ਦੇਸ਼ ’ਚ ‘ਬੇਲਗਾਮ’ ਹੋਇਆ ਕੋਰੋਨਾ ਵਾਇਰਸ, ਇਕ ਦਿਨ ’ਚ ਆਏ 47 ਹਜ਼ਾਰ ਤੋਂ ਪਾਰ ਕੇਸ

03/24/2021 11:35:00 AM

ਨਵੀਂ ਦਿੱਲੀ— ਦੇਸ਼ ਵਿਚ ਕੋਰੋਨਾ ਵਾਇਰਸ ਦੀ ਰਫ਼ਤਾਰ ਬੇਲਗਾਮ ਹੁੰਦੀ ਜਾ ਰਹੀ ਹੈ। ਇਕ ਦਿਨ ’ਚ 47 ਹਜ਼ਾਰ ਤੋਂ ਜ਼ਿਆਦਾ ਕੇਸ ਸਾਹਮਣੇ ਆਏ ਹਨ, ਯਾਨੀ ਕਿ ਆਫ਼ਤ ਫਿਰ ਤੋਂ ਦਰਵਾਜ਼ੇ ’ਤੇ ਦਸਤਕ ਦੇ ਚੁੱਕੀ ਹੈ।  ਦੇਸ਼ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 47,262 ਨਵੇਂ ਕੇਸ ਸਾਹਮਣੇ ਆਏ ਹਨ। ਇਹ ਇਸ ਸਾਲ ਕੋਰੋਨਾ ਵਾਇਰਸ ਦੇ ਇਕ ਦਿਨ ’ਚ ਆਏ ਹੁਣ ਤੱਕ ਦੇ ਸਭ ਤੋਂ ਵੱਧ ਕੇਸ ਹਨ। 24 ਘੰਟਿਆਂ ਦੌਰਾਨ 275 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਇਸ ਗਲੋਬਲ ਮਹਾਮਾਰੀ ਦੇ ਕੇਸ ਵੱਧ ਕੇ 1,17,34,058 ਹੋ ਗਏ ਹਨ। 

ਇਹ ਵੀ ਪੜ੍ਹੋ: ਦੇਸ਼ ’ਚ ਮੁੜ ‘ਕੋਰੋਨਾ’ ਦੀ ਆਫ਼ਤ, ਰੋਜ਼ਾਨਾ ਕੇਸਾਂ ਦੀ ਗਿਣਤੀ 40 ਹਜ਼ਾਰ ਤੋਂ ਪਾਰ

ਇਸ ਤਰ੍ਹਾਂ ਕੋਰੋਨਾ ਨਾਲ 275 ਮੌਤਾਂ ਹੋਣ ਕਾਰਨ ਮਿ੍ਰਤਕਾਂ ਦੀ ਗਿਣਤੀ 1,60,441 ਹੋ ਗਈ ਹੈ। ਦੇਸ਼ ’ਚ ਇਸ ਸਮੇਂ ਸਰਗਰਮ ਕੇਸਾਂ ਦੀ ਗਿਣਤੀ 3,68,457 ਹੈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ’ਚ ਹੁਣ ਤੱਕ 5,08,41,286 ਲੋਕਾਂ ਨੂੰ ਕੋਰੋਨਾ ਵੈਕਸੀਨ ਲਾਈ ਜਾ ਚੁੱਕੀ ਹੈ। ਅੰਕੜਿਆਂ ਮੁਤਾਬਕ ਇਸ ਬੀਮਾਰੀ ਤੋਂ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 1,12,05,160 ਹੋ ਗਈ ਹੈ। ਓਧਰ ਭਾਰਤੀ ਆਯੁਵਿਗਿਆਨ ਖੋਜ ਪਰੀਸ਼ਦ ਮੁਤਾਬਕ 23 ਮਾਰਚ ਤੱਕ 23,64, 38,861 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਮੰਗਲਵਾਰ ਨੂੰ 10,25,628 ਨਮੂਨਿਆਂ ਦੀ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ: ਕੋਰੋਨਾ ਵੈਕਸੀਨ ਨੂੰ ਲੈ ਕੇ ਮੋਦੀ ਕੈਬਨਿਟ ਦਾ ਵੱਡਾ ਫ਼ੈਸਲਾ

ਪੰਜਾਬ ਤੋਂ ਵੀ ਇਕ ਚਿੰਤਾਜਨਕ ਖ਼ਬਰ ਆਈ ਹੈ। ਉੱਥੇ ਨਵੇਂ ਸਟ੍ਰੇਨ ਦੇ ਮਿਲਣ ਨਾਲ ਦਹਿਸ਼ਤ ਵਾਲਾ ਮਾਹੌਲ ਹੈ। ਜਾਣਕਾਰੀ ਮੁਤਾਬਕ ਸਰਕਰਾ ਨੇ 401 ਨਮੂਨਿਆਂ ਦੀ ਜਾਂਚ ਲਈ ਭੇਜੇ ਗਏ ਸਨ, ਉਨ੍ਹਾਂ ’ਚੋਂ 81 ਫ਼ੀਸਦੀ ਨਮੂਨਿਆਂ ’ਚ ਬਿ੍ਰਟੇਨ ਦੇ ਨਵੇਂ ਸਟ੍ਰੇਨ ਮਿਲੇ ਹਨ। ਇਸ ਲਈ ਜ਼ਰੂਰੀ ਹੈ ਕਿ ਮਾਸਕ ਪਹਿਨ ਕੇ ਰੱਖੋ, ਦੋ ਗਜ਼ ਦੀ ਦੂਰੀ ਬੇਹੱਦ ਲਾਜ਼ਮੀ ਹੈ। ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰੋ। 

ਇਹ ਵੀ ਪੜ੍ਹੋ: ਤੁਹਾਡੇ ਘਰ ਨੇੜੇ ਕਿੱਥੇ-ਕਿੱਥੇ ਲੱਗ ਰਿਹੈ ਕੋਰੋਨਾ ਦਾ ਟੀਕਾ, ਇੰਝ ਲਗਾ ਸਕਦੇ ਹੋ ਪਤਾ

Tanu

This news is Content Editor Tanu