ਦੇਸ਼ ’ਚ ਕੋਰੋਨਾ ਦੀ ਹਾਹਾਕਾਰ: 24 ਘੰਟਿਆਂ ’ਚ ਆਏ ਰਿਕਾਰਡ 3.52 ਲੱਖ ਨਵੇਂ ਕੇਸ

Monday, Apr 26, 2021 - 10:39 AM (IST)

ਦੇਸ਼ ’ਚ ਕੋਰੋਨਾ ਦੀ ਹਾਹਾਕਾਰ: 24 ਘੰਟਿਆਂ ’ਚ ਆਏ ਰਿਕਾਰਡ 3.52 ਲੱਖ ਨਵੇਂ ਕੇਸ

ਨਵੀਂ ਦਿੱਲੀ— ਭਾਰਤ ’ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹੱਦ ਭਿਆਨਕ ਹੁੰਦੀ ਜਾ ਰਹੀ ਹੈ। ਹਰ ਦਿਨ ਦੇਸ਼ ’ਚ ਕੋਰੋਨਾ ਦੇ ਨਵੇਂ ਕੇਸਾਂ ਦਾ ਰਿਕਾਰਡ ਟੁੱਟਦਾ ਹੀ ਜਾ ਰਿਹਾ ਹੈ। ਬੀਤੇ 24 ਘੰਟਿਆਂ ਅੰਦਰ ਭਾਰਤ ਵਿਚ ਰਿਕਾਰਡ ਤੋੜ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਸੋਮਵਾਰ ਯਾਨੀ ਕਿ ਅੱਜ ਭਾਰਤ ’ਚ 3.52 ਲੱਖ ਕੋਰੋਨਾ ਦੇ ਨਵੇਂ ਕੇਸ ਦਰਜ ਕੀਤੇ ਗਏ ਹਨ, ਜੋ ਕਿ ਹੁਣ ਤੱਕ ਦੁਨੀਆ ’ਚ ਸਭ ਤੋਂ ਵੱਡਾ ਅੰਕੜਾ ਹੈ। 

ਇਹ ਵੀ ਪੜ੍ਹੋ– ਆਫ਼ਤ ’ਚ ਰਾਹਤ: 14 ਕਰੋੜ ਕੋਰੋਨਾ ਟੀਕੇ ਲਾਉਣ ਵਾਲਾ ਭਾਰਤ ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਦੇਸ਼

ਦੱਸ ਦੇਈਏ ਕਿ ਇਹ ਲਗਾਤਾਰ 5ਵਾਂ ਦਿਨ ਹੈ, ਜਦੋਂ ਭਾਰਤ ਵਿਚ ਕੋਰੋਨਾ ਦੇ ਕੇਸ 3 ਲੱਖ ਤੋਂ ਪਾਰ ਚੱਲੇ ਗਏ ਹਨ। ਕੋਰੋਨਾ ਕੇਸਾਂ ਦਾ ਵੱਧਦਾ ਗਰਾਫ਼ ਵੱਡੀ ਚਿੰਤਾ ਬਣੀ ਗਈ ਹੈ। ਕੇਸ ਵੱਧਣ ਦੇ ਨਾਲ-ਨਾਲ ਮੌਤਾਂ ਦੀ ਗਿਣਤੀ ਵੀ ਵਧ ਰਹੀ ਹੈ। ਰੋਜ਼ਾਨਾ 2 ਹਜ਼ਾਰ ਤੋਂ ਉੱਪਰ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਰਹੀ ਹੈ। 

ਇਹ ਵੀ ਪੜ੍ਹੋ– ਆਫ਼ਤ ’ਚ ਰਾਹਤ: 14 ਕਰੋੜ ਕੋਰੋਨਾ ਟੀਕੇ ਲਾਉਣ ਵਾਲਾ ਭਾਰਤ ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਦੇਸ਼

PunjabKesari

ਇਹ ਵੀ ਪੜ੍ਹੋ– ਦੇਸ਼ ’ਚ ਕੋਰੋਨਾ ਬਲਾਸਟ! ਲਗਾਤਾਰ ਚੌਥੇ ਦਿਨ ਆਏ 3 ਲੱਖ ਤੋਂ ਵਧ ਨਵੇਂ ਮਾਮਲੇ, 2767 ਮੌਤਾਂ

24 ਘੰਟਿਆਂ ਵਿਚ ਕੁੱਲ ਕੇਸ- 3,52,991
24 ਘੰਟਿਆਂ ਅੰਦਰ ਹੋਈਆਂ ਮੌਤਾਂ- 2,812
ਸਰਗਰਮ ਕੇਸਾਂ ਦੀ ਗਿਣਤੀ- 28,13,658
ਕੁੱਲ ਕੇਸਾਂ ਦੀ ਗਿਣਤੀ- 1,73,13,163
ਹੁਣ ਤੱਕ ਹੋਈਆਂ ਮੌਤਾਂ ਦੀ ਗਿਣਤੀ- 1,95,123
24 ਘੰਟਿਆਂ ’ਚ ਠੀਕ ਹੋਏ ਮਰੀਜ਼-2,19,272
ਹੁਣ ਤੱਕ ਠੀਕ ਹੋਏ ਮਰੀਜ਼- 1,43,04,382
ਹੁਣ ਤੱਕ ਟੀਕਾਕਰਨ- 14,19,11,223

ਇਹ ਵੀ ਪੜ੍ਹੋ– 18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਨੂੰ ਟੀਕਾ ਲਗਵਾਉਣ ਲਈ ਕੋਵਿਨ ਐਪ ’ਤੇ ਰਜਿਸਟ੍ਰੇਸ਼ਨ ਕਰਾਉਣ ਜ਼ਰੂਰੀ

ਦੱਸ ਦੇਈਏ ਕਿ ਭਾਰਤ ’ਚ ਕੋਰੋਨਾ ਆਫ਼ਤ ਜਾਂ ਇੰਝ ਕਹਿ ਲਿਆ ਜਾਵੇ ਕਿ ਨਵੇਂ ਕੇਸਾਂ ਦੀ ਗਿਣਤੀ ਇਸ ਸਮੇਂ ਹਰ ਸੂਬੇ ਵਿਚ ਵੱਧ ਰਹੀ ਹੈ। ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਦਿੱਲੀ ਅਜਿਹੇ ਸੂਬੇ ਹਨ, ਜਿੱਥੇ ਕੋਰੋਨਾ ਕੇਸਾਂ ਦੀ ਗਿਣਤੀ ਵੱਧਣ ਦੇ ਨਾਲ-ਨਾਲ ਹਸਪਤਾਲਾਂ ’ਚ ਆਕਸੀਜਨ ਅਤੇ ਬੈੱਡਾਂ ਦੀ ਘਾਟ ਵੀ ਵੱਧਣ ਲੱਗੀ ਹੈ। ਮਹਾਰਾਸ਼ਟਰ ਵਿਚ ਕੋਰੋਨਾ ਦੇ ਕੇਸ ਰੋਜ਼ਾਨਾ 60 ਹਜ਼ਾਰ ਤੋਂ ਪਾਰ ਆ ਰਹੇ ਹਨ, ਜੋ ਕਿ ਚਿੰਤਾ ਵਧਾ ਰਹੇ ਹਨ। 

 ਇਹ ਵੀ ਪੜ੍ਹੋ– ਆਕਸੀਜਨ ਲਈ ਦਿੱਲੀ ’ਚ ਮਚੀ ਹਾਹਾਕਾਰ, ਮਦਦ ਲਈ ਅੱਗੇ ਆਈ ‘ਖ਼ਾਲਸਾ ਏਡ’


author

Tanu

Content Editor

Related News