ਭਾਰਤ ’ਚ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 3 ਕਰੋੜ ਦੇ ਪਾਰ

Monday, Jul 12, 2021 - 11:11 AM (IST)

ਭਾਰਤ ’ਚ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 3 ਕਰੋੜ ਦੇ ਪਾਰ

ਨਵੀਂ ਦਿੱਲੀ— ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ-19) ਦੇ ਨਵੇਂ ਮਾਮਲਿਆਂ ਵਿਚ ਗਿਰਾਵਟ ਨਾਲ ਹੀ ਬੀਮਾਰੀ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 3 ਕਰੋੜ ਦੇ ਪਾਰ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਯਾਨੀ ਕਿ ਅੱਜ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 37,154 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਮਾਮਲਿਆਂ ਦੀ ਗਿਣਤੀ 3,08,74,376 ਹੋ ਗਈ ਹੈ। ਉੱਥੇ ਹੀ ਇਕ ਦਿਨ ਵਿਚ 39,649 ਲੋਕ ਸਿਹਤਮੰਦ ਹੋਣ ਮਗਰੋਂ ਇਸ ਮਹਾਮਾਰੀ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 3,00,14,713 ਹੋ ਗਈ ਹੈ।

ਇਹ ਵੀ ਪੜ੍ਹੋ : ਦੇਸ਼ ’ਚ ਕੋਰੋਨਾ ਦੇ 41,506 ਨਵੇਂ ਮਾਮਲੇ, ਹੁਣ ਤੱਕ 37.60 ਕਰੋੜ ਲੋਕਾਂ ਦਾ ਟੀਕਾਕਰਨ

 

PunjabKesari

ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 724 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮੌਤਾਂ ਦਾ ਅੰਕੜਾ 4,08,764 ਤੱਕ ਪਹੁੰਚ ਗਿਆ ਹੈ। ਦੇਸ਼ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 4,50,899 ਹੈ। ਦੱਸ ਦੇਈਏ ਕਿ ਦੇਸ਼ ਵਿਚ ਸਰਗਰਮ ਮਾਮਲਿਆਂ ਦੀ ਦਰ ਘੱਟ ਹੋ ਕੇ 1.47 ਫ਼ੀਸਦੀ, ਰਿਕਵਰੀ ਦਰ ਵੱਧ ਕੇ 97.20 ਫ਼ੀਸਦੀ ਅਤੇ ਮੌਤ ਦਰ 1.32 ਫ਼ੀਸਦੀ ਹੋ ਗਈ ਹੈ। 

ਇਹ ਵੀ ਪੜ੍ਹੋ : ਕੋਵੈਕਸੀਨ ਨੂੰ ਲੈ ਕੇ ਵੱਡੀ ਖ਼ਬਰ: ਜਲਦ WHO ਦੀ ਲਿਸਟ 'ਚ ਹੋ ਸਕਦੀ ਹੈ ਸ਼ਾਮਲ

ਦੇਸ਼ ਵਿਚ ਟੀਕਾਕਰਨ ਮੁਹਿੰਮ ਵੀ ਚੱਲ ਰਹੀ ਹੈ। 16 ਜਨਵਰੀ ਤੋਂ ਲੈ ਕੇ ਬੀਤੇ ਕੱਲ੍ਹ ਯਾਨੀ ਕਿ ਐਤਵਾਰ ਤੱਕ ਕੁੱਲ 37,73,52,501 ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਖ਼ੁਰਾਕ ਦਿੱਤੀ ਜਾ ਚੁੱਕੀ ਹੈ। ਐਤਵਾਰ ਨੂੰ ਯਾਨੀ ਕਿ ਪਿਛਲੇ 24 ਘੰਟਿਆਂ ਦੌਰਾਨ 12,35,287 ਲੋਕਾਂ ਨੂੰ ਕੋਰੋਨਾ ਖ਼ੁਰਾਕਾਂ ਦਿੱਤੀਆਂ ਗਈਆਂ। ਦੇਸ਼ ’ਚ ਭਾਵੇਂ ਹੀ ਕੋਰੋਨਾ ਦੇ ਕੇਸ ਘੱਟ ਰਹੇ ਹਨ ਪਰ ਖ਼ਤਰਾ ਅਜੇ ਟਲਿਆ ਨਹੀਂ ਹੈ। ਵੈਕਸੀਨ ਲਗਵਾਉਣ ਤੋਂ ਬਾਅਦ ਵੀ ਕੋਰੋਨਾ ਨਿਯਮਾਂ ਨੂੰ ਮੰਨਣਾ ਬਹੁਤ ਲਾਜ਼ਮੀ ਹੈ। ਮਾਸਕ ਪਹਿਨ ਕੇ ਰੱਖੋ, ਹੱਥਾਂ ਨੂੰ ਸਾਫ਼ ਰੱਖੋ ਅਤੇ ਦੋ ਗਜ਼ ਦੀ ਦੂਰੀ ਬਣਾ ਕੇ ਰੱਖੋ।

ਇਹ ਵੀ ਪੜ੍ਹੋ : ਦੇਸ਼ ਨਾ ਹਾਰੇ ਕੋਰੋਨਾ ਤੋਂ ਜੰਗ; ਜਾਨ ਤਲੀ ’ਤੇ ਰੱਖ ਕੇ ਟੀਕਾਕਰਨ ਲਈ ਜਾਂਦੇ ਸਿਹਤ ਕਾਮੇ, ਵੀਡੀਓ ਵਾਇਰਲ


author

Tanu

Content Editor

Related News