ਦੇਸ਼ ’ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ ਦੌਰਾਨ 879 ਲੋਕਾਂ ਦੀ ਮੌਤ

04/13/2021 11:18:03 AM

ਨਵੀਂ ਦਿੱਲੀ— ਕੋਰੋਨਾ ਵਾਇਰਸ ਦਾ ਕਹਿਰ ਦੇਸ਼ ਅੰਦਰ ਕਾਫੀ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਕਰੀਬ 1.62 ਲੱਖ ਨਵੇਂ ਕੇਸ ਦਰਜ ਕੀਤੇ ਗਏ। ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ 1,61,736 ਨਵੇਂ ਕੇਸ ਦਰਜ ਕੀਤੇ ਗਏ। ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ 1 ਕਰੋੜ 36 ਲੱਖ 89 ਹਜ਼ਾਰ 453 ਹੋ ਗਈ ਹੈ। ਉੱਥੇ ਹੀ ਇਸ ਦੌਰਾਨ 97,168 ਮਰੀਜ਼ ਸਿਹਤਮੰਦ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ 1,22,53,679 ਮਰੀਜ਼ ਕੋਰੋਨਾ ਮੁਕਤ ਵੀ ਹੋ ਚੁੱਕੇ ਹਨ। ਸਰਗਰਮ ਕੇਸ ਵੱਧ ਕੇ 12,64,698 ਹੋ ਗਏ ਹਨ।

ਇਹ ਵੀ ਪੜ੍ਹੋ– ਕੋਰੋਨਾ ਦੇ ਖ਼ੌਫ ਦਰਮਿਆਨ ਰਾਹਤ ਦੀ ਖ਼ਬਰ, ਅਕਤੂਬਰ ਤੱਕ ਭਾਰਤ ਨੂੰ ਮਿਲ ਸਕਦੀਆਂ ਹਨ 5 ਹੋਰ ‘ਕੋਵਿਡ ਵੈਕਸੀਨ’

PunjabKesari

ਦੇਸ਼ ਅੰਦਰ ਪਿਛਲੇ 24 ਘੰਟਿਆਂ ਦੌਰਾਨ 879 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1,71,058 ਹੋ ਗਈ ਹੈ। ਦੇਸ਼ ਵਿਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ ਘੱਟ ਕੇ 89.51 ਫ਼ੀਸਦੀ ਅਤੇ ਸਰਗਰਮ ਕੇਸਾਂ ਦੀ ਦਰ ਵੱਧ ਕੇ 9.24 ਫ਼ੀਸਦੀ ਹੋ ਗਈ ਹੈ, ਜਦਕਿ ਮੌਤ ਦਰ ਘੱਟ ਕੇ 1.25 ਫ਼ੀਸਦੀ ਰਹਿ ਗਈ ਹੈ।

ਇਹ ਵੀ ਪੜ੍ਹੋ– ਵੱਡੀ ਖੁਸ਼ਖ਼ਬਰੀ! ਭਾਰਤ ’ਚ ਤੀਜੇ ਕੋਰੋਨਾ ਟੀਕੇ ‘ਸਪੂਤਨਿਕ ਵੀ’ ਨੂੰ ਮਿਲੀ ਮਨਜ਼ੂਰੀ

PunjabKesari

ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ’ਚ 10,85,33,085 ਲੋਕਾਂ ਨੂੰ ਕੋਰੋਨਾ ਟੀਕੇ ਲੱਗ ਚੁੱਕੇ ਹਨ। ਟੀਕਾਕਰਨ ਮੁਹਿੰਮ ਦੀ ਸ਼ੁਰੂਆਤ 16 ਜਨਵਰੀ 2021 ਨੂੰ ਹੋਈ। ਹੁਣ ਟੀਕਾਕਰਨ ਦਾ ਤੀਜਾ ਗੇੜ ਚੱਲ ਰਿਹਾ ਹੈ, ਜਿਸ ’ਚ 45 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ– ਦੇਸ਼ ’ਚ ‘ਕੋਰੋਨਾ’ ਦਾ ਕਹਿਰ ਜਾਰੀ, ਇਕ ਦਿਨ ’ਚ ਆਏ 1.68 ਲੱਖ ਦੇ ਪਾਰ ਨਵੇਂ ਕੇਸ

ਮਹਾਰਾਸ਼ਟਰ ਕੋਰੋਨਾ ਦੇ ਸਰਗਰਮ ਕੇਸਾਂ ’ਚ ਪਹਿਲੇ ਨੰਬਰ ’ਤੇ ਹੈ। ਸੂਬੇ ਵਿਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਕੇਸ 819 ਘੱਟ ਕੇ 5,66,278 ਹੋ ਗਈ ਹੈ। ਇਸ ਦੌਰਾਨ ਸੂਬੇ ਵਿਚ 52,312 ਅਤੇ ਮਰੀਜ਼ ਸਿਹਤਮੰਦ ਹੋਏ, ਜਿਸ ਨੂੰ ਮਿਲਾ ਕੇ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 28,34,473 ਪਹੁੰਚ ਗਈ ਹੈ। ਜਦਕਿ 258 ਹੋਰ ਮਰੀਜ਼ਾਂ ਦੀ ਮੌਤ ਨਾਲ ਮਿ੍ਰਤਕਾਂ ਦਾ ਅੰਕੜਾ ਵੱਧ ਕੇ 58,245 ਹੋ ਗਿਆ ਹੈ।


Tanu

Content Editor

Related News