ਕੋਰੋਨਾ ਦੇ 31,222 ਨਵੇਂ ਕੇਸ, ਪਿਛਲੇ 24 ਘੰਟਿਆਂ ’ਚ 1 ਕਰੋੜ ਤੋਂ ਵਧੇਰੇ ਲੋਕਾਂ ਨੂੰ ਲੱਗੀ ਵੈਕਸੀਨ

09/07/2021 10:44:39 AM

ਨਵੀਂ ਦਿੱਲੀ— ਭਾਰਤ ਵਿਚ ਅੱਜ ਯਾਨੀ ਕਿ ਮੰਗਲਵਾਰ ਨੂੰ ਕੋਵਿਡ-19 ਦੇ 31,222 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਦੇਸ਼ ’ਚ ਹੁਣ 3,30,58,843 ਹੋ ਗਈ ਹੈ। ਜਦਕਿ 290 ਮਰੀਜ਼ਾਂ ਦੀ ਮੌਤ ਮਗਰੋਂ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 4,41,042 ਹੋ ਗਿਆ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਜਾਣਕਾਰੀ ਦਿੱਤੀ ਹੈ ਕਿ ਪਿਛਲੇ 24 ਘੰਟਿਆਂ ਵਿਚ ਦੇਸ਼ ਭਰ ਵਿਚ ਵਾਇਰਸ ਨਾਲ 42,942 ਲੋਕ ਠੀਕ ਵੀ ਹੋਏ ਹਨ, ਜਿਸ ਤੋਂ ਬਾਅਦ ਕੋਰੋਨਾ ਨਾਲ ਹੁਣ ਤਕ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 3,22,24,937 ਹੋ ਗਈ ਹੈ।

ਇਹ ਵੀ ਪੜ੍ਹੋ: 11 ਦਿਨਾਂ 'ਚ ਤੀਜੀ ਵਾਰ ਇੱਕ ਕਰੋੜ ਪਾਰ, ਟੀਕਾਕਰਨ 'ਚ ਭਾਰਤ ਦਾ ਨਵਾਂ ਰਿਕਾਰਡ

 

ਸਿਹਤ ਮੰਤਰਾਲਾ ਨੇ ਦੱਸਿਆ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਸਰਗਰਮ ਮਰੀਜ਼ 3,92,864 ਹਨ, ਜੋ ਕੁੱਲ ਮਾਮਲਿਆਂ ਦਾ 1.19 ਫ਼ੀਸਦੀ ਹੈ। ਸਿਹਤ ਮੰਤਰਾਲਾ ਨੇ ਦੱਸਿਆ ਕਿ ਦੇਸ਼ ਵਿਚ ਰਿਕਵਰੀ ਰੇਟ ਹੁਣ 97.48 ਫ਼ੀਸਦੀ ਹੋ ਗਿਆ ਹੈ। 

ਇਹ ਵੀ ਪੜ੍ਹੋ: ਕੋਰੋਨਾ ਦੇ 38,948 ਨਵੇਂ ਕੇਸ, ਪਿਛਲੇ 24 ਘੰਟਿਆਂ ’ਚ 43 ਹਜ਼ਾਰ ਤੋਂ ਵੱਧ ਲੋਕ ਹੋਏ ਸਿਹਤਯਾਬ

ਦੇਸ਼ ਭਰ ’ਚ ਕੋਰੋਨਾ ਟੀਕਾਕਰਨ ਤੇਜ਼ੀ ਨਾਲ ਚੱਲ ਰਿਹਾ ਹੈ। ਮੰਤਰਾਲਾ ਨੇ ਦੱਸਿਆ ਕਿ ਦੇਸ਼ ਵਿਚ ਪਿਛਲੇ 24 ਘੰਟਿਆਂ ’ਚ ਵੈਕਸੀਨ ਦੀ 1.13 ਕਰੋੜ ਖ਼ੁਰਾਕਾਂ ਲਾਈਆਂ ਗਈਆਂ, ਜਿਸ ਤੋਂ ਬਾਅਦ ਕੁੱਲ ਟੀਕਾਕਰਨ 69.90 ਕਰੋੜ ਹੋ ਗਿਆ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ. ਸੀ. ਐੱਮ. ਆਰ.) ਨੇ ਦੱਸਿਆ ਕਿ ਭਾਰਤ ਵਿਚ ਕੋਰੋਨਾ ਵਾਇਰਸ ਲਈ 15,26,056 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਜਿਸ ਤੋਂ ਬਾਅਦ ਦੇਸ਼ ’ਚ ਨਮੂਨਿਆਂ ਦੀ ਜਾਂਚ ਦਾ ਅੰਕੜਾ 53,31,89,348 ਹੋ ਗਈ ਹੈ।

ਇਹ ਵੀ ਪੜ੍ਹੋ: 100 ਸਾਲ ਦੀ ਸਭ ਤੋਂ ਵੱਡੀ ਮਹਾਮਾਰੀ ਖ਼ਿਲਾਫ਼ ‘ਚੈਂਪੀਅਨ’ ਬਣ ਕੇ ਉੱਭਰਿਆ ਹਿਮਾਚਲ: PM ਮੋਦੀ

Tanu

This news is Content Editor Tanu