ਦੇਸ਼ ’ਚ ਥੰਮਿਆ ਕੋਰੋਨਾ ਦਾ ਕਹਿਰ, ਇਕ ਦਿਨ ’ਚ ਆਏ 13,451 ਨਵੇਂ ਮਾਮਲੇ

10/27/2021 11:34:41 AM

ਨਵੀਂ ਦਿੱਲੀ (ਭਾਸ਼ਾ)— ਭਾਰਤ ਵਿਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਥੰਮ੍ਹਦਾ ਨਜ਼ਰ ਆ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 13,451 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ ਵਧ ਕੇ 3,42,14,653 ਹੋ ਗਈ। ਉੱਥੇ ਹੀ ਕੋਰੋਨਾ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਘੱਟ ਕੇ 1,62,661 ਹੋ ਗਈ ਹੈ, ਜੋ ਕਿ ਪਿਛਲੇ 242 ਦਿਨਾਂ ਵਿਚ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਵਾਇਰਸ ਨਾਲ 585 ਹੋਰ ਲੋਕਾਂ ਦੀ ਮੌਤ ਮਗਰੋਂ ਮਿ੍ਰਤਕਾਂ ਦੀ ਗਿਣਤੀ ਵਧ ਕੇ 4,55,653 ਹੋ ਗਈ। ਦੇਸ਼ ਵਿਚ ਲਗਾਤਾਰ ਪਿਛਲੇ 33 ਦਿਨਾਂ ਤੋਂ ਕੋਵਿਡ-19 ਦੇ ਰੋਜ਼ਾਨ ਮਾਮਲੇ 30,000 ਤੋਂ ਘੱਟ ਆ ਰਹੇ ਹਨ ਅਤੇ ਪਿਛਲੇ 122 ਦਿਨਾਂ ਤੋਂ ਰੋਜ਼ਾਨਾ ਮਾਮਲੇ 50,000 ਤੋਂ ਘੱਟ ਹਨ।

PunjabKesari

ਮੰਤਰਾਲਾ ਨੇ ਦੱਸਿਆ ਕਿ ਦੇਸ਼ ਵਿਚ ਕੋਵਿਡ-19 ਦੇ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਕੁੱਲ ਮਾਮਲਿਆਂ ਦਾ 0.48 ਫ਼ੀਸਦੀ ਹੈ, ਜੋ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹਨ। ਪਿਛਲੇ 24 ਘੰਟਿਆਂ ਵਿਚ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵਿਚ 1,155 ਮਾਮਲਿਆਂ ਦੀ ਕਮੀ ਆਈ। ਰੋਜ਼ਾਨਾ ਵਾਇਰਸ ਦੀ ਦਰ 1.03 ਫ਼ੀਸਦੀ ਦਰਜ ਕੀਤੀ ਗਈ। ਉੱਥੇ ਹੀ ਸਿਹਤਯਾਬ ਹੋ ਚੁੱਕੇ ਲੋਕਾਂ ਦੀ ਗਿਣਤੀ ਵੱਧ ਕੇ 3,35,97,339 ਹੋ ਗਈ ਹੈ, ਜਦਕਿ ਮੌਤ ਦਰ 1.33 ਫ਼ੀਸਦੀ ਦਰਜ ਕੀਤੀ ਗਈ। ਦੇਸ਼ ’ਚ ਹੁਣ ਤੱਕ ਟੀਕੇ ਦੀਆਂ 103.53 ਕਰੋੜ ਤੋਂ ਵਧੇਰੇ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। 


Tanu

Content Editor

Related News