ਦੇਸ਼ ’ਚ ਕੋਰੋਨਾ ਦਾ ਵੱਡਾ ਉਛਾਲ, ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਕੇਸ

Sunday, Apr 18, 2021 - 10:57 AM (IST)

ਦੇਸ਼ ’ਚ ਕੋਰੋਨਾ ਦਾ ਵੱਡਾ ਉਛਾਲ, ਇਕ ਦਿਨ ’ਚ ਆਏ ਰਿਕਾਰਡ 2.61 ਲੱਖ ਨਵੇਂ ਕੇਸ

ਨਵੀਂ ਦਿੱਲੀ— ਦੇਸ਼ ’ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਦਿਨੋਂ-ਦਿਨ ਭਿਆਨਕ ਰੂਪ ਲੈਂਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਇਸ ਵਾਇਰਸ ਤੋਂ ਪੀੜਤ 2.61 ਲੱਖ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਏ ਹਨ ਅਤੇ 1,501 ਹੋਰ ਲੋਕਾਂ ਦੀ ਇਸ ਮਹਾਮਾਰੀ ਨਾਲ ਮੌਤ ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਐਤਵਾਰ ਦੀ ਸਵੇਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ’ਚ 2,61,500 ਨਵੇਂ ਕੇਸ ਦਰਜ ਕੀਤੇ ਗਏ। ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ 1 ਕਰੋੜ 47 ਲੱਖ 88 ਹਜ਼ਾਰ 109 ਹੋ ਗਈ ਹੈ। ਉੱਥੇ ਹੀ ਇਸ ਦੌਰਾਨ ਰਿਕਾਰਡ 1,38,426 ਮਰੀਜ਼ ਸਿਹਤਮੰਦ ਵੀ ਹੋਏ ਹਨ, ਜਿਸ ਨੂੰ ਮਿਲਾ ਕੇ ਹੁਣ ਤੱਕ 1,28,09,643 ਮਰੀਜ਼ ਕੋਰੋਨਾ ਮੁਕਤ ਵੀ ਹੋ ਚੁੱਕੇ ਹਨ। 

ਇਹ ਵੀ ਪੜ੍ਹੋ– ਕੋਰੋਨਾ ਵਾਇਰਸ ਨੇ ਤੋੜੇ ਸਾਰੇ ਰਿਕਾਰਡ, ਦੇਸ਼ ’ਚ 24 ਘੰਟਿਆਂ ਅੰਦਰ 2.34 ਲੱਖ ਨਵੇਂ ਕੇਸ

PunjabKesari

ਇਹ ਵੀ ਪੜ੍ਹੋ– ਆਕਸੀਜਨ ਦੀ ਕਮੀ ਨੂੰ ਲੈ ਕੇ ਊਧਵ ਠਾਕਰੇ ਨੇ PM ਮੋਦੀ ਨੂੰ ਕੀਤਾ ਫੋਨ, ਜਵਾਬ ਮਿਲਿਆ- ‘ਉਹ ਬੰਗਾਲ ’ਚ ਹਨ’

ਦੇਸ਼ ’ਚ ਕੋਰੋਨਾ ਦੇ ਸਰਗਰਮ ਕੇਸ 18 ਲੱਖ ਨੂੰ ਪਾਰ ਕਰ ਕੇ 18,01,316 ਹੋ ਗਏ ਹਨ। ਇਸ ਦੌਰਾਨ 1,501 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਤੋਂ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 1,77,150 ਹੋ ਗਈ ਹੈ। ਦੇਸ਼ ’ਚ ਰਿਕਵਰੀ ਦਰ ਘੱਟ ਕੇ 86.62 ਫ਼ੀਸਦੀ ਅਤੇ ਸਰਗਰਮ ਕੇਸਾਂ ਦੀ ਦਰ ਵੱਧ ਕੇ 12.18 ਫ਼ੀਸਦੀ ਹੋ ਗਈ ਹੈ, ਜਦਕਿ ਮੌਤ ਦਰ ਘੱਟ ਕੇ 1.20 ਫ਼ੀਸਦੀ ਰਹਿ ਗਈ ਹੈ। ਜੇਕਰ ਗੱਲ ਟੀਕਾਕਰਨ ਦੀ ਕੀਤੀ ਜਾਵੇ ਤਾਂ 16 ਜਨਵਰੀ 2021 ਤੋਂ ਲੈ ਕੇ ਹੁਣ ਤੱਕ 12,26,22,590 ਕੋਰੋਨਾ ਟੀਕਾ ਲਾਇਆ ਜਾ ਚੁੱਕਾ ਹੈ। 

ਇਹ ਵੀ ਪੜ੍ਹੋ– ਦਿੱਲੀ ਦੇ ਹਸਪਤਾਲ ਦੀਆਂ ਡਰਾਉਣੀਆਂ ਤਸਵੀਰਾਂ, ਇਕ ਬੈੱਡ ’ਤੇ 2-2 ਮਰੀਜ਼

ਦੇਸ਼ ’ਚ ਉੱਤਰ ਪ੍ਰਦੇਸ਼, ਦਿੱਲੀ, ਮਹਾਰਾਸ਼ਟਰ ਸੂਬਿਆਂ ’ਚ ਕੋਰੋਨਾ ਦੇ ਕੇਸ ਸਭ ਤੋਂ ਵਧ ਹਨ ਅਤੇ ਇੱਥੇ ਮੌਤਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਉੱਤਰ ਪ੍ਰਦੇਸ਼ ਵਿਚ 24 ਘੰਟਿਆਂ ਦੌਰਾਨ 19,383 ਨਵੇਂ ਕੇਸ ਸਾਹਮਣੇ ਆਏ ਹਨ। ਮਹਾਰਾਸ਼ਟਰ ’ਚ ਕੋਰੋਨਾ ਕੇਸਾਂ ਦਾ ਅੰਕੜਾ ਵਧ ਕੇ 6,49,563 ਹੋ ਗਿਆ ਹੈ। ਜਦਕਿ 419 ਹੋਰ ਮਰੀਜ਼ਾਂ ਦੀ ਮੌਤ ਨਾਲ ਇੱਥੇ ਮੌਤਾਂ ਦਾ ਅੰਕੜਾ ਵਧ ਕੇ 59,970 ਤੱਕ ਪਹੁੰਚ ਗਿਆ ਹੈ। ਕੋਰੋਨਾ ਦੀ ਦੂਜੀ ਲਹਿਰ ਤੋਂ ਬਚਣ ਲਈ ਮਾਸਕ ਜ਼ਰੂਰ ਪਹਿਨੋ, ਸਮਾਜਿਕ ਦੂਰੀ ਬਣਾ ਕੇ ਰੱਖੋ ਅਤੇ ਆਪਣੇ ਹੱਥਾਂ ਨੂੰ ਸੈਨੇਟਾਈਜ਼ ਜਾਂ ਸਾਬਣ ਨਾਲ ਧੋਵੋ। ਖ਼ੁਦ ਨੂੰ ਸੁਰੱਖਿਅਤ ਰੱਖਣ ਲਈ ਭੀੜ ਵਿਚ ਜਾਣ ਤੋਂ ਬਚੋ। 

ਇਹ ਵੀ ਪੜ੍ਹੋ– ਵੀਕੈਂਡ ਕਰਫਿਊ: ਵੀਰਾਨ ਸੜਕਾਂ, ਤਸਵੀਰਾਂ ’ਚ ਕੈਦ ‘ਦਿੱਲੀ’ ਦਾ ਹਾਲ

ਇਹ ਵੀ ਪੜ੍ਹੋ: ਕੋਰੋਨਾ ਵੈਕਸੀਨ ਦੀ ਕਿੱਲਤ: ਦੁਨੀਆ ਨੂੰ ਟੀਕੇ ਵੰਡਣ ਵਾਲਾ ਭਾਰਤ ਹੁਣ ਖ਼ੁਦ ਖਰੀਦਣ ਲਈ ਮਜਬੂਰ


author

Tanu

Content Editor

Related News