ਦੇਸ਼ ’ਚ ਇਕ ਦਿਨ ’ਚ 39,097 ਨਵੇਂ ਮਾਮਲੇ, 546 ਮਰੀਜ਼ਾਂ ਦੀ ਮੌਤ
Saturday, Jul 24, 2021 - 12:08 PM (IST)
ਨਵੀਂ ਦਿੱਲੀ (ਭਾਸ਼ਾ)— ਦੇਸ਼ ਵਿਚ ਸ਼ਨੀਵਾਰ ਨੂੰ ਕੋਵਿਡ-19 ਦੇ 39,097 ਮਾਮਲੇ ਸਾਹਮਣੇ ਆਉਣ ਨਾਲ ਵਾਇਰਸ ਦੇ ਕੁੱਲ ਮਾਮਲੇ 3,13,32,159 ਹੋ ਗਏ ਹਨ, ਜਦਕਿ 546 ਹੋਰ ਮਰੀਜ਼ਾਂ ਦੀ ਮੌਤ ਨਾਲ ਮਿ੍ਰਤਕਾਂ ਦਾ ਅੰਕੜਾ 4,20,016 ’ਤੇ ਪਹੁੰਚ ਗਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ’ਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 4,08,977 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 1.34 ਫ਼ੀਸਦੀ ਹੈ। ਜਦਕਿ ਇਸ ਮਹਾਮਾਰੀ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਰਾਸ਼ਟਰੀ ਦਰ 97.35 ਫ਼ੀਸਦੀ ਹੈ। ਇਕ ਦਿਨ ਵਿਚ ਇਲਾਜ ਅਧੀਨ ਮਾਮਲਿਆਂ ਵਿਚ 3,463 ਮਰੀਜ਼ ਵੱਧ ਗਏ ਹਨ।
ਇਹ ਵੀ ਪੜ੍ਹੋ : ਕੋਰੋਨਾ ਨਾਲ ਨਵੀਂ ਮੁਸੀਬਤ, 14 ਲੋਕਾਂ ਦੇ ਲਿਵਰ ’ਚ ਮਿਲੇ ਫੋੜੇ
ਅੰਕੜਿਆਂ ਮੁਤਾਬਕ ਮਹਾਮਾਰੀ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 3,05,03,166 ਹੋ ਗਈ ਹੈ, ਜਦਕਿ ਮੌਤ ਦਰ 1.34 ਫ਼ੀਸਦੀ ਹੈ। ਜੇਕਰ ਟੀਕਾਕਰ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ’ਚ ਕੋਰੋਨਾ ਟੀਕੇ ਦੀਆਂ ਹੁਣ ਤੱਕ 42.78 ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਕੋਵਿਡ-19 ਦੀ ਜਾਂਚ ਲਈ ਸ਼ੁੱਕਰਵਾਰ ਨੂੰ 16,31,266 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਜਿਸ ਤੋਂ ਬਾਅਦ ਦੇਸ਼ ’ਚ ਹੁਣ ਤੱਕ ਕੁੱਲ 45,45,70,811 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: 22 ਅਗਸਤ ਨੂੰ ਹੋਣਗੀਆਂ DSGMC ਦੀਆਂ ਚੋਣਾਂ, ਇਸ ਦਿਨ ਆਉਣਗੇ ਨਤੀਜੇ