ਭਾਰਤ ’ਚ ਕੋਰੋਨਾ ਦੇ 38,079 ਨਵੇਂ ਮਾਮਲੇ, ਸਿਹਤਮੰਦ ਹੋਣ ਵਾਲਿਆਂ ਦੀ ਦਰ 97.31 ਫ਼ੀਸਦੀ

07/17/2021 11:11:13 AM

ਨਵੀਂ ਦਿੱਲੀ (ਭਾਸ਼ਾ)— ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ-19) ਦੇ 38,079 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 3,10,64,908 ਹੋ ਗਈ ਹੈ। ਉੱਥੇ ਹੀ ਪਿਛਲੇ 24 ਘੰਟਿਆਂ ਦੌਰਾਨ 560 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਇਸ ਮਹਾਮਾਰੀ ਨਾਲ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 4,13,091 ਹੋ ਗਈ ਹੈ। ਕੋਵਿਡ-19 ਤੋਂ ਮੌਤ ਦਰ 1.33 ਫ਼ੀਸਦੀ ਹੈ।

ਇਹ ਵੀ ਪੜ੍ਹੋ : ਕੋਰੋਨਾ ਤੋਂ ਮਿਲੀ ਥੋੜ੍ਹੀ ਰਾਹਤ, ਦੇਸ਼ 'ਚ ਫਿਰ 40 ਹਜ਼ਾਰ ਤੋਂ ਘੱਟ ਹੋਇਆ ਨਵੇਂ ਮਾਮਲਿਆਂ ਦਾ ਅੰਕੜਾ

PunjabKesari

ਕੇਂਦਰੀ ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ’ਚ ਇਲਾਜ ਅਧੀਨ ਮਰੀਜ਼ ਯਾਨੀ ਕਿ ਸਰਗਰਮ ਮਾਮਲੇ ਘੱਟ ਹੋ ਕੇ 4,24,025 ਹੋ ਗਏ ਹਨ, ਜੋ ਕੁੱਲ ਮਾਮਲਿਆਂ ਦਾ 1.36 ਫ਼ੀਸਦੀ ਹੈ, ਜਦਕਿ ਰਾਸ਼ਟਰੀ ਪੱਧਰ ’ਤੇ ਕੋਰੋਨਾ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਦਰ 97.31 ਫ਼ੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ ਕੁੱਲ 6,397 ਦੀ ਕਮੀ ਆਈ ਹੈ। ਕੋਰੋਨਾ ਵਾਇਰਸ ਨੂੰ ਮਾਤ ਦੇਣ ਵਾਲੇ ਮਰੀਜ਼ਾਂ ਦੀ ਗਿਣਤੀ 30,22,77,92 ਹੋ ਗਈ ਹੈ। 

ਇਹ ਵੀ ਪੜ੍ਹੋ : ਵੱਡੀ ਆਬਾਦੀ ਲਈ ਖਤਰਾ ਹੈ ਡੈਲਟਾ ਵੇਰੀਐਂਟ, ਦੁਨੀਆ ’ਚ ਫਿਰ ਦੇ ਰਿਹੈ ਤਾਲਾਬੰਦੀ ਦੀ ਦਸਤਕ

PunjabKesari

ਜੇਕਰ ਕੋਰੋਨਾ ਵੈਕਸੀਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਵਿਚ ਕੁੱਲ 39.96 ਕਰੋੜ ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਬੀਤੇ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਨੂੰ 42,12,557 ਲੋਕਾਂ ਨੂੰ ਕੋਰੋਨਾ ਟੀਕੇ ਲਾਏ ਗਏ ਹਨ। ਮੰਤਰਾਲਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ 19,98,715 ਨਮੂਨਿਆਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਦੇਸ਼ ’ਚ ਹੁਣ ਤੱਕ 44,20,21,954 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਕੋਰੋਨਾ ਦੌਰਾਨ ਭਾਰਤ 'ਚ  ਦਿਮਾਗ਼ੀ ਮਰੀਜ਼ਾਂ ਦੀ ਗਿਣਤੀ ਵਧੀ, ਇਹ ਹਨ ਕਾਰਨ

 


Tanu

Content Editor

Related News