ਸਜ਼ਾ ਪੂਰੀ ਕਰ ਚੁਕੇ ਤਿੰਨ ਪਾਕਿਸਤਾਨੀ ਕੈਦੀਆਂ ਨੂੰ ਭਾਰਤ ਨੇ ਭੇਜਿਆ ਵਾਪਸ

Monday, May 23, 2022 - 07:40 PM (IST)

ਸਜ਼ਾ ਪੂਰੀ ਕਰ ਚੁਕੇ ਤਿੰਨ ਪਾਕਿਸਤਾਨੀ ਕੈਦੀਆਂ ਨੂੰ ਭਾਰਤ ਨੇ ਭੇਜਿਆ ਵਾਪਸ

ਨਵੀਂ ਦਿੱਲੀ (ਭਾਸ਼ਾ)- ਭਾਰਤ ਨੇ ਤਿੰਨ ਪਾਕਿਸਤਾਨੀ ਨਾਗਰਿਕਾਂ ਨੂੰ ਸੋਮਵਾਰ ਨੂੰ ਅਟਾਰੀ-ਵਾਹਗਾ ਬਾਰਡਰ 'ਤੇ ਪਾਕਿਸਤਾਨ ਨੂੰ ਸੌਂਪ ਦਿੱਤਾ। ਇਹ ਜਾਣਕਾਰੀ ਭਾਰਤ 'ਚ ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਦਿੱਤੀ। ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਟਵੀਟ ਕੀਤਾ,''ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਨਾਲ-ਨਾਲ ਭਾਰਤੀ ਪੱਖ ਨਾਲ ਕਰੀਬੀ ਤਾਲਮੇਲ ਕਰ ਕੇ ਤਿੰਨ ਪਾਕਿਸਤਾਨੀ ਨਾਗਰਿਕਾਂ ਨੂੰ ਅੱਜ ਯਾਨੀ ਸੋਮਵਾਰ ਨੂੰ ਅਟਾਰੀ-ਵਾਹਗਾ ਬਾਰਡਰ ਰਾਹੀਂ ਵਾਪਸ ਭੇਜਿਆ ਗਿਆ। ਇਹ ਤਿੰਨੋਂ ਪਾਕਿਸਤਾਨੀ ਭਾਰਤ ਦੀ ਜੇਲ੍ਹ 'ਚ ਕੈਦ ਸਨ।''

PunjabKesari

ਇਹ ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਪਾਕਿਸਤਾਨੀ ਨਾਗਰਿਕਾਂ ਨੂੰ ਕੈਦ ਦੀ ਮਿਆਦ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਦੇਸ਼ ਵਾਪਸ ਭੇਜਿਆ ਗਿਆ ਹੈ। ਦੱਸਣਯੋਗ ਹੈ ਕਿ ਮਾਰਚ ਮਹੀਨੇ 'ਚ ਭਾਰਤ ਨੇ ਤਿੰਨ ਪਾਕਿਸਤਾਨੀ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਦੇ ਦੇਸ਼ ਭੇਜਿਆ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News