ਕੋਵਿਡ-19: ਦੇਸ਼ ’ਚ ਸਰਗਰਮ ਮਰੀਜ਼ਾਂ ਦੀ ਗਿਣਤੀ 140 ਦਿਨ ’ਚ ਸਭ ਤੋਂ ਘੱਟ

08/11/2021 10:51:06 AM

ਨਵੀਂ ਦਿੱਲੀ (ਭਾਸ਼ਾ)— ਭਾਰਤ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ ਦੇ 38,353 ਨਵੇਂ ਮਾਮਲੇ ਆਉਣ ਨਾਲ ਕੁੱਲ ਮਾਮਲਿਆਂ ਦੀ ਗਿਣਤੀ 3,20,36,511 ’ਤੇ ਪਹੁੰਚ ਗਈ ਹੈ। ਦੇਸ਼ ਵਿਚ ਇਲਾਜ ਅਧੀਨ ਯਾਨੀ ਕਿ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਹੋ ਕੇ 3,86,351 ਰਹਿ ਗਈ ਹੈ, ਜੋ ਕਿ 140 ਦਿਨਾਂ ਵਿਚ ਸਭ ਤੋਂ ਘੱਟ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਾਇਰਸ ਦੇ ਕੁੱਲ ਮਾਮਲਿਆਂ ਦਾ 1.21 ਫ਼ੀਸਦੀ ਹੈ, ਜੋ ਕਿ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ 497 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦੀ ਗਿਣਤੀ ਵੱਧ ਕੇ 4,29,179 ਹੋ ਗਈ ਹੈ। 

PunjabKesari

ਕੋਵਿਡ-19 ਤੋਂ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਰਾਸ਼ਟਰੀ ਦਰ 97.45 ਫ਼ੀਸਦੀ ਹੈ। ਮੰਤਰਾਲਾ ਨੇ ਦੱਸਿਆ ਕਿ ਬੀਤੇ 24 ਘੰਟਿਆਂ ’ਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 2,157 ਮਾਮਲਿਆਂ ਦੀ ਕਮੀ ਦਰਜ ਕੀਤੀ ਗਈ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਲਈ ਹੁਣ ਤੱਕ 48,50,56,507 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਕੱਲ੍ਹ ਯਾਨੀ ਕਿ ਮੰਗਲਵਾਰ ਨੂੰ 17,77,962 ਨਮੂਨਿਆਂ ਦੀ ਜਾਂਚ ਕੀਤੀ ਗਈ। ਜੇਕਰ ਕੋਰੋਨਾ ਟੀਕਾਕਰਨ ਦੀ ਗੱਲ ਕੀਤੀ ਜਾਵੇ ਹੁਣ ਤੱਕ 51.90 ਕਰੋੜ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਮੰਗਲਵਾਰ ਯਾਨੀ ਕਿ ਕੱਲ੍ਹ 41,38, 646 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਾਏ ਗਏ। 


Tanu

Content Editor

Related News