ਅਗਸਤ ਮਹੀਨੇ ''ਚ ਭਾਰਤ ''ਚ ਆਮ ਨਾਲੋਂ 16 ਫ਼ੀਸਦੀ ਵੱਧ ਪਿਆ ਮੀਂਹ: IMD

Saturday, Aug 31, 2024 - 05:33 PM (IST)

ਨਵੀਂ ਦਿੱਲੀ- ਭਾਰਤ 'ਚ ਅਗਸਤ ਮਹੀਨੇ 'ਚ ਆਮ ਨਾਲੋਂ ਲਗਭਗ 16 ਫੀਸਦੀ ਵੱਧ ਮੀਂਹ ਦਰਜ ਕੀਤਾ ਗਿਆ। ਉੱਥੇ ਹੀ ਉੱਤਰੀ-ਪੱਛਮੀ ਭਾਰਤ 'ਚ 253.9 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜੋ ਕਿ 2001 ਤੋਂ ਬਾਅਦ ਅਗਸਤ ਮਹੀਨੇ 'ਚ ਪਿਆ ਸਭ ਤੋਂ ਜ਼ਿਆਦਾ ਮੀਂਹ ਹੈ। ਭਾਰਤ ਮੌਸਮ ਵਿਭਾਗ (IMD) ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਡਿਜੀਟਲ ਮਾਧਿਅਮ ਰਾਹੀਂ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ IMD ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ ਦੇਸ਼ ਵਿਚ ਅਗਸਤ ਮਹੀਨੇ 287.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਆਮ ਤੌਰ 'ਤੇ 248.1 ਮਿਲੀਮੀਟਰ ਮੀਂਹ ਪੈਂਦਾ ਹੈ।

ਕੁੱਲ ਮਿਲਾ ਕੇ 1 ਜੂਨ ਨੂੰ ਮਾਨਸੂਨ ਦੀ ਸ਼ੁਰੂਆਤ ਤੋਂ ਭਾਰਤ ਭਾਰਤ ਵਿਚ ਹੁਣ ਤੱਕ 749 ਮਿਲੀਮੀਟਰ ਮੀਂਹ ਪਿਆ ਹੈ, ਜਦੋਂ ਕਿ ਇਸ ਸਮੇਂ ਦੌਰਾਨ ਆਮ ਤੌਰ 'ਤੇ 701 ਮਿਲੀਮੀਟਰ ਮੀਂਹ ਪੈਂਦਾ ਹੈ। ਮੌਸਮ ਵਿਭਾਗ ਦੇ ਮੁਖੀ ਨੇ ਕਿਹਾ ਕਿ ਹਿਮਾਲਿਆ ਦੇ ਤਰਾਈ ਖੇਤਰਾਂ ਅਤੇ ਉੱਤਰ-ਪੂਰਬ ਦੇ ਕਈ ਜ਼ਿਲ੍ਹਿਆਂ ਵਿਚ ਆਮ ਨਾਲੋਂ ਘੱਟ ਮੀਂਹ ਪਿਆ ਕਿਉਂਕਿ ਜ਼ਿਆਦਾਤਰ ਘੱਟ ਦਬਾਅ ਪ੍ਰਣਾਲੀ ਆਪਣੀ ਆਮ ਸਥਿਤੀ ਤੋਂ ਦੱਖਣ ਵੱਲ ਚਲੀ ਗਈ ਅਤੇ ਮਾਨਸੂਨ ਦਾ ਵਹਾਅ ਵੀ ਆਪਣੀ ਆਮ ਸਥਿਤੀ ਤੋਂ ਦੱਖਣ ਵੱਲ ਬਣਿਆ ਰਿਹਾ। ਉਨ੍ਹਾਂ ਕਿਹਾ ਕਿ ਕੇਰਲ ਅਤੇ ਮਹਾਰਾਸ਼ਟਰ ਦੇ ਵਿਦਰਭ ਖੇਤਰ ਸਮੇਤ ਕਈ ਉੱਤਰੀ-ਪੂਰਬੀ ਸੂਬਿਆਂ 'ਚ ਘੱਟ ਮੀਂਹ ਪਿਆ ਹੈ।


Tanu

Content Editor

Related News