ਨਹੀਂ ਹੋਈ ਕੋਈ ਠੋਸ ਗੱਲਬਾਤ; ਭਾਰਤ ਨੇ ਟਰੂਡੋ ਦੀਆਂ ਟਿੱਪਣੀਆਂ ਨੂੰ ਕੀਤਾ ਖਾਰਿਜ, ਸਬੰਧਾਂ 'ਚ ਤਣਾਅ ਜਾਰੀ
Saturday, Oct 12, 2024 - 10:15 AM (IST)
ਨਵੀਂ ਦਿੱਲੀ (ਏਜੰਸੀ)- ਭਾਰਤ ਨੇ ਲਾਓਸ ’ਚ 19ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਨੂੰ ਖਾਰਿਜ ਕਰ ਦਿੱਤਾ ਹੈ। ਸੂਤਰਾਂ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਮੋਦੀ ਅਤੇ ਟਰੂਡੋ ਵਿਚਾਲੇ ਕੋਈ ਠੋਸ ਗੱਲਬਾਤ ਨਹੀਂ ਹੋਈ। ਸੂਤਰਾਂ ਨੇ ਕਿਹਾ ਕਿ ਭਾਰਤ ਨੂੰ ਉਮੀਦ ਹੈ ਕਿ ਕੈਨੇਡਾ ਦੀ ਧਰਤੀ ’ਤੇ ਭਾਰਤ ਵਿਰੋਧੀ ਖਾਲਿਸਤਾਨੀ ਗਤੀਵਿਧੀਆਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕੈਨੇਡਾ ਦੀ ਧਰਤੀ ਤੋਂ ਭਾਰਤ ਵਿਰੁੱਧ ਹਿੰਸਾ, ਕੱਟੜਵਾਦ ਅਤੇ ਅੱਤਵਾਦ ਦੀ ਵਕਾਲਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜੋ ਕਿ ਅਜੇ ਤੱਕ ਨਹੀਂ ਹੋ ਸਕਿਆ ਹੈ।
ਇਹ ਵੀ ਪੜ੍ਹੋ: ਪੰਨੂ ਦੀ ਕੈਨੇਡਾ ਅਤੇ ਅਮਰੀਕਾ ’ਚ ਨਹੀਂ ਗਲ ਰਹੀ ਦਾਲ, ਹੁਣ ਡ੍ਰੈਗਨ ਦਾ ਕਰਨ ਲੱਗਾ ਗੁਣਗਾਨ
ਸੂਤਰਾਂ ਨੇ ਕਿਹਾ ਕਿ ਸੰਗਠਿਤ ਅਪਰਾਧ, ਡਰੱਗ ਸਿੰਡੀਕੇਟ ਅਤੇ ਮਨੁੱਖੀ ਸਮੱਗਲਿੰਗ ਨਾਲ ਅਜਿਹੀਆਂ ਤਾਕਤਾਂ ਦਾ ਵਧ ਰਿਹਾ ਗੱਠਜੋੜ ਵੀ ਕੈਨੇਡਾ ਲਈ ਵੀ ਚਿੰਤਾ ਦਾ ਵਿਸ਼ਾ ਹੋਣਾ ਚਾਹੀਦਾ ਹੈ। ਭਾਰਤ ਕੈਨੇਡਾ ਨਾਲ ਸਬੰਧਾਂ ਨੂੰ ਮਹੱਤਵ ਦਿੰਦਾ ਹੈ ਪਰ ਇਨ੍ਹਾਂ ਨੂੰ ਉਦੋਂ ਤੱਕ ਸੁਧਾਰਿਆ ਨਹੀਂ ਜਾ ਸਕਦਾ ਜਦੋਂ ਤੱਕ ਕੈਨੇਡਾ ਸਰਕਾਰ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਸਰਗਰਮੀ ਨਾਲ ਅੰਜਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨਹੀਂ ਕਰਦੀ।
ਇਹ ਵੀ ਪੜ੍ਹੋ: ਸਰੀ 'ਚ ਭਾਬੀ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਹੋਈ 10 ਸਾਲ ਕੈਦ, ਹੋਵੇਗਾ ਡਿਪੋਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8