ਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਨੇਪਾਲ, PM ਮੋਦੀ ਬੋਲੇ- ਹਰ ਸੰਭਵ ਮਦਦ ਦੇਣ ਲਈ ਤਿਆਰ ਹਾਂ

Saturday, Nov 04, 2023 - 12:00 PM (IST)

ਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਨੇਪਾਲ, PM ਮੋਦੀ ਬੋਲੇ- ਹਰ ਸੰਭਵ ਮਦਦ ਦੇਣ ਲਈ ਤਿਆਰ ਹਾਂ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਪਾਲ 'ਚ ਭੂਚਾਲ ਕਾਰਨ ਹੋਏ ਜਾਨੀ-ਮਾਲੀ ਨੁਕਸਾਨ 'ਤੇ ਸ਼ਨੀਵਾਰ ਨੂੰ ਦੁੱਖ ਜ਼ਾਹਰ ਕੀਤਾ ਅਤੇ ਕਿਹਾ ਕਿ ਭਾਰਤ ਆਪਣੇ ਗੁਆਂਢੀ ਦੇਸ਼ ਨਾਲ ਇਕਜੁਟਤਾ ਨਾਲ ਖੜ੍ਹਾ ਹੈ ਅਤੇ ਉਸ ਨੂੰ ਹਰ ਸੰਭਵ ਮਦਦ ਮੁਹੱਈਆ ਕਰਾਉਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ ਕਿ ਨੇਪਾਲ ਵਿਚ ਭੂਚਾਲ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਨੂੰ ਲੈ ਕੇ ਬਹੁਤ ਦੁਖੀ ਹਾਂ। 

ਇਹ ਵੀ ਪੜ੍ਹੋ-  ਨੇਪਾਲ 'ਚ ਭੂਚਾਲ ਨੇ ਮਚਾਈ ਭਾਰੀ ਤਬਾਹੀ, ਹੁਣ ਤੱਕ 128 ਲੋਕਾਂ ਦੀ ਮੌਤ, ਦੇਖੋ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ

ਭਾਰਤ, ਨੇਪਾਲ ਦੇ ਲੋਕਾਂ ਨਾਲ ਇਕਜੁਟਤਾ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਮਦਦ ਮੁਹੱਈਆ ਕਰਾਉਣ ਲਈ ਤਿਆਰ ਹੈ। ਅਸੀਂ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹਾਂ। 

PunjabKesari

ਇਹ ਵੀ ਪੜ੍ਹੋ- ਵਡੋਦਰਾ ਦਾ 'ਕ੍ਰਾਂਤੀ ਸਮੂਹ' ਫੁੱਲਾਂ ਨਾਲ ਸਜਾਏਗਾ ਰਾਮ ਮੰਦਰ, ਅਗਲੇ ਸਾਲ ਅਯੁੱਧਿਆ 'ਚ ਹੋਵੇਗਾ ਸਮਾਗਮ

ਦੱਸ ਦੇਈਏ ਕਿ ਪੱਛਮੀ ਨੇਪਾਲ ਦੇ ਦੂਰ-ਦੁਰਾਡੇ ਪਹਾੜੀ ਖੇਤਰ 'ਚ ਸ਼ੁੱਕਰਵਾਰ ਅੱਧੀ ਰਾਤ ਨੂੰ ਆਏ 6.4 ਤੀਬਰਤਾ ਵਾਲੇ ਭੂਚਾਲ ਦੇ ਤੇਜ਼ ਝਟਕਿਆਂ ਕਾਰਨ 128 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਜ਼ਖ਼ਮੀ ਹੋ ਗਏ। ਰਾਸ਼ਟਰੀ ਭੂਚਾਲ ਨਿਗਰਾਨੀ ਅਤੇ ਖੋਜ ਕੇਂਦਰ ਮੁਤਾਬਕ ਭੂਚਾਲ ਸ਼ੁੱਕਰਵਾਰ ਰਾਤ 11 ਵਜ ਕੇ 47 ਮਿੰਟ 'ਤੇ ਆਇਆ ਅਤੇ ਇਸ ਦਾ ਕੇਂਦਰ ਜਾਜਰਕੋਟ ਜ਼ਿਲ੍ਹੇ ਵਿਚ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Tanu

Content Editor

Related News