ਫਿਰ ਡਰਾਉਣ ਲੱਗਾ ‘ਕੋਰੋਨਾ’, ਇਕ ਦਿਨ ’ਚ ਆਏ 43 ਹਜ਼ਾਰ ਤੋਂ ਵੱਧ ਨਵੇਂ ਕੇਸ

Sunday, Mar 21, 2021 - 12:20 PM (IST)

ਫਿਰ ਡਰਾਉਣ ਲੱਗਾ ‘ਕੋਰੋਨਾ’, ਇਕ ਦਿਨ ’ਚ ਆਏ 43 ਹਜ਼ਾਰ ਤੋਂ ਵੱਧ ਨਵੇਂ ਕੇਸ

ਨਵੀਂ ਦਿੱਲੀ— ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ-19) ਲਾਗ ਦੇ ਕੇਸਾਂ ਦੇ ਫਿਰ ਤੋਂ ਤੇਜ਼ੀ ਨਾਲ ਵੱਧਣ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ 43 ਹਜ਼ਾਰ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਏ ਹਨ ਅਤੇ 197 ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 43,846 ਨਵੇਂ ਕੇਸ ਦਰਜ ਕੀਤੇ ਗਏ। ਕੇਂਦਰੀ ਸਿਹਤ ਮੰਤਰਾਲਾ ਵਲੋਂ ਐਤਵਾਰ ਦੀ ਸਵੇਰ ਨੂੰ ਜਾਰੀ ਅੰਕੜਿਆਂ ’ਚ ਕੋਰੋਨਾ ਦੀ ਸਥਿਤੀ ਸਪੱਸ਼ਟ ਕੀਤੀ ਗਈ ਹੈ। ਨਵੇਂ ਕੇਸ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 1,15,99,130 ਹੋ ਗਈ ਹੈ। 

ਇਹ ਵੀ ਪੜ੍ਹੋ: ਤੁਹਾਡੇ ਘਰ ਨੇੜੇ ਕਿੱਥੇ-ਕਿੱਥੇ ਲੱਗ ਰਿਹੈ ਕੋਰੋਨਾ ਦਾ ਟੀਕਾ, ਇੰਝ ਲਗਾ ਸਕਦੇ ਹੋ ਪਤਾ

 

PunjabKesari

ਇਸ ਦਰਮਿਆਨ ਦੇਸ਼ ’ਚ ਹੁਣ ਤੱਕ 4,46,03,841 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਪਿਛਲੇ 24 ਘੰਟਿਆਂ ਵਿਚ 22,956 ਮਰੀਜ਼ ਸਿਹਤਮੰਦ ਹੋਏ ਹਨ, ਜਿਸ ਨੂੰ ਮਿਲਾ ਕੇ ਹੁਣ ਤੱਕ 1,11,30,288 ਮਰੀਜ਼ ਕੋਰੋਨਾ ਮੁਕਤ ਹੋ ਚੁੱਕੇ ਹਨ। ਸਰਗਰਮ ਕੇਸ ਵੀ 3,09,087 ਹੋ ਗਏ ਹਨ। ਇਸ ਸਮੇਂ ਦੌਰਾਨ 197 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,59,755 ਹੋ ਗਈ ਹੈ।

ਇਹ ਵੀ ਪੜ੍ਹੋ: ਦੇਸ਼ 'ਚ ਮੁੜ ਫ਼ੈਲ ਰਿਹੈ ਕੋਰੋਨਾ, ਤੇਜ਼ੀ ਨਾਲ ਵੱਧ ਰਹੇ ਹਨ ਸਰਗਰਮ ਮਾਮਲੇ

ਮਹਾਰਾਸ਼ਟਰ ਕੋਰੋਨਾ ਦੇ ਸਰਗਰਮ ਕੇਸਾਂ ਵਿਚ ਪਹਿਲੇ ਨੰਬਰ ’ਤੇ ਹੈ। ਸੂਬੇ ਵਿਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਕੇਸ 13,446 ਵੱਧਣ ਨਾਲ ਇਨ੍ਹਾਂ ਦੀ ਗਿਣਤੀ ਵੱਧ ਕੇ 1,92,294 ਹੋ ਗਈ ਹੈ। ਸੂਬੇ ’ਚ 13,588 ਮਰੀਜ਼ ਸਿਹਤਮੰਦ ਹੋਏ ਹਨ, ਜਿਸ ਨੂੰ ਮਿਲਾ ਕੇ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਤਾਦਾਦ 22,03,553 ਲੱਖ ਪਹੁੰਚ ਗਈ ਹੈ, ਜਦਕਿ 92 ਹੋਰ ਮਰੀਜ਼ਾਂ ਦੀ ਮੌਤ ਨਾਲ ਮਿ੍ਰਤਕਾਂ ਦਾ ਅੰਕੜਾ ਵੱਧ ਕੇ 53,300 ਹੋ ਗਿਆ ਹੈ।

ਇਹ ਵੀ ਪੜ੍ਹੋ: ਕੋਰੋਨਾ ਤੋਂ ਸਰਕਾਰਾਂ ਡਰੀਆਂ, ਜਨਤਾ ਡਰ ਮੁਕਤ!


author

Tanu

Content Editor

Related News