ਰਾਹਤ: ਦੇਸ਼ ’ਚ ਕੋਰੋਨਾ ਦਾ ਡਿੱਗਿਆ ਗਰਾਫ਼, ਇਕ ਦਿਨ ’ਚ ਆਏ 27,254 ਮਾਮਲੇ

Monday, Sep 13, 2021 - 12:47 PM (IST)

ਰਾਹਤ: ਦੇਸ਼ ’ਚ ਕੋਰੋਨਾ ਦਾ ਡਿੱਗਿਆ ਗਰਾਫ਼, ਇਕ ਦਿਨ ’ਚ ਆਏ 27,254 ਮਾਮਲੇ

ਨਵੀਂ ਦਿੱਲੀ (ਭਾਸ਼ਾ)— ਭਾਰਤ ਵਿਚ ਪਿਛਲੇ ਇਕ ਦਿਨ ਵਿਚ ਕੋਰੋਨਾ ਵਾਇਰਸ ਦੇ 27,254 ਨਵੇਂ ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਕੁੱਲ ਮਾਮਲੇ 3,32,64,175 ਹੋ ਗਏ। ਇਸ ਦੇ ਨਾਲ ਹੀ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਕੇ 3,74,269 ਰਹਿ ਗਈ ਹੈ, ਜੋ ਕਿ ਕੁੱਲ ਗਿਣਤੀ 1.13 ਫ਼ੀਸਦੀ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਕੋਰੋਨਾ ਨਾਲ 219 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਮਿ੍ਰਤਕਾਂ ਦੀ ਗਿਣਤੀ 4,42,874 ’ਤੇ ਪਹੁੰਚ ਗਈ। ਮੰਤਰਾਲਾ ਮੁਤਾਬਕ ਪਿਛਲੇ 78 ਦਿਨਾਂ ਤੋਂ ਰੋਜ਼ਾਨਾ ਸਾਹਮਣੇ ਆਉਣ ਵਾਲੇ ਮਾਮਲਿਆਂ ਦੀ ਗਿਣਤੀ 50 ਹਜ਼ਾਰ ਤੋਂ ਘੱਟ ਵੇਖੀ ਗਈ। 

ਇਹ ਵੀ ਪੜ੍ਹੋ: ਮਿਜ਼ੋਰਮ ’ਚ ਕੋਰੋਨਾ ਦੇ ਇਕ ਹਜ਼ਾਰ ਤੋਂ ਵੱਧ ਨਵੇਂ ਮਾਮਲੇ, 245 ਬੱਚੇ ਵੀ ਇਨਫੈਕਟਿਡ

PunjabKesari

 

ਇਹ ਵੀ ਪੜ੍ਹੋ: ਕੋਰੋਨਾ ਤੋਂ ਮਿਲੀ ਥੋੜ੍ਹੀ ਰਾਹਤ, ਦੇਸ਼ ’ਚ 30 ਹਜ਼ਾਰ ਤੋਂ ਘੱਟ ਰਹੀ ਨਵੇਂ ਮਾਮਲਿਆਂ ਦੀ ਗਿਣਤੀ

ਦੇਸ਼ ’ਚ ਕੋਰੋਨਾ ਤੋਂ ਪੀੜਤ ਹੋਣ ਮਗਰੋਂ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਦਰ 97.54 ਫ਼ੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ ’ਚ 10,652 ਦੀ ਗਿਰਾਵਟ ਵੇਖੀ ਗਈ। ਮਹਾਮਾਰੀ ਨੂੰ ਮਾਤ ਦੇਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 3,24,47,032 ਹੋ ਗਈ ਹੈ। ਕੋਰੋਨਾ ਨਾਲ ਮੌਤ ਦਰ 1.33 ਫ਼ੀਸਦੀ ਹੈ। ਮੰਤਰਾਲਾ ਮੁਤਾਬਕ ਦੇਸ਼ ’ਚ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 74.38 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਉੱਥੇ ਹੀ ਕੋਰੋਨਾ ਫੈਲਣ ਤੋਂ ਰੋਕਣ ਲਈ ਦੇਸ਼ ’ਚ ਕੋਰੋਨਾ ਨਮੂਨਿਆਂ ਦੀ ਜਾਂਚ ਵੀ ਜਾਰੀ ਹੈ। ਐਤਵਾਰ ਨੂੰ 12,08,247 ਨਮੂਨਿਆਂ ਦੀ ਜਾਂਚ ਕੀਤੀ ਗਈ। ਹੁਣ ਤਕ ਕੁੱਲ 54,30,14,076 ਨਮੂਨਿਆਂ ਦੀ ਜਾਂਚ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਦੇਸ਼ ’ਚ ਤੀਜੀ ਲਹਿਰ ਦੀ ਸੰਭਾਵਨਾ ਬਹੁਤ ਘੱਟ, ਕੋਈ ਨਵਾਂ ਵੇਰੀਅੈਂਟ ਨਹੀਂ


author

Tanu

Content Editor

Related News