ਕੋਰੋਨਾ ਦਾ ਖ਼ੌਫ: ਪਹਿਲੀ ਵਾਰ ਕੇਸ 1.50 ਲੱਖ ਦੇ ਪਾਰ, 24 ਘੰਟਿਆਂ ’ਚ 839 ਮੌਤਾਂ
Sunday, Apr 11, 2021 - 11:50 AM (IST)
ਨਵੀਂ ਦਿੱਲੀ— ਕੋਰੋਨਾ ਵਾਇਰਸ ਕਾਰਨ ਭਾਰਤ ’ਚ ਸਥਿਤੀ ਗੰਭੀਰ ਬਣਦੀ ਜਾ ਰਹੀ ਹੈ। ਅੱਜ ਯਾਨੀ ਕਿ ਐਤਵਾਰ ਨੂੰ 1 ਲੱਖ 52 ਹਜ਼ਾਰ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਏ ਹਨ। 24 ਘੰਟਿਆਂ ਵਿਚ 839 ਮੌਤਾਂ ਹੋਈਆਂ ਹਨ। ਭਾਰਤ ਵਿਚ ਕੋਰੋਨਾ ਦੇ ਇਕ ਦਿਨ ’ਚ ਰਿਕਾਰਡ 1,52,879 ਨਵੇਂ ਕੇਸ ਸਾਹਮਣੇ ਆਉਣ ਨਾਲ ਕੇਸਾਂ ਦੀ ਗਿਣਤੀ ਵੱਧ ਕੇ 1,33,58,805 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਮਹਾਮਾਰੀ ਕਾਰਨ ਇਕ ਦਿਨ ਵਿਚ 839 ਲੋਕਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦੀ ਗਿਣਤੀ 1,69,275 ਹੋ ਗਈ ਹੈ। 18 ਅਕਤੂਬਰ 2020 ਤੋਂ ਬਾਅਦ ਇਸ ਬੀਮਾਰੀ ਕਾਰਨ ਇਕ ਦਿਨ ਵਿਚ ਜਾਨ ਗੁਆਉਣ ਵਾਲੇ ਲੋਕਾਂ ਦੀ ਇਹ ਸਭ ਤੋਂ ਵੱਧ ਗਿਣਤੀ ਹੈ।
ਇਹ ਵੀ ਪੜ੍ਹੋ : ਬੇਕਾਬੂ ਹੋਇਆ ਕੋਰੋਨਾ, ਦੇਸ਼ 'ਚ ਲਗਾਤਾਰ ਦੂਜੇ ਦਿਨ ਸਵਾ ਲੱਖ ਦੇ ਪਾਰ ਨਵੇਂ ਮਾਮਲੇ ਆਏ ਸਾਹਮਣੇ
ਇਹ ਵੀ ਪੜ੍ਹੋ : ਮਹਾਰਾਸ਼ਟਰ ’ਚ ਤਾਲਾਬੰਦੀ; ਸੜਕਾਂ ਵੀਰਾਨ, ਘਰਾਂ ’ਚ ਕੈਦ ਲੋਕ (ਵੇਖੋ ਤਸਵੀਰਾਂ)
ਦੇਸ਼ ਵਿਚ ਹੁਣ ਵੀ 11,08,087 ਲੋਕ ਪੀੜਤ ਹਨ, ਜੋ ਕਿ ਵਾਇਰਸ ਦੇ ਕੁੱਲ ਕੇਸਾਂ ਦਾ 8.29 ਫ਼ੀਸਦੀ ਹੈ, ਜਦਕਿ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਦਰ ਡਿੱਗ ਕੇ 90.44 ਫ਼ੀਸਦੀ ਰਹਿ ਗਈ ਹੈ। ਅੰਕੜਿਆਂ ਮੁਤਾਬਕ ਇਸ ਬੀਮਾਰੀ ਨੂੰ ਹੁਣ ਤੱਕ 1,20,81,443 ਲੋਕ ਮਾਤ ਦੇ ਚੁੱਕੇ ਹਨ। ਉੱਥੇ ਹੀ ਦੇਸ਼ ਵਿਚ ਹੁਣ ਤੱਕ 10 ਕਰੋੜ ਤੋਂ ਵਧੇਰੇ ਕੋਰੋਨਾ ਟੀਕੇ ਲੱਗ ਚੁੱਕੇ ਹਨ। ਭਾਰਤੀ ਆਯੂਵਿਗਿਆਨ ਪਰੀਸ਼ਦ ਮੁਤਾਬਕ 10 ਅਪ੍ਰੈਲ ਤੱਕ 25,66,26,850 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ’ਚੋਂ 14,12,047 ਨਮੂਨਿਆਂ ਦੀ ਜਾਂਚ ਸ਼ਨੀਵਾਰ ਨੂੰ ਕੀਤੀ ਗਈ।
ਇਹ ਵੀ ਪੜ੍ਹੋ : ਕੋਵਿਡ-19: PM ਮੋਦੀ ਨੇ ਮੁੱਖ ਮੰਤਰੀਆਂ ਨਾਲ ਬੈਠਕ 'ਚ ਕਿਹਾ- ਪੂਰੀ ਤਰ੍ਹਾਂ ਤਾਲਾਬੰਦੀ ਦੀ ਲੋੜ ਨਹੀਂ