ਭਾਰਤ ’ਚ ਮੁੜ ਵਧੇ ਕੋਰੋਨਾ ਮਾਮਲੇ, ਇਕ ਦਿਨ ’ਚ 3,998 ਮਰੀਜ਼ਾਂ ਨੇ ਤੋੜਿਆ ਦਮ
Wednesday, Jul 21, 2021 - 01:32 PM (IST)
ਨਵੀਂ ਦਿੱਲੀ (ਭਾਸ਼ਾ)— ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ ਮੌਤਾਂ ਦੇ 3,998 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਇਸ ਗਲੋਬਲ ਮਹਾਮਾਰੀ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4,18,480 ਹੋ ਗਈ ਹੈ। ਮਹਾਰਾਸ਼ਟਰ ਵਿਚ ਵਾਇਰਸ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਨ ਕਾਰਨ ਇਕ ਦਿਨ ਵਿਚ ਮੌਤਾਂ ਦੇ ਇੰਨੇ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਵਾਇਰਸ ਦੇ 42,015 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 3,12,16,337 ਹੋ ਗਈ। ਮੰਤਰਾਲਾ ਨੇ ਦੱਸਿਆ ਕਿ ਮਹਾਰਾਸ਼ਟਰ ਨੇ ਸੂਬੇ ਵਿਚ ਵਾਇਰਸ ਦੇ ਅੰਕੜਿਆਂ ਦਾ ਮਿਲਾਨ ਕੀਤਾ, ਜਿਸ ਨਾਲ ਸੂਬੇ ਵਿਚ ਵਾਇਰਸ ਦੇ ਮਾਮਲੇ 2,479 ਅਤੇ ਉਸ ਨਾਲ ਹੋਈਆਂ ਮੌਤਾਂ ਦੀ ਗਿਣਤੀ 3,509 ਵੱਧ ਗਈ।
ਇਹ ਵੀ ਪੜ੍ਹੋ : ਰਾਹਤ ਭਰੀ ਖ਼ਬਰ : ਦੇਸ਼ 'ਚ 125 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ ਆਏ ਸਾਹਮਣੇ
ਇਹ ਵੀ ਪੜ੍ਹੋ : ਸਿਹਤ ਮੰਤਰਾਲਾ ਦਾ ਬਿਆਨ- ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਕਾਰਨ ਨਹੀਂ ਹੋਈ ਕੋਈ ਮੌਤ
ਅੰਕੜਿਆਂ ਮੁਤਾਬਕ ਦੇਸ਼ ’ਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਯਾਨੀ ਕਿ ਸਰਗਰਮ ਮਾਮਲੇ ਵੀ ਵੱਧ ਕੇ 4,07,170 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 1.30 ਫ਼ੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 97.36 ਫ਼ੀਸਦੀ ਹੈ। ਹੁਣ ਤੱਕ ਕੁੱਲ 3,03,90,687 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ। ਅੰਕੜਿਆਂ ਮੁਤਾਬਕ ਹੁਣ ਤੱਕ ਕੁੱਲ 44,91,93,273 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ’ਚੋਂ 18,52,140 ਨਮੂਨਿਆਂ ਦੀ ਜਾਂਚ ਮੰਗਲਵਾਰ ਨੂੰ ਕੀਤੀ ਗਈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਕੋਵਿਡ-19 ਰੋਕੂ ਟੀਕਿਆਂ ਦੀਆਂ ਕੁੱਲ 41.54 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ : ICMR ਦੇ ਸਰਵੇਖਣ ’ਚ ਖੁਲਾਸਾ, 67.6 ਫੀਸਦੀ ਭਾਰਤੀਆਂ ’ਚ ਕੋਰੋਨਾ ਐਂਟੀਬਾਡੀ, 40 ਕਰੋੜ ਅਜੇ ਵੀ ਖਤਰੇ ’ਚ