ਭਾਰਤ ਨੇ ਸਿੰਗਲ ਯੂਜ਼ ਪਲਾਸਟਿਕ ਵਸਤੂਆਂ ''ਤੇ ਪਾਬੰਦੀ ਲਗਾ ਕੇ ਗਲੋਬਲ ਪੱਧਰ ’ਤੇ ਮਿਸਾਲ ਕੀਤੀ ਕਾਇਮ
Saturday, Jul 16, 2022 - 12:22 PM (IST)
ਨਵੀਂ ਦਿੱਲੀ– ਇਸ ਮਹੀਨੇ ਯਾਨੀ ਕਿ 1 ਜੁਲਾਈ 2022 ਤੋਂ ਸਿੰਗਲ ਯੂਜ਼ ਵਾਲੀਆਂ ਪਲਾਸਟਿਕ ਚੀਜ਼ਾਂ ’ਤੇ ਪਾਬੰਦੀ ਲਾ ਕੇ ਭਾਰਤ ਨੇ ਪਲਾਸਟਿਕ ਪ੍ਰਦੂਸ਼ਣ ਖ਼ਿਲਾਫ਼ ਲੜਾਈ ’ਚ ਇਕ ਗਲੋਬਲ ਪੱਧਰ ’ਤੇ ਮਿਸਾਲ ਕਾਇਮ ਕੀਤੀ ਹੈ। ਦਰਅਸਲ ਸਿੰਗਲ ਯੂਜ਼ ਪਲਾਸਟਿਕ ਆਮ ਤੌਰ ’ਤੇ ਅਜਿਹੀਆਂ ਵਸਤੂਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਸਿਰਫ ਇਕ ਵਾਰ ਇਸਤੇਮਾਲ ਕਰਨ ਮਗਰੋਂ ਸੁੱਟ ਦਿੱਤਾ ਜਾਂਦਾ ਹੈ ਅਤੇ ਇਹ ਪਲਾਸਟਿਕ ਰੀਸਾਈਕਲਿੰਗ ਪ੍ਰਕਿਰਿਆ ਤੋਂ ਨਹੀਂ ਲੰਘਦਾ ਹੈ।
ਇਹ ਵੀ ਪੜ੍ਹੋ- ਸਿੰਗਲ ਯੂਜ਼ ਪਲਾਸਟਿਕ ’ਤੇ ਪਾਬੰਦੀ; ਲੱਭਿਆ ਬਦਲ, ਇਨ੍ਹਾਂ ਚੀਜ਼ਾਂ ਤੋਂ ਬਣ ਰਹੀਆਂ ਬੋਤਲਾਂ-ਥੈਲੀਆਂ
ਦੱਸ ਦੇਈਏ ਕਿ ਦੁਨੀਆ ਭਰ ’ਚ ਪਲਾਸਟਿਕ ਦੀ ਵੱਡੇ ਪੱਧਰ ’ਤੇ ਇਸਤੇਮਾਲ ਨੇ ਕਾਫੀ ਖ਼ਤਰਾ ਪੈਦਾ ਕਰ ਦਿੱਤਾ ਹੈ। ਸਰਕਾਰਾਂ ਅਤੇ ਵੱਖ-ਵੱਖ ਗਲੋਬਲ ਰੈਗੂਲੇਟਰ ਬਾਡੀਜ਼ ਇਸ ਨੂੰ ਰੋਕਣ ਲਈ ਸਖ਼ਤ ਮਿਹਨਤ ਕਰ ਰਹੀਆਂ ਹਨ। ਗਲੋਬਲ ਪੱਧਰ ’ਤੇ ਲੋਕ ਇਸ ਸਥਿਤੀ ਨਾਲ ਨਜਿੱਠਣ ਲਈ ਇਕ ਹੱਲ ਲੱਭਣ ਦੀ ਕੋਸ਼ਿਸ਼ ’ਚ ਲੱਗੇ ਹੋਏ ਹਨ। ਭਾਰਤ ਨੇ ਇਸ ਦੇ ਨਿਰਮਾਣ, ਆਯਾਤ, ਭੰਡਾਰਨ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। 1 ਜੁਲਾਈ 2022 ਤੋਂ ਪੂਰੇ ਦੇਸ਼ ਵਿਚ ਸਿੰਗਲ-ਯੂਜ਼ ਪਲਾਸਟਿਕ ਆਈਟਮਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ’ਚ ਘੱਟ ਉਪਯੋਗਤਾ ਅਤੇ ਉੱਚ ਕੂੜਾ ਦੀ ਸਮਰੱਥਾ ਹੈ।
ਇਹ ਵੀ ਪੜ੍ਹੋ- 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਪੂਰੀ ਤਰ੍ਹਾਂ ਬੈਨ, ਸਰਕਾਰ ਨੇ ਇਸ ਵਜ੍ਹਾ ਤੋਂ ਚੁੱਕਿਆ ਸਖ਼ਤ ਕਦਮ
ਪਾਬੰਦੀਸ਼ੁਦਾ ਵਸਤੂਆਂ ਦੀ ਸੂਚੀ ਵਿਚ ਸ਼ਾਮਲ ਹਨ- ਪਲਾਸਟਿਕ ਦੀਆਂ ਸਟਿਕਸ ਵਾਲੇ ਈਅਰਬਡਸ, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪਲਾਸਟਿਕ ਦੀਆਂ ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ। , ਸਟ੍ਰਾਅ, ਟ੍ਰੇਅ, ਸੱਦਾ ਪੱਤਰ, ਸਿਗਰੇਟ ਦੇ ਪੈਕੇਟ ਆਦਿ ਸ਼ਾਮਲ ਹਨ। ਭਾਰਤ ਦੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੀ ਰਿਪੋਰਟ (2019-20) ’ਚ ਕਿਹਾ ਗਿਆ ਕਿ ਭਾਰਤ ’ਚ ਸਾਲਾਨਾ 35 ਲੱਖ ਮੀਟ੍ਰਿਕ ਟਨ ਪਲਾਸਟਿਕ ਕੂੜਾ ਪੈਦਾ ਹੁੰਦਾ ਹੈ। CPCB ਨੇ ਲਖਨਊ ਡੰਪਸਾਈਟਸ ’ਤੇ ਮਿੱਟੀ ਅਤੇ ਪਾਣੀ ਦੀ ਗੁਣਵੱਤਾ ’ਤੇ ਪਲਾਸਟਿਕ ਵੇਸਟ ਡਿਸਪੋਜ਼ਲ ਦੇ ਪ੍ਰਭਾਵ ਬਾਰੇ ਆਪਣੀ ਰਿਪੋਰਟ ’ਚ ਵੇਖਿਆ ਸੀ ਕਿ ਪਲਾਸਟਿਕ ਦੇ ਕੂੜੇ ਨੂੰ ਡੰਪ ਕਰਨ ਨਾਲ ਮਿੱਟੀ ਅਤੇ ਭੂਮੀਗਤ ਪਾਣੀ ਦੀ ਗੁਣਵੱਤਾ ਵਿਗੜ ਸਕਦੀ ਹੈ।