ਭਾਰਤ ਨੇ ਡੇਗਿਆ ਪਾਕਿਸਤਾਨ F-16 ਲੜਾਕੂ ਜਹਾਜ਼, ਏਅਰ ਡਿਫੈਂਸ ਸਿਸਟਮ ਪੂਰੀ ਤਰ੍ਹਾ ਐਕਟਿਵ
Thursday, May 08, 2025 - 09:31 PM (IST)

ਜੰਮੂ - ਭਾਰਤ ਪਾਕਿਸਤਾਨ ਵਿਚਾਲੇ ਜੰਗ ਦਾ ਮਾਹੌਲ ਬਣ ਗਿਆ ਹੈ। ਪਾਕਿਸਤਾਨ ਵੱਲੋਂ ਇਸ ਦੌਰਾਨ ਜੰਮੂ ਤੇ ਪਠਾਨਕੋਟ ਵਿਚ ਹਮਲੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਭਾਰਤੀ ਡਿਫੈਂਸ ਸਿਸਟਮ ਪੂਰੀ ਤਰ੍ਹਾਂ ਐਕਟਿਵ ਹੈ।
ਦੱਸ ਦਈਏ ਕਿ ਜੰਮੂ ਕਸ਼ਮੀਰ ਤੇ ਪਠਾਨਕੋਟ ਦੇ ਏਅਰਬੇਸ ਉੱਤੇ ਡਰੋਨ ਹਮਲਾ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਟੀਵੀ ਉੱਤੇ ਚੱਲ ਰਹੀਆਂ ਖਬਰਾਂ ਵਿਚ ਇਹ ਵੀ ਜਾਣਕਾਰੀ ਸਾਹਮਣੇ ਇਨ੍ਹਾਂ ਸਾਰੇ ਪਾਕਿਸਤਾਨੀ ਡਰੋਨਾਂ ਨੂੰ ਰੂਸੀ ਡਿਫੈਂਸ ਸਿਸਟਮ ਐੱਸ 400 ਨਾਲ ਤਬਾਹ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਜੰਮੂ ਹਵਾਈ ਪੱਟੀ 'ਤੇ ਰਾਕੇਟ ਦਾਗਿਆ ਗਿਆ ਹੈ, ਭਾਰਤ ਅਤੇ ਪਾਕਿਸਤਾਨ ਹੁਣ ਜੰਗ ਦੇ ਕੰਢੇ 'ਤੇ ਖੜ੍ਹੇ ਹਨ। ਸਾਂਬਾ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਭਾਰੀ ਗੋਲਾਬਾਰੀ ਹੋ ਰਹੀ ਹੈ। ਇਸ ਦੇ ਮੱਦੇਨਜ਼ਰ, ਜੰਮੂ ਦੇ ਆਰਐਸ ਪੁਰਾ ਇਲਾਕੇ ਵਿੱਚ ਬਲੈਕਆਊਟ ਲਗਾ ਦਿੱਤਾ ਗਿਆ ਹੈ, ਇੱਥੇ ਸਾਇਰਨ ਵੱਜ ਰਹੇ ਹਨ। ਜੰਮੂ ਸ਼ਹਿਰ ਵਿੱਚ ਮੋਬਾਈਲ ਨੈੱਟਵਰਕ ਕੰਮ ਨਹੀਂ ਕਰ ਰਹੇ ਹਨ। ਸਤਵਾਰੀ ਕੈਂਪ 'ਤੇ ਹਮਲੇ ਦੀ ਖ਼ਬਰ ਹੈ। ਦੂਜੇ ਪਾਸੇ, ਕੁਪਵਾੜਾ ਵਿੱਚ ਵੀ ਭਾਰੀ ਗੋਲਾਬਾਰੀ ਹੋਈ ਹੈ।
ਤੁਹਾਨੂੰ ਦੱਸ ਦੇਈਏ ਕਿ 7-8 ਮਈ ਦੀ ਰਾਤ ਨੂੰ ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲਾਂ ਰਾਹੀਂ ਲੁਧਿਆਣਾ, ਚੰਡੀਗੜ੍ਹ ਅਤੇ ਅੰਮ੍ਰਿਤਸਰ ਸਮੇਤ ਭਾਰਤ ਦੇ 15 ਸ਼ਹਿਰਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਪਰ ਭਾਰਤ ਨੇ ਇਸ ਕੋਸ਼ਿਸ਼ ਨੂੰ ਅਸਫਲ ਕਰ ਦਿੱਤਾ ਸੀ। ਕਈ ਫੌਜੀ ਅਦਾਰਿਆਂ ਨੂੰ ਨਿਸ਼ਾਨਾ ਬਣਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8