ਭਾਰਤ ਨੇ ਸ਼੍ਰੀਲੰਕਾ ਨੂੰ 40,000 ਟਨ ਡੀਜ਼ਲ ਦੀ ਇੱਕ ਹੋਰ ਖੇਪ ਭੇਜੀ

Friday, Apr 22, 2022 - 12:07 PM (IST)

ਭਾਰਤ ਨੇ ਸ਼੍ਰੀਲੰਕਾ ਨੂੰ 40,000 ਟਨ ਡੀਜ਼ਲ ਦੀ ਇੱਕ ਹੋਰ ਖੇਪ ਭੇਜੀ

ਕੋਲੰਬੋ (ਏਜੰਸੀ)- ਭਾਰਤ ਨੇ ਸ਼੍ਰੀਲੰਕਾ ਨੂੰ ਬਿਜਲੀ ਸੰਕਟ ਨਾਲ ਨਜਿੱਠਣ ਵਿੱਚ ਮਦਦ ਲਈ ਕਰਜ਼ੇ ਦੇ ਤਹਿਤ 40,000 ਮੀਟ੍ਰਿਕ ਟਨ ਡੀਜ਼ਲ ਦੀ ਇਕ ਹੋਰ ਖੇਪ ਭੇਜੀ ਹੈ।

ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ ਮੂਲ ਦੇ 4 ਵਿਦਿਆਰਥੀਆਂ ਦੀ 'ਟਰੂਮੈਨ ਸਕਾਲਰਸ਼ਿਪ 2022' ਲਈ ਹੋਈ ਚੋਣ

PunjabKesari

ਭਾਰਤੀ ਹਾਈ ਕਮਿਸ਼ਨ ਨੇ ਵੀਰਵਾਰ ਨੂੰ ਇੱਥੇ ਕਿਹਾ ਕਿ ਪਿਛਲੇ 2 ਮਹੀਨਿਆਂ ਵਿੱਚ, ਭਾਰਤ ਨੇ ਆਰਥਿਕ ਸੰਕਟ ਵਿੱਚ ਘਿਰੇ ਸ਼੍ਰੀਲੰਕਾ ਨੂੰ 4,00,000 ਮੀਟ੍ਰਿਕ ਟਨ ਵੱਖ-ਵੱਖ ਤਰ੍ਹਾਂ ਦਾ ਤੇਲ ਭੇਜਿਆ ਹੈ। ਹਾਈ ਕਮਿਸ਼ਨ ਨੇ ਕਿਹਾ ਕਿ ਭਾਰਤੀ ਕ੍ਰੈਡਿਟ ਲਾਈਨ ਦੇ ਤਹਿਤ ਬੁੱਧਵਾਰ ਨੂੰ 40,000 ਮੀਟ੍ਰਿਕ ਟਨ ਡੀਜ਼ਲ ਸ਼੍ਰੀਲੰਕਾ ਪਹੁੰਚਿਆ। ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਭਾਰਤ ਨੇ ਸ਼੍ਰੀਲੰਕਾ ਨੂੰ 40,000 ਮੀਟ੍ਰਿਕ ਟਨ ਡੀਜ਼ਲ ਭੇਜਿਆ ਸੀ।

ਇਹ ਵੀ ਪੜ੍ਹੋ: ਰੂਸ ਨੇ ਕਮਲਾ ਹੈਰਿਸ ਅਤੇ ਮਾਰਕ ਜ਼ੁਕਰਬਰਗ ਦੇ ਦੇਸ਼ 'ਚ ਦਾਖ਼ਲ ਹੋਣ 'ਤੇ ਲਗਾਈ ਪਾਬੰਦੀ

ਭਾਰਤੀ ਕ੍ਰੈਡਿਟ ਲਾਈਨ ਦੇ ਤਹਿਤ ਸ਼੍ਰੀਲੰਕਾ ਨੂੰ ਭੇਜੀ ਗਈ ਤੇਲ ਦੀ ਇਹ ਚੌਥੀ ਖੇਪ ਹੈ। ਜ਼ਿਕਰਯੋਗ ਹੈ ਕਿ ਭਾਰਤ ਅਤੇ ਸ਼੍ਰੀਲੰਕਾ ਨੇ 2 ਫਰਵਰੀ 2022 ਨੂੰ ਪੈਟਰੋਲੀਅਮ ਉਤਪਾਦਾਂ ਦੀ ਖ਼ਰੀਦ ਲਈ 50 ਕਰੋੜ ਡਾਲਰ ਦੇ ਕਰਜ਼ੇ ਦੇ ਸਮਝੌਤੇ 'ਤੇ ਦਸਤਖ਼ਤ ਕੀਤੇ ਸਨ।

ਇਹ ਵੀ ਪੜ੍ਹੋ: ਰੂਸੀ ਰੱਖਿਆ ਖੋਜ ਕੇਂਦਰ 'ਚ ਅੱਗ ਲੱਗਣ ਕਾਰਨ ਲੋਕਾਂ ਨੇ ਖਿੜਕੀਆਂ 'ਚੋਂ ਬਾਹਰ ਮਾਰੀਆਂ ਛਾਲਾਂ, 6 ਦੀ ਮੌਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


author

cherry

Content Editor

Related News