ਭਾਰਤ ’ਚ 24 ਘੰਟਿਆਂ ’ਚ 3.26 ਲੱਖ ਨਵੇਂ ਮਾਮਲੇ, ਹੁਣ ਤੱਕ 2 ਕਰੋੜ ਤੋਂ ਵੱਧ ਮਰੀਜ਼ ਹੋਏ ਸਿਹਤਯਾਬ
Saturday, May 15, 2021 - 11:49 AM (IST)
ਨਵੀਂ ਦਿੱਲੀ— ਦੇਸ਼ ’ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਕ ਦਿਨ ’ਚ 3,26,089 ਲੋਕਾਂ ’ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਮਾਮਲੇ ਵੱਧ ਕੇ 2,43,72,907 ਹੋ ਗਏ ਹਨ, ਜਦਕਿ 3,890 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮਿ੍ਰਤਕਾਂ ਦਾ ਅੰਕੜਾ ਵੱਧ ਕੇ 2,66,207 ਹੋ ਗਿਆ ਹੈ। ਅੰਕੜਿਆਂ ਮੁਤਾਬਕ ਕੋਰੋਨਾ ਲਾਗ ਤੋਂ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 2,04,32,898 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਦੀ ਸਵੇਰ ਨੂੰ ਜਾਰੀ ਅੰਕੜਿਆਂ ਮੁਤਾਬਕ ਕੋਵਿਡ-19 ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਡਿੱਗ ਕੇ 36,73,802 ਹੋ ਗਈ, ਜੋ ਕਿ ਵਾਇਰਸ ਦੇ ਕੁੱਲ ਮਾਮਲਿਆਂ ਦਾ 15.07 ਫ਼ੀਸਦੀ ਹੈ, ਜਦਕਿ ਕੋਵਿਡ-19 ਤੋਂ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ ਸੁਧਰ ਕੇ 83.83 ਫ਼ੀਸਦੀ ਹੋ ਗਈ ਹੈ। ਰਾਹਤ ਦੀ ਖ਼ਬਰ ਇਹ ਵੀ ਹੈ ਕਿ ਇਕ ਦਿਨ ਵਿਚ 3,53,299 ਲੋਕ ਸਿਹਤਯਾਬ ਵੀ ਹੋਏ ਹਨ।
ਇਹ ਵੀ ਪੜ੍ਹੋ– ਕੋਰੋਨਾ ਜੰਗ ’ਚ ਲੋਕਾਂ ਦਾ ‘ਅੰਧਵਿਸ਼ਵਾਸ’ ਹੋਇਆ ਹਾਵੀ, ਕਿਤੇ ਹਵਨ ਤੇ ਕਿਤੇ ਧੂਣੀ ਨਾਲ ਭਜਾ ਰਹੇ ‘ਕੋਰੋਨਾ’
ਭਾਰਤ ਨੇ 4 ਮਈ ਨੂੰ ਗੰਭੀਰ ਸਥਿਤੀ ’ਤੇ ਪਹੁੰਚਦੇ ਹੋਏ 2 ਕਰੋੜ ਮਾਮਲਿਆਂ ਦਾ ਅੰਕੜਾ ਪਾਰ ਕਰ ਲਿਆ ਸੀ। ਭਾਰਤੀ ਮੈਡੀਕਲ ਖੋਜ ਪਰੀਸ਼ਦ (ਆਈ. ਸੀ. ਐੱਮ. ਆਰ.) ਮੁਤਾਬਕ 14 ਮਈ ਤੱਕ 31,30,17,193 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਸ ’ਚੋਂ 6,93,093 ਨਮੂਨਿਆਂ ਦੀ ਜਾਂਚ ਬੀਤੇ ਕੱਲ ਯਾਨੀ ਕਿ ਸ਼ੁੱਕਰਵਾਰ ਨੂੰ ਕੀਤੀ ਗਈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ 16 ਜਨਵਰੀ 2021 ਤੋਂ ਲੈ ਕੇ ਸ਼ੁੱਕਰਵਾਰ ਤੱਕ 18,04,57,579 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ।
ਇਹ ਵੀ ਪੜ੍ਹੋ– ਕੋਰੋਨਾ ਦੀ ਦੂਜੀ ਲਹਿਰ ਮੱਠੀ ਪਈ ਪਰ ਖ਼ਤਰਾ ਅਜੇ ਟਲਿਆ ਨਹੀਂ, ਪੜ੍ਹੋ ਕੀ ਕਹਿੰਦੇ ਨੇ ਵਿਗਿਆਨੀ
ਉੱਥੇ ਹੀ ਵਾਇਰਸ ਦੇ ਮਾਮਲੇ ਦੇਸ਼ ’ਚ ਕਰਨਾਟਕ, ਮਹਾਰਾਸ਼ਟਰ, ਕੇਰਲ, ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਟੌਪ-5 ’ਚ ਸ਼ਾਮਲ ਹੈ। ਮਹਾਰਾਸ਼ਟਰ ਵਿਚ ਸਭ ਤੋਂ ਵੱਧ 695 ਲੋਕਾਂ ਦੀ ਮੌਤ ਹੋ ਗਈ ਹੈ, ਉੱਥੇ ਹੀ ਕਰਨਾਟਕ ਵਿਚ 373 ਲੋਕਾਂ ਦੀ ਵਾਇਰਸ ਕਾਰਨ ਜਾਨ ਗਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਰਾਹਤ ਦੀ ਖ਼ਬਰ ਹੈ। ਇੱਥੇ ਹਲਾਤਾਂ ਵਿਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਰਾਹਤ ਦੀ ਖ਼ਬਰ ਇਹ ਹੈ ਕਿ ਸਰਗਰਮ ਕੇਸਾਂ ਦੀ ਗਿਣਤੀ ’ਚ ਵੀ ਵੱਡੀ ਕਮੀ ਆਈ ਹੈ।
ਇਹ ਵੀ ਪੜ੍ਹੋ– WHO ਦਾ ਦਾਅਵਾ: ਭਾਰਤ ’ਚ ਕਹਿਰ ਢਾਹ ਰਿਹਾ ਕੋਰੋਨਾ ਦਾ ‘ਟ੍ਰਿਪਲ ਮਿਊਟੈਂਟ’ ਪੂਰੀ ਦੁਨੀਆ ਲਈ ਖ਼ਤਰਾ