India ਦਾ Canada ਨੂੰ ਕਰਾਰਾ ਜਵਾਬ, ਚੋਣਾਂ 'ਚ ਦਖਲਅੰਦਾਜ਼ੀ ਦੇ ਦੋਸ਼ ਕੀਤੇ ਖਾਰਿਜ

Wednesday, Jan 29, 2025 - 10:00 AM (IST)

India ਦਾ Canada ਨੂੰ ਕਰਾਰਾ ਜਵਾਬ, ਚੋਣਾਂ 'ਚ ਦਖਲਅੰਦਾਜ਼ੀ ਦੇ ਦੋਸ਼ ਕੀਤੇ ਖਾਰਿਜ

ਨਵੀਂ ਦਿੱਲੀ/ਟੋਰਾਂਟੋ (ਏਜੰਸੀ)- ਭਾਰਤ ਨੇ ਅੱਜ ਕੈਨੇਡੀਅਨ ਰਿਪੋਰਟ ਦਾ ਕਰਾਰਾ ਜਵਾਬ ਦਿੱਤਾ ਹੈ। ਅਸਲ ਵਿਚ ਭਾਰਤ ਨੇ ਕੈਨੇਡਾ ਦੇ ਵਿਦੇਸ਼ੀ ਦਖਲਅੰਦਾਜ਼ੀ ਜਾਂਚ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਭਾਰਤ 'ਤੇ ਆਪਣੀਆਂ ਚੋਣਾਂ ਵਿੱਚ ਦਖਲਅੰਦਾਜ਼ੀ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਨਾਲ ਹੀ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਲਗਾਤਾਰ ਦਖਲਅੰਦਾਜ਼ੀ ਲਈ ਓਟਾਵਾ ਦੀ ਆਲੋਚਨਾ ਕੀਤੀ ਗਈ। 

PunjabKesari

ਇੱਕ ਬਿਆਨ ਵਿੱਚ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਦੇ ਮਾਮਲਿਆਂ ਵਿੱਚ ਕੈਨੇਡਾ ਦੀ ਦਖਲਅੰਦਾਜ਼ੀ ਨੇ ਗੈਰ-ਕਾਨੂੰਨੀ ਪ੍ਰਵਾਸ ਅਤੇ ਸੰਗਠਿਤ ਅਪਰਾਧ ਲਈ ਅਨੁਕੂਲ ਮਾਹੌਲ ਬਣਾਇਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, "ਅਸੀਂ ਕਥਿਤ ਦਖਲਅੰਦਾਜ਼ੀ ਸੰਬੰਧੀ ਕਥਿਤ ਗਤੀਵਿਧੀਆਂ ਬਾਰੇ ਇੱਕ ਰਿਪੋਰਟ ਦੇਖੀ ਹੈ। ਦਰਅਸਲ ਇਹ ਕੈਨੇਡਾ ਹੀ ਹੈ ਜੋ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਲਗਾਤਾਰ ਦਖਲਅੰਦਾਜ਼ੀ ਕਰਦਾ ਆ ਰਿਹਾ ਹੈ। ਇਸਨੇ ਗੈਰ-ਕਾਨੂੰਨੀ ਪ੍ਰਵਾਸ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਲਈ ਇੱਕ ਮਾਹੌਲ ਵੀ ਬਣਾਇਆ ਹੈ।'' ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਅਸੀਂ ਕੈਨੇਡਾ ਚੋਣਾਂ ਵਿਚ ਦਖਲ ਅੰਦਾਜ਼ੀ 'ਤੇ ਕਥਿਤ ਗਤੀਵਿਧੀਆਂ ਬਾਰੇ ਰਿਪੋਰਟ ਦੇਖੀ ਹੈ। ਅਸਲ ਵਿਚ ਕੈਨੇਡਾ ਹੀ ਹੈ ਜੋ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਲਗਾਤਾਰ ਦਖਲ ਅੰਦਾਜ਼ੀ ਕਰਦਾ ਰਿਹਾ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-'ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਨਾਗਰਿਕਾਂ ਨੂੰ ਵਾਪਸ ਬੁਲਾਉਣਾ ਹਰ ਦੇਸ਼ ਦੀ ਜ਼ਿੰਮੇਵਾਰੀ'

ਅੱਗੇ ਕਿਹਾ ਗਿਆ ਕਿ ਅਸੀਂ ਰਿਪੋਰਟ ਦੇ ਭਾਰਤ 'ਤੇ ਦੋਸ਼ਾਂ ਨੂੰ ਰੱਦ ਕਰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਗੈਰ-ਕਾਨੂੰਨੀ ਪ੍ਰਵਾਸ ਨੂੰ ਸਮਰੱਥ ਬਣਾਉਣ ਵਾਲੀ ਸਹਾਇਤਾ ਪ੍ਰਣਾਲੀ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।" 2019 ਅਤੇ 2021 ਦੀਆਂ ਚੋਣਾਂ ਵਿੱਚ ਸ਼ੱਕੀ ਵਿਦੇਸ਼ੀ ਦਖਲਅੰਦਾਜ਼ੀ ਬਾਰੇ ਕੈਨੇਡੀਅਨ ਕਮਿਸ਼ਨ ਆਨ ਫਾਰੇਨ ਇੰਟਰਫਰੈਂਸ ਜਾਂਚ ਰਿਪੋਰਟ ਨੇ ਭਾਰਤ ਸਰਕਾਰ 'ਤੇ "ਸੰਘੀ ਚੋਣਾਂ ਵਿੱਚ ਤਿੰਨ ਰਾਜਨੀਤਿਕ ਪਾਰਟੀਆਂ ਦੇ ਖਾਸ ਉਮੀਦਵਾਰਾਂ ਨੂੰ ਗੁਪਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਪ੍ਰੌਕਸੀ ਏਜੰਟਾਂ ਦੀ ਵਰਤੋਂ ਕਰਨ ਦਾ ਸ਼ੱਕ ਜਤਾਇਆ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News