ਦੇਸ਼ ’ਚ ਕੋਰੋਨਾ ਨੇ ਮੁੜ ਤੋੜੇ ਸਾਰੇ ਰਿਕਾਰਡ, ਇਕ ਦਿਨ ’ਚ ਆਏ 4.12 ਲੱਖ ਨਵੇਂ ਕੇਸ

05/06/2021 10:45:49 AM

ਨਵੀਂ ਦਿੱਲੀ— ਦੇਸ਼ ’ਚ ਕੋਰੋਨਾ ਵਾਇਰਸ ਦਾ ਕੋਹਰਾਮ ਜਾਰੀ ਹੈ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹੱਦ ਭਿਆਨਕ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ’ਚ ਦੇਸ਼ ’ਚ ਦਰਜ ਹੋਏ ਕੋਰੋਨਾ ਮਾਮਲਿਆਂ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਦੇਸ਼ ’ਚ ਕੋਰੋਨਾ ਦੇ 4,12,262 ਨਵੇਂ ਕੇਸ ਦਰਜ ਕੀਤੇ ਗਏ ਹਨ। ਇਹ ਦੂਜੀ ਵਾਰ ਹੈ, ਜਦੋਂ ਦੇਸ਼ ਵਿਚ ਕੋਰੋਨਾ ਦੇ ਕੇਸ 4 ਲੱਖ ਪਾਰ ਕਰ ਗਏ ਹਨ। ਇਸ ਤੋਂ ਪਹਿਲਾਂ 30 ਅਪ੍ਰੈਲ ਨੂੰ ਦੇਸ਼ ਵਿਚ ਕੋਰੋਨਾ ਦੇ 4,02,351 ਨਵੇਂ ਮਾਮਲੇ ਸਾਹਮਣੇ ਆਏ ਸਨ। ਉੱਥੇ ਹੀ ਕੋਰੋਨਾ ਨਾਲ ਰਿਕਾਰਡਤੋੜ ਮੌਤਾਂ ਵੀ ਹੋਈਆਂ ਹਨ। ਪਿਛਲੇ 24 ਘੰਟਿਆਂ ’ਚ 3,980 ਹੋਰ ਮੌਤਾਂ ਨਾਲ ਮਿ੍ਰਤਕਾਂ ਦਾ ਅੰਕੜਾ 23,01,68 ਤੱਕ ਪੁੱਜ ਗਿਆ ਹੈ। ਵਾਇਰਸ ਦੇ ਕੁੱਲ ਮਾਮਲੇ 2,10,77,410 ਹੋ ਗਏ ਹਨ। 

ਇਹ ਵੀ ਪੜ੍ਹੋ : ਆਂਧਰਾ ਪ੍ਰਦੇਸ਼ ’ਚ ਮਿਲਿਆ ਕੋਰੋਨਾ ਦਾ ਨਵਾਂ ਰੂਪ, ਮੌਜੂਦਾ ਵਾਇਰਸ ਨਾਲੋਂ 15 ਗੁਣਾ ਜ਼ਿਆਦਾ ਖ਼ਤਰਨਾਕ


ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ 35,66,398 ਮਰੀਜ਼ ਇਲਾਜ ਅਧੀਨ ਹਨ। ਓਧਰ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਦੱਸਿਆ ਸੀ ਕਿ ਮਹਾਰਾਸ਼ਟਰ, ਕਰਨਾਟਕ, ਕੇਰਲ ਅਤੇ ਉੱਤਰ ਪ੍ਰਦੇਸ਼ ਸਮੇਤ 12 ਸੂਬਿਆਂ ਵਿਚ 1 ਲੱਖ ਤੋਂ ਵਧੇਰੇ ਕੋਰੋਨਾ ਵਾਇਰਸ ਦੇ ਮਰੀਜ਼ ਇਲਾਜ ਅਧੀਨ ਹਨ। 

ਇਹ ਵੀ ਪੜ੍ਹੋ : ਦੇਸ਼ ’ਚ ਕੋਰੋਨਾ ਦਾ ਪ੍ਰਕੋਪ ਜਾਰੀ, ਪਿਛਲੇ 24 ਘੰਟਿਆਂ ’ਚ 3780 ਮਰੀਜ਼ਾਂ ਦੀ ਮੌਤ, 3.82 ਲੱਖ ਨਵੇਂ ਮਾਮਲੇ ਆਏ

ਜੇਕਰ ਦੇਸ਼ ’ਚ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ 16 ਜਨਵਰੀ ਤੋਂ ਲੈ ਕੇ ਹੁਣ ਤੱਕ ਦੇਸ਼ ’ਚ 16 ਕਰੋੜ ਤੋਂ ਵੱਧ ਕੋਰੋਨਾ ਖ਼ੁਰਾਕਾਂ ਦਿੱਤੀਆਂ ਗਈਆਂ ਹਨ। ਬੁੱਧਵਾਰ ਤੱਕ ਕੋਵਿਡ-19 ਵੈਕਸੀਨ ਦੀਆਂ ਕੁੱਲ 16,25,13,339 ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਮੰਤਰਾਲਾ ਮੁਤਾਬਕ 12 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ 18 ਤੋਂ 44 ਸਾਲ ਉਮਰ ਵਰਗ ਦੇ ਲੋਕਾਂ ਨੂੰ ਕੋਵਿਡ-19 ਵੈਕਸੀਨ ਦੀਆਂ 6,62,619 ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ : ਹਿਮਾਚਲ ’ਚ 16 ਮਈ ਤੱਕ ‘ਕੋਰੋਨਾ ਕਰਫਿਊ’, ਬੰਦ ਰਹਿਣਗੇ ਸਰਕਾਰੀ ਦਫ਼ਤਰ

Tanu

This news is Content Editor Tanu