ਭਾਰਤ ਮੱਛੀ ਨਿਰਯਾਤ ’ਚ ਦੁਨੀਆ ’ਚ ਦੂਜੇ ਸਥਾਨ ’ਤੇ

Wednesday, Jul 24, 2024 - 11:38 PM (IST)

ਨਵੀਂ ਦਿੱਲੀ, (ਯੂ. ਐੱਨ. ਆਈ.)- ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਰਾਜੀਵ ਰੰਜਨ ਸਿੰਘ ਉਰਫ਼ ਲਲਨ ਸਿੰਘ ਨੇ ਬੁੱਧਵਾਰ ਨੂੰ ਰਾਜ ਸਭਾ ’ਚ ਕਿਹਾ ਕਿ ਭਾਰਤ ਹਰ ਸਾਲ 63 ਹਜ਼ਾਰ ਕਰੋੜ ਰੁਪਏ ਦੀਆਂ ਮੱਛੀਆਂ ਦਾ ਨਿਰਯਾਤ ਕਰ ਰਿਹਾ ਹੈ ਅਤੇ ਦੇਸ਼ ਇਸ ਮਾਮਲੇ ’ਚ ਦੁਨੀਆ ’ਚ ਦੂਜੇ ਨੰਬਰ ’ਤੇ ਹੈ।

ਸ਼੍ਰੀ ਸਿੰਘ ਨੇ ਸਦਨ ’ਚ ਪ੍ਰਸ਼ਨ ਕਾਲ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਦੇਸ਼ ’ਚ ਮੱਛੀ ਪਾਲਣ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਮੱਛੀ ਨਿਰਯਾਤ ’ਚ ਜ਼ਿਆਦਾ ਹਿੱਸੇਦਾਰੀ ਝੀਂਗਾ ਮੱਛੀ ਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕ੍ਰੈਡਿਟ ਕਾਰਡ ਜਾਰੀ ਕੀਤੇ ਜਾ ਰਹੇ ਹਨ ਅਤੇ ਮੱਛੀ ਪਾਲਕਾਂ ਨੂੰ ਬੀਮੇ ਨਾਲ ਜੋੜਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਚੁੱਕੇ ਕਦਮਾਂ ਕਾਰਨ ਦੇਸ਼ ਵਿਚ ਮੱਛੀ ਉਤਪਾਦਨ ਵਧ ਰਿਹਾ ਹੈ।


Rakesh

Content Editor

Related News