ਦੇਸ਼ ’ਚ ਮੁੜ ‘ਕੋਰੋਨਾ’ ਦੀ ਆਫ਼ਤ, ਰੋਜ਼ਾਨਾ ਕੇਸਾਂ ਦੀ ਗਿਣਤੀ 40 ਹਜ਼ਾਰ ਤੋਂ ਪਾਰ

Tuesday, Mar 23, 2021 - 12:43 PM (IST)

ਨਵੀਂ ਦਿੱਲੀ— ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ-19) ਲਾਗ ਦੇ ਕੇਸ ਫਿਰ ਤੇਜ਼ੀ ਨਾਲ ਵੱਧਣ ਲੱਗ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ 40,715 ਨਵੇਂ ਕੇਸ ਦਰਜ ਕੀਤੇ ਗਏ ਹਨ ਅਤੇ 199 ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਨੂੰ ਇਹ ਅੰਕੜੇ ਜਾਰੀ ਕੀਤੇ ਗਏ। ਨਵੇਂ ਕੇਸ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 1,16,86,796 ਹੋ ਗਈ ਹੈ। 24 ਘੰਟਿਆਂ ਦੌਰਾਨ 199 ਮੌਤਾਂ ਕਾਰਨ ਮਿ੍ਰਤਕਾਂ ਦੀ ਗਿਣਤੀ 1,60,166 ਹੋ ਗਈ ਹੈ। ਪਿਛਲੇ 24 ਘੰਟਿਆਂ ’ਚ 29,785 ਮਰੀਜ਼ ਸਿਹਤਮੰਦ ਹੋਏ ਹਨ, ਜਿਸ ਨੂੰ ਮਿਲਾ ਕੇ ਹੁਣ ਤੱਕ 1,11,81,253 ਮਰੀਜ਼ ਕੋਰੋਨਾ ਮੁਕਤ ਵੀ ਹੋ ਚੁੱਕੇ ਹਨ। ਸਰਗਰਮ ਕੇਸ 3,45,377 ਹੋ ਗਏ ਹਨ। 

PunjabKesari

ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ 4,84,94,594 ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਦਿੱਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ 23,54,13,233 ਲੋਕਾਂ ਦੇ ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। 9,67,459 ਕੋਰੋਨਾ ਨਮੂਨਿਆਂ ਦੀ ਜਾਂਚ 22 ਮਾਰਚ 2021 ਨੂੰ ਕੀਤੀ ਗਈ।

PunjabKesari

ਦੱਸ ਦੇਈਏ ਕਿ ਮਹਾਰਾਸ਼ਟਰ ਕੋਰੋਨਾ ਦੇ ਸਰਗਰਮ ਕੇਸਾਂ ’ਚ ਪਹਿਲੇ ਨੰਬਰ ’ਤੇ ਹੈ। ਸੂਬੇ ਵਿਚ ਕੋਰੋਨਾ ਕੇਸ 2,16,540 ਹੋ ਗਈ ਹੈ। ਸੂਬੇ ਵਿਚ 58 ਹੋਰ ਮਰੀਜ਼ਾਂ ਦੀ ਮੌਤ ਨਾਲ ਮਿ੍ਰਤਕਾਂ ਦਾ ਅੰਕੜਾ ਵੱਧ ਕੇ 53,457 ਹੋ ਗਿਆ ਹੈ।


Tanu

Content Editor

Related News