ਕੁਲਭੂਸ਼ਣ ਜਾਧਵ ਮਾਮਲੇ ’ਚ ਭਾਰਤ ਨੇ ਪਾਕਿ ਨੂੰ ਲਗਾਈ ਫਟਕਾਰ
Friday, Jan 29, 2021 - 08:15 PM (IST)
ਨਵੀਂ ਦਿੱਲੀ- ਭਾਰਤੀ ਕੈਦੀ ਕੁਲਭੂਸ਼ਣ ਜਾਧਵ ਮਾਮਲਿਆਂ ’ਚ ਵਿਦੇਸ਼ ਮੰਤਰਾਲਾ ਦੇ ਬੁਲਾਰਾ ਅਨੁਰਾਗ ਸ਼੍ਰੀਵਾਸਤਵ ਨੇ ਪਾਕਿਸਤਾਨ ਨੂੰ ਲਤਾੜ ਲਗਾਉਂਦੇ ਹੋਏ ਕਿਹਾ ਕਿ ਪਾਕਿਸਤਾਨ ਸਰਕਾਰ ਅਜਿਹਾ ਵਾਤਾਵਰਣ ਬਣਾਉਣ ’ਚ ਅਸਫਲ ਰਹੀ ਹੈ, ਜਿਸ ’ਚ ਜਾਧਵ ਵਿਰੁੱਧ ਦੋਸ਼ਾਂ ਨੂੰ ਗੰਭੀਰਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਚੁਣੌਤੀ ਦਿੱਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੂੰ ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਨੂੰ ਸਹੀ ਅਰਥ ’ਚ ਲਾਗੂ ਕਰਨ ਦੀ ਜ਼ਰੂਰਤ ਹੈ, ਜਿਸ ’ਚ ਮਾਮਲੇ ਨਾਲ ਸਬੰਧਤ ਸਾਰੇ ਦਸਤਾਵੇਜ਼ ਅਤੇ ਬਿਨਾਂ ਸ਼ਰਤ, ਬਿਨਾਂ ਰੋਕ-ਟੋਕ ਕਾਉਂਸਲਰ ਐਕਸੇਸ ਉਪਲੱਬਧ ਕਰਵਾਉਣਾ ਸ਼ਾਮਲ ਹੈ। ਭਾਰਤ ਜਾਧਵ ਦੇ ਲਈ ਭਾਰਤੀ ਵਕੀਲ ਦੀ ਨਿਯੁਕਤੀ ਦੀ ਮੰਗ ਕਰ ਰਿਹਾ ਹੈ।
ਖਾਲਿਸਤਾਨੀ ਗਤੀਵਿਧੀਆਂ ’ਤੇ ਦਿੱਤਾ ਦਬਾਅ
ਦੂਜੇ ਪਾਸੇ ਖਾਲਿਸਤਾਨੀ ਤੱਤਾਂ ਦੀ ਗਤੀਵਿਧੀਆਂ ਅਤੇ ਵਿਦੇਸ਼ ’ਚ ਭਾਰਤੀ ਮਿਸ਼ਨਾਂ ਨੂੰ ਨਿਸ਼ਾਨਾ ਬਣਾਉਣ ਜਾਣ ਦੇ ਬਾਰੇ ’ਚ ਪੁੱਛੇ ਜਾਣ ’ਤੇ ਵਿਦੇਸ਼ ਮੰਤਰਾਲਾ ਦੇ ਬੁਲਾਰਾ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਭਾਰਤੀ ਡਿਪਲੋਮੈਟਿਕ ਮਿਸ਼ਨ ਕੰਪਲੈਕਸਾਂ ਅਤੇ ਉਸਦੇ ਕਰਮਚਾਰੀਆਂ ਦੀ ਸੁਰੱਖਿਆ ਦੀ ਜ਼ਿੰਮੇਦਾਰੀ ਸਬੰਧਤ ਦੇਸ਼ ਦੀ ਸਰਕਾਰ ਦੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਵਿਰੋਧ ਪ੍ਰਦਰਸ਼ਨ ਜਾਂ ਧਰਨਾ ਹੁੰਦਾ ਹੈ ਜਾਂ ਕੋਈ ਸੂਚਨਾ ਮਿਲਣ ’ਤੇ ਅਸੀਂ ਆਪਣੇ ਕੈਂਪਸ ਅਤੇ ਇਸਦੇ ਕਰਮਚਾਰੀਆਂ ਦੀ ਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਦੇ ਬਾਰੇ ’ਚ ਕਹਿੰਦੇ ਹਾਂ।
ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।