ਭਾਰਤ ’ਚ ਕੋਰੋਨਾ ਦਾ ਮੁੜ ਵਧਿਆ ਖ਼ਤਰਾ, ਇਕ ਦਿਨ ’ਚ ਆਏ 46,759 ਨਵੇਂ ਮਾਮਲੇ

Saturday, Aug 28, 2021 - 11:02 AM (IST)

ਭਾਰਤ ’ਚ ਕੋਰੋਨਾ ਦਾ ਮੁੜ ਵਧਿਆ ਖ਼ਤਰਾ, ਇਕ ਦਿਨ ’ਚ ਆਏ 46,759 ਨਵੇਂ ਮਾਮਲੇ

ਨਵੀਂ ਦਿੱਲੀ (ਭਾਸ਼ਾ)— ਭਾਰਤ ਵਿਚ ਕੋਵਿਡ-19 ਯਾਨੀ ਕਿ ਕੋਰੋਨਾ ਵਾਇਰਸ ਦਾ ਕਹਿਰ ਮੁੜ ਵੱਧ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 46,759 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸ਼ਨੀਵਾਰ ਨੂੰ ਪੀੜਤਾਂ ਦੀ ਗਿਣਤੀ ਵਧ ਕੇ 3,26,49,947 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਚੌਥੇ ਦਿਨ ਵਾਧਾ ਹੋਇਆ। ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਵਾਇਰਸ ਨਾਲ 509 ਹੋਰ ਲੋਕਾਂ ਦੀ ਮੌਤ ਨਾਲ ਮਿ੍ਰਤਕਾਂ ਦੀ ਗਿਣਤੀ ਵੱਧ ਕੇ 4,37,370 ਹੋ ਗਈ। ਕੋਵਿਡ-19 ਨਾਲ ਮੌਤ ਦਰ 1.34 ਫ਼ੀਸਦੀ ਹੈ। 

ਇਹ ਵੀ ਪੜ੍ਹੋ : ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਦੇਸ਼ ’ਚ 24 ਘੰਟਿਆਂ ਦੌਰਾਨ 46,164 ਨਵੇਂ ਮਾਮਲੇ ਆਏ ਸਾਹਮਣੇ

PunjabKesari

ਦੇਸ਼ ’ਚ ਇਲਾਜ ਅਧੀਨ ਯਾਨੀ ਕਿ ਸਰਗਰਮ ਕੇਸਾਂ ਦੀ ਗਿਣਤੀ ਵੱਧ ਕੇ 3,59,775 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 1.10 ਫ਼ੀਸਦੀ ਹੈ। ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਰਾਸ਼ਟਰੀ ਦਰ 97.56 ਫ਼ੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ 14,876 ਮਾਮਲਿਆਂ ਦਾ ਵਾਧਾ ਹੋਇਆ ਹੈ। ਦੇਸ਼ ਵਿਚ ਹੁਣ ਤੱਕ ਕੁੱਲ 3,18,52,802 ਲੋਕ ਵਾਇਰਸ ਤੋਂ ਮੁਕਤ ਹੋ ਚੁੱਕੇ ਹਨ। 

ਇਹ ਵੀ ਪੜ੍ਹੋ : ਕੋਰੋਨਾ ਕਾਰਨ ਅਨਾਥ ਹੋਏ 75 ਬੱਚਿਆਂ ਨੂੰ ਗੋਦ ਲਵੇਗੀ ਕੈਨੇਡਾ ਇੰਡੀਆ ਫਾਊਂਡੇਸ਼ਨ

PunjabKesari

ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਵਿਚ ਸ਼ਨੀਵਾਰ ਦੀ ਸਵੇਰ ਤੱਕ ਕੋਵਿਡ-19 ਰੋਕੂ ਟੀਕਿਆਂ ਦੀ ਕੁੱਲ 62.29 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਉੱਥੇ ਹੀ ਇਸ ਵਾਇਰਸ ’ਤੇ ਨਕੇਲ ਕੱਸਣ ਲਈ ਭਾਰਤ ਵਿਚ ਵੱਡੀ ਗਿਣਤੀ ’ਚ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਅੰਕੜਿਆਂ ਮੁਤਾਬਕ ਦੇਸ਼ ਵਿਚ ਹੁਣ ਤੱਕ ਕੁੱਲ 51,68,87,602 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਜਿਸ ਵਿਚੋਂ 17,61,110 ਨਮੂਨਿਆਂ ਦੀ ਜਾਂਚ ਸ਼ੁੱਕਰਵਾਰ ਯਾਨੀ ਕਿ ਕੱਲ੍ਹ ਕੀਤੀ ਗਈ। 

ਇਹ ਵੀ ਪੜ੍ਹੋ : ਇੱਕ ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ, ਪੀ.ਐੱਮ. ਮੋਦੀ ਨੇ ਦਿੱਤੀ ਵਧਾਈ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ 


author

Tanu

Content Editor

Related News