ਦੇਸ਼ ’ਚ ਕੋਰੋਨਾ ਦਾ ਕਹਿਰ ਜਾਰੀ, ਇਕ ਦਿਨ ’ਚ 1700 ਤੋਂ ਵਧੇਰੇ ਮੌਤਾਂ

Tuesday, Apr 20, 2021 - 11:36 AM (IST)

ਦੇਸ਼ ’ਚ ਕੋਰੋਨਾ ਦਾ ਕਹਿਰ ਜਾਰੀ, ਇਕ ਦਿਨ ’ਚ 1700 ਤੋਂ ਵਧੇਰੇ ਮੌਤਾਂ

ਨਵੀਂ ਦਿੱਲੀ— ਦੇਸ਼ ’ਚ ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਹਿੱਸਿਆਂ ਤੋਂ ਇਸ ਵਾਇਰਸ ਨਾਲ ਪੀੜਤ 2.59 ਲੱਖ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਏ ਹਨ ਅਤੇ 1761 ਹੋਰ ਲੋਕਾਂ ਦੀ ਮੌਤ ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਦੀ ਸਵੇਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ’ਚ 2,59,170 ਨਵੇਂ ਕੇਸ ਸਾਹਮਣੇ ਆਉਣ ਨਾਲ ਹੀ ਪੀੜਤਾਂ ਦੀ ਗਿਣਤੀ ਵਧ ਕੇ 1 ਕਰੋੜ 53 ਲੱਖ 21 ਹਜ਼ਾਰ 089 ਤੱਕ ਪਹੁੰਚ ਗਈ ਹੈ। ਪੀੜਤਾਂ ਦੀ ਗਿਣਤੀ ਵਿਚ ਹਾਲਾਂਕਿ ਕੱਲ੍ਹ ਦੇ ਮੁਕਾਬਲੇ ਵਿਚ ਅੱਜ ਕੁਝ ਕਮੀ ਆਈ ਹੈ। 

ਇਹ ਵੀ ਪੜ੍ਹੋ: ਕੋਰੋਨਾ ਨੂੰ ਲੈ ਕੇ ਮਨਮੋਹਨ ਸਿੰਘ ਨੇ ਪੀ.ਐੱਮ. ਮੋਦੀ ਨੂੰ ਲਿਖੀ ਚਿੱਠੀ, ਵੈਕਸੀਨ ’ਚ ਤੇਜ਼ੀ ਸਮੇਤ ਦਿੱਤੇ ਇਹ ਸੁਝਾਅ

PunjabKesari

ਇਸ ਦੌਰਾਨ ਰਿਕਾਰਡ 1,54,761 ਮਰੀਜ਼ ਸਿਹਤਮੰਦ ਹੋਣ ਨਾਲ ਹੀ ਇਸ ਮਹਾਮਾਰੀ ਨਾਲ ਹੁਣ ਤੱਕ 1,31,08,582 ਮਰੀਜ਼ ਠੀਕ ਹੋ ਚੁੱਕੇ ਹਨ। ਕੋਰੋਨਾ ਦੇ ਸਰਗਰਮ ਕੇਸ ਦੇਸ਼ ਵਿਚ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਇਹ 20 ਲੱਖ ਪਾਰ ਕਰ ਕੇ 20,31,977 ਤੱਕ ਪਹੁੰਚ ਗਏ ਹਨ। ਇਸ ਸਮੇਂ ਦੌਰਾਨ 1761 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਤੋਂ ਮਰਨ ਵਾਲਿਆਂ ਦਾ ਅੰਕੜਾ ਵੱਧ ਕੇ 1,80,530 ਹੋ ਗਿਆ ਹੈ। 

ਇਹ ਵੀ ਪੜ੍ਹੋ: ਕੋਰੋਨਾ ਨੇ ਲਿਆ ਭਿਆਨਕ ਰੂਪ, ਇਕ ਦਿਨ 'ਚ ਰਿਕਾਰਡ 2.73 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

ਜੇਕਰ ਕੋਰੋਨਾ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਵਿਚ ਕੱਲ੍ਹ 32,76,555 ਲੋਕਾਂ ਨੂੰ ਕੋਰੋਨਾ ਦਾ ਟੀਕਾ ਲਾਇਆ ਗਿਆ, ਇਸ ਦੇ ਨਾਲ ਹੀ ਹੁਣ ਤੱਕ 12,71,29,113 ਲੋਕਾਂ ਨੂੰ ਕੋਰੋਨਾ ਟੀਕਾ ਲਾਇਆ ਜਾ ਚੁੱਕਾ ਹੈ। ਦੇਸ਼ ਵਿਚ ਮਹਾਰਾਸ਼ਟਰ ਕੋਰੋਨਾ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਜਿੱਥੇ ਸਰਗਰਮ ਕੇਸ 6,78,198 ਹੋ ਗਏ ਹਨ ਅਤੇ ਮਿ੍ਰਤਕਾਂ ਦਾ ਅੰਕੜਾ 60,824 ਹੋ ਗਿਆ ਹੈ।

ਇਹ ਵੀ ਪੜ੍ਹੋ: ਸਾਬਕਾ ਪੀ. ਐੱਮ. ਮਨਮੋਹਨ ਸਿੰਘ ਕੋਰੋਨਾ ਪਾਜ਼ੇਟਿਵ, ਏਮਜ਼ ’ਚ ਦਾਖ਼ਲ


author

Tanu

Content Editor

Related News