ਦੇਸ਼ ’ਚ ਪਿਛਲੇ 24 ਘੰਟਿਆਂ ਅੰਦਰ ਕੋਰੋਨਾ ਦੇ 3,207 ਨਵੇਂ ਮਾਮਲੇ ਆਏ, 29 ਮਰੀਜ਼ਾਂ ਦੀ ਮੌਤ

Monday, May 09, 2022 - 10:42 AM (IST)

ਦੇਸ਼ ’ਚ ਪਿਛਲੇ 24 ਘੰਟਿਆਂ ਅੰਦਰ ਕੋਰੋਨਾ ਦੇ 3,207 ਨਵੇਂ ਮਾਮਲੇ ਆਏ, 29 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ– ਭਾਰਤ ’ਚ ਕੋਰੋਨਾ ਵਾਇਰਸ ਮਾਮਲਿਆਂ ਦੇ ਵੱਧਣ ਦਾ ਸਿਲਸਿਲਾ ਜਾਰੀ ਹੈ। ਭਾਰਤ ’ਚ ਪਿਛਲੇ 24 ਘੰਟਿਆਂ ’ਚ ਕੋਵਿਡ-19 ਦੇ 3,207 ਨਵੇਂ ਮਾਮਲੇ ਆਏ ਹਨ ਅਤੇ 29 ਲੋਕਾਂ ਨੇ ਦਮ ਤੋੜਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ’ਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੀੜਤ ਹੋ ਚੁੱਕੇ ਲੋਕਾਂ ਦੀ ਗਿਣਤੀ ਵਧ ਕੇ 4,31,05,401 ਹੋ ਗਈ। ਉੱਥੇ ਹੀ ਜੇਰੇ ਇਲਾਜ ਮਰੀਜ਼ਾਂ ਦੀ ਗਿਣਤੀ 20,403 ਰਹਿ ਗਈ ਹੈ। ਜੋ ਕੁੱਲ ਮਾਮਲਿਆਂ ਦਾ 0.05 ਫ਼ੀਸਦੀ ਹੈ। ਇਸ ਤੋਂ ਪਹਿਲਾਂ 8 ਮਈ ਨੂੰ 3,451 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 40 ਲੋਕਾਂ ਦੀ ਮੌਤ ਹੋਈ ਸੀ। 

ਇਹ ਵੀ ਪੜ੍ਹੋ: ਭਾਰਤ ’ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਇਕ ਦਿਨ ’ਚ ਆਏ 3,451 ਨਵੇਂ ਮਾਮਲੇ

PunjabKesari

ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਭਾਰਤ ’ਚ ਕੋਰੋਨਾ ਵਾਇਰਸ ਨਾਲ 29 ਹੋਰ ਲੋਕਾਂ ਦੀ ਮੌਤ ਮਗਰੋਂ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,24,093 ਹੋ ਗਈ ਹੈ। ਮਰੀਜ਼ਾਂ ਦੇ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.74 ਫ਼ੀਸਦੀ ਹੈ। ਦੇਸ਼ ’ਚ ਹੁਣ ਤੱਕ ਕੁੱਲ 4,25,60,905 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ ਅਤੇ ਕੋਵਿਡ-19 ਨਾਲ ਮੌਤ ਦਰ 1.22 ਫ਼ੀਸਦੀ ਹੈ।

ਇਹ ਵੀ ਪੜ੍ਹੋ: ਕੋਰੋਨਾ ਕਾਰਨ ਭਾਰਤ 'ਚ 47 ਲੱਖ ਲੋਕਾਂ ਦੀ ਹੋਈ ਮੌਤ : WHO, ਸਰਕਾਰ ਨੇ ਅੰਕੜਿਆਂ 'ਤੇ ਚੁੱਕੇ ਸਵਾਲ

ਸਭ ਤੋਂ ਵਧੇਰੇ ਕੋਰੋਨਾ ਦੇ ਮਾਮਲੇ ਦਿੱਲੀ, ਹਰਿਆਣਾ, ਕੇਰਲ, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਤੋਂ ਸਾਹਮਣੇ ਆ ਰਹੇ ਹਨ। 83.13 ਫ਼ੀਸਦੀ ਨਵੇਂ ਮਾਮਲੇ ਇਨ੍ਹਾਂ 5 ਸੂਬਿਆਂ ਤੋਂ ਸਾਹਮਣੇ ਆਏ ਹਨ। ਜੇਕਰ ਰਾਸ਼ਟਰ ਵਿਆਪੀ ਟੀਕਾਕਰਨ ਮੁਹਿੰਮ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਕੋਵਿਡ-19 ਰੋਕੂ ਟੀਕਿਆਂ ਦੀਆਂ 190.34 ਕਰੋੜ ਤੋਂ ਵਧੇਰੇ ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। 


author

Tanu

Content Editor

Related News