ਦੇਸ਼ 'ਚ ਕੋਰੋਨਾ ਦੇ ਰਿਕਾਰਡ 24,879 ਨਵੇਂ ਮਾਮਲੇ, ਮਰੀਜ਼ਾਂ ਦਾ ਅੰਕੜਾ 7.67 ਲੱਖ ਪੁੱਜਾ

07/09/2020 11:40:53 AM

ਨਵੀਂ ਦਿੱਲੀ (ਵਾਰਤਾ)— ਦੇਸ਼ 'ਚ ਕੋਵਿਡ-19 ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ 'ਚ ਵਾਇਰਸ ਦੇ ਸਭ ਤੋਂ ਵਧੇਰੇ 24,879 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 487 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਵਲੋਂ ਵੀਰਵਾਰ ਭਾਵ ਅੱਜ ਜਾਰੀ ਅੰਕੜਿਆਂ ਮੁਤਾਬਕ ਦੇਸ਼ ਭਰ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,879 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ 7,67,296 ਹੋ ਗਈ ਹੈ। ਇਸ ਸਮੇਂ ਦੌਰਾਨ ਹੀ 487 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 21,129 ਹੋ ਗਿਆ ਹੈ। ਇਸ ਦੌਰਾਨ ਹਾਲਾਂਕਿ ਚੰਗੀ ਗੱਲ ਇਹ ਰਹੀ ਕਿ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ ਵਧੀ ਹੈ ਅਤੇ 19,547 ਰੋਗੀ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 4,76,378 ਲੋਕ ਰੋਗ ਮੁਕਤ ਹੋ ਚੁੱਕੇ ਹਨ। 

ਇਹ ਵੀ ਪੜ੍ਹੋ: ਵੈਕਸੀਨ ਨਹੀਂ ਬਣੀ ਤਾਂ ਭਾਰਤ 'ਚ ਆਵੇਗੀ ਤਬਾਹੀ, ਰੋਜ਼ਾਨਾ ਆਉਣਗੇ ਕੋਰੋਨਾ ਦੇ 2.87 ਲੱਖ ਕੇਸ

ਇਹ ਵੀ ਪੜ੍ਹੋ: ਹੌਂਸਲੇ ਦੀ ਜਿੱਤ: 96 ਸਾਲ ਦੀ ਬੇਬੇ ਨੇ ਕੋਰੋਨਾ ਨੂੰ ਦਿੱਤੀ ਮਾਤ, ਸਿਹਤਯਾਬ ਹੋ ਕੇ ਪਰਤੀ ਘਰ

ਦੇਸ਼ ਵਿਚ ਅਜੇ ਕੋਰੋਨਾ ਦੇ 2,69,789 ਸਰਗਰਮ ਮਾਮਲੇ ਹਨ। ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਰਾਸ਼ਟਰ ਵਿਚ ਪਿਛਲੇ 24 ਘੰਟਿਆਂ ਦੌਰਾਨ 6,603 ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਪੀੜਤਾਂ ਦਾ ਅੰਕੜਾ 2,23,724 'ਤੇ ਪਹੁੰਚ ਗਿਆ ਹੈ ਅਤੇ 198 ਲੋਕਾਂ ਦੀ ਮੌਤ ਹੋਈ। ਮੌਤਾਂ ਦਾ ਅੰਕੜਾ ਮਹਾਰਾਸ਼ਟਰ ਵਿਚ ਵੱਧ ਕੇ 9,448 ਹੋ ਗਿਆ ਹੈ। ਸੂਬੇ ਵਿਚ 1,23,192 ਲੋਕ ਵਾਇਰਸ ਮੁਕਤ ਹੋਏ ਹਨ। ਵਾਇਰਸ ਦੇ ਮਾਮਲੇ ਵਿਚ ਦੂਜੇ ਨੰਬਰ 'ਤੇ ਤਾਮਿਲਨਾਡੂ ਹੈ, ਜਿੱਥੇ ਪੀੜਤਾਂ ਦੀ ਗਿਣਤੀ 1,22,350 'ਤੇ ਪਹੁੰਚ ਗਈ ਹੈ। ਇਸ ਸਮੇਂ ਦੌਰਾਨ 64 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 1700 ਹੋ ਗਈ ਹੈ। ਸੂਬੇ ਵਿਚ 74,167 ਲੋਕਾਂ ਨੂੰ ਇਲਾਜ ਮਗਰੋਂ ਹਸਪਤਾਲਾਂ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਦਿੱਲੀ, ਕਰਨਾਟਕ ਅਤੇ ਹੋਰ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

Tanu

This news is Content Editor Tanu