ਸਰੋਤ ਮੰਤਰੀ ਸਈਅਦ ਅਲੀ ਮੁਰਤਜ਼ਾ ਨੇ ਇੱਕ ਪੱਤਰ ਰਾਹੀਂ ਭਾਰਤ ਸਰਕਾਰ ਦੇ ਇਸ ਫੈਸਲੇ ਬਾਰੇ ਦੱਸਿਆ। ਭਾਰਤ ਨੇ ਸੰਧੀ ਵਿੱਚ ਬਦਲਾਅ ਲਈ ਇੱਕ ਨੋਟਿਸ ਜਾਰੀ ਕੀਤਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਨੇ ਸੰਧੀ ਵਿੱਚ ਸੋਧਾਂ ਲਈ ਪਾਕਿਸਤਾਨੀ ਸਰਕਾਰ ਨੂੰ ਨੋਟਿਸ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ- ਪਹਿਲਗਾਮ ਹਮਲੇ ਮਗਰੋਂ ਜੰਮੂ-ਕਸ਼ਮੀਰ 'ਚ ਫ਼ਸੇ ਟੂਰਿਸਟਾਂ ਦੀ ਮਦਦ ਲਈ ਅੱਗੇ ਆਇਆ ਰੇਲਵੇ ਵਿਭਾਗ
ਨੋਟਿਸ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਸੰਧੀ ਦੇ ਕਈ ਬੁਨਿਆਦੀ ਪਹਿਲੂ ਬਦਲ ਗਏ ਹਨ ਅਤੇ ਉਨ੍ਹਾਂ 'ਤੇ ਮੁੜ ਵਿਚਾਰ ਕਰਨ ਦੀ ਲੋੜ ਹੈ। ਇਨ੍ਹਾਂ 'ਚ ਆਬਾਦੀ, ਸਾਫ਼ ਊਰਜਾ ਦੇ ਵਿਕਾਸ ਅਤੇ ਸੰਧੀ ਦੇ ਅਨੁਸਾਰ ਪਾਣੀ ਦੀ ਵੰਡ ਨਾਲ ਸਬੰਧਤ ਕਈ ਪਹਿਲੂ ਸ਼ਾਮਲ ਹਨ। ਕਿਸੇ ਵੀ ਸੰਧੀ ਨੂੰ ਚੰਗੀ ਭਾਵਨਾ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ, ਪਰ ਪਾਕਿਸਤਾਨ ਜੰਮੂ-ਕਸ਼ਮੀਰ ਵਿੱਚ ਅੱਤਵਾਦ ਨੂੰ ਉਤਸ਼ਾਹਿਤ ਕਰ ਰਿਹਾ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਭਾਰਤ ਨੇ ਸੰਧੀ ਦੇ ਅਨੁਛੇਦ 12 (3) ਦੇ ਤਹਿਤ ਸਿੰਧੂ ਜਲ ਸੰਧੀ 1960 ਵਿੱਚ ਸੋਧ ਦੀ ਮੰਗ ਕਰਦੇ ਹੋਏ ਪਾਕਿਸਤਾਨ ਸਰਕਾਰ ਨੂੰ ਨੋਟਿਸ ਭੇਜੇ ਹਨ। ਪੱਤਰ 'ਚ ਕਿਹਾ ਗਿਆ ਹੈ ਕਿ ਇਨ੍ਹਾਂ ਸੰਚਾਰਾਂ ਵਿੱਚ ਸੰਧੀ ਦੇ ਲਾਗੂ ਹੋਣ ਤੋਂ ਬਾਅਦ ਹੋਈਆਂ ਸਥਿਤੀਆਂ ਵਿੱਚ ਬੁਨਿਆਦੀ ਤਬਦੀਲੀਆਂ ਦਾ ਹਵਾਲਾ ਦਿੱਤਾ ਗਿਆ ਹੈ ਜਿਨ੍ਹਾਂ ਲਈ ਸੰਧੀ ਦੇ ਵੱਖ-ਵੱਖ ਅਨੁਛੇਦਾਂ ਦੇ ਨਾਲ ਪੜ੍ਹੇ ਗਏ ਫਰਜ਼ਾਂ ਦੇ ਮੁੜ ਮੁਲਾਂਕਣ ਦੀ ਲੋੜ ਹੈ।
ਇਹ ਵੀ ਪੜ੍ਹੋ- ਭਾਰਤ ਦੀ ਰਾਜਧਾਨੀ 'ਚ ਬੰਦ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e