ਦੇਸ਼ ’ਚ ਫਿਰ ਵਧ ਰਹੇ ਕੋਰੋਨਾ ਦੇ ਮਾਮਲੇ, ਇਕ ਦਿਨ ’ਚ ਆਏ 8,582 ਨਵੇਂ ਮਾਮਲੇ

06/12/2022 11:22:30 AM

ਨਵੀਂ ਦਿੱਲੀ– ਦੇਸ਼ ਭਰ ’ਚ ਇਕ ਦਿਨ ’ਚ ਕੋਰੋਨਾ ਵਾਇਰਸ ਦੇ 8,582 ਨਵੇਂ ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਕੁੱਲ ਮਾਮਲਿਆਂ ਦੀ ਗਿਣਤੀ 4,32,22,017 ’ਤੇ ਪਹੁੰਚ ਗਈ। ਕੋਰੋਨਾ ਕਾਰਨ ਹਸਪਤਾਲਾਂ ’ਚ ਇਲਾਜ ਕਰਵਾ ਰਹੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 44,513 ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਨੇ ਐਤਵਾਰ ਨੂੰ ਜਾਰੀ ਕੀਤੇ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ’ਚ 4 ਹੋਰ ਮਰੀਜ਼ਾਂ ਦੀ ਵਾਇਰਸ ਨਾਲ ਜਾਨ ਗੁਆਉਣ ਕਰ ਕੇ ਮ੍ਰਿਤਕਾਂ ਦੀ ਗਿਣਤੀ 5,24,761 ’ਤੇ ਪਹੁੰਚ ਗਈ ਹੈ। 

ਇਹ ਵੀ ਪੜ੍ਹੋ- ਰਫ਼ਤਾਰ ਫੜ ਰਿਹੈ ਕੋਰੋਨਾ, ਦੇਸ਼ 'ਚ ਬੀਤੇ 24 ਘੰਟਿਆਂ 'ਚ 8 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

PunjabKesari

ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਾਇਰਸ ਦੇ ਕੁੱਲ ਮਾਮਲਿਆਂ ਦਾ 0.10 ਫ਼ੀਸਦੀ ਹੈ, ਜਦਕਿ ਕੋਵਿਡ-19 ਨਾਲ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 98.66 ਫ਼ੀਸਦੀ ਦਰਜ ਕੀਤੀ ਗਈ। ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ’ਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ 4,413 ਮਾਮਲਿਆਂ ਦਾ ਵਾਧਾ ਦਰਜ ਕੀਤਾ ਗਿਆ। ਇਸ ਬੀਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਕੇ 4,26,52743 ਹੋ ਗਈ ਹੈ, ਜਦਕਿ ਮੌਤ ਦਰ 1.21 ਫ਼ੀਸਦੀ ਹੈ। ਦੇਸ਼ ਵਿਆਪੀ ਕੋਵਿਡ-19 ਰੋਕੂ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 195.07 ਕਰੋੜ ਤੋਂ ਵਧੇਰੇ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। 

ਇਹ ਵੀ ਪੜ੍ਹੋ- ਹਿਮਾਚਲ ’ਚ ਗਰਜੇ ‘ਮਾਨ’, ਦਿੱਲੀ ਦੇ 'ਜਾਗ' ਨਾਲ ਪੰਜਾਬ ਨੇ ਜਮਾਇਆ ਈਮਾਨਦਾਰੀ ਦਾ ਦਹੀਂ, ਹੁਣ ਹਿਮਾਚਲ ਦੀ ਵਾਰੀ


Tanu

Content Editor

Related News