ਭਾਰਤ ਬੰਦ : ਪ੍ਰਦਰਸ਼ਨਕਾਰੀਆਂ ਨੇ ਰੇਲ ਪੱਟੜੀਆਂ ਕੀਤੀਆਂ ਜਾਮ, 4 ਸ਼ਤਾਬਦੀ ਟਰੇਨਾਂ ਰੱਦ

Friday, Mar 26, 2021 - 12:41 PM (IST)

ਦਿੱਲੀ (ਭਾਸ਼ਾ) : ਪਿਛਲੇ 4 ਮਹੀਨਿਆਂ ਤੋਂ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਘਾਂ ਦੇ ‘ਭਾਰਤ ਬੰਦ’ ਦੇ ਸੱਦੇ ਅਧੀਨ ਸ਼ੁੱਕਰਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਅਤੇ ਹਰਿਆਣਾ ਵਿਚ 32 ਥਾਵਾਂ ’ਤੇ ਰੇਲ ਪੱਟੜੀਆਂ ਨੂੰ ਜਾਮ ਕਰ ਦਿੱਤਾ, ਜਿਸ ਨਾਲ ਰੇਲ ਆਵਾਜਾਈ ਰੁਕ ਗਈ। ਰੇਲਵੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਿਰੋਧ ਪ੍ਰਦਰਸ਼ਨ ਕਾਰਨ 4 ਸ਼ਤਾਬਦੀ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ 31 ਹੋਰ ਟਰੇਨਾਂ ਰੁਕੀਆਂ ਹੋਈਆਂ ਹਨ। ਜਿਨ੍ਹਾਂ 32 ਥਾਵਾਂ ’ਤੇ ਟਰੇਨਾਂ ਦੀ ਆਵਾਜਾਈ ਰੋਕੀ ਗਈ ਹੈ, ਉਹ ਦਿੱਲੀ, ਅੰਬਾਲਾ ਅਤੇ ਫਿਰੋਜ਼ਪੁਰ ਰੇਲ ਖੰਡ ਦੇ ਅਧੀਨ ਆਉਂਦੇ ਹਨ। 

PunjabKesari

ਉੱਤਰ ਰੇਲਵੇ ਦੇ ਬੁਲਾਰੇ ਦੀਪਕ ਕੁਮਾਰ ਨੇ ਦੱਸਿਆ ਕਿ ਸਵੇਰੇ 9 ਵਜੇ ਅੰਦੋਲਨਕਾਰੀ ਕਿਸਾਨ 32 ਥਾਵਾਂ ’ਤੇ ਬੈਠੇ ਦੇਖੇ ਗਏ ਹਨ। ਹੁਣ ਤਕ ਕੁਲ 31 ਟਰੇਨਾਂ ਨੂੰ ਰੋਕਿਆ ਗਿਆ ਹੈ। 4 ਸ਼ਤਾਬਦੀ ਟਰੇਨਾਂ ਨੂੰ ਰੱਦ ਕੀਤਾ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਦੇ ਸਿੰਘੂ, ਗਾਜ਼ੀਪੁਰ ਅਤੇ ਟਿਕਰੀ ਬਾਰਡਰ ’ਤੇ ਜਾਰੀ ਕਿਸਾਨ ਅੰਦੋਲਨ ਦੇ 4 ਮਹੀਨੇ ਪੂਰੇ ਹੋਣ ’ਤੇ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤਕ ਬੰਦ ਦਾ ਸੱਦਾ ਦਿੱਤਾ ਹੈ।

PunjabKesari

ਜ਼ਿਕਰਯੋਗ ਹੈ ਕਿ ਮੁੱਖ ਤੌਰ ’ਤੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ’ਤੇ ਪਿਛਲੇ 4 ਮਹੀਨਿਆਂ ਤੋਂ ਡੇਰਾ ਲਾ ਕੇ ਬੈਠੇ ਹੋਏ ਹਨ। ਇਹ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਪੂੁਰੀ ਤਰ੍ਹਾਂ ਰੱਦ ਕਰਨ ਅਤੇ ਆਪਣੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕਰ ਰਹੇ ਹਨ।


Anuradha

Content Editor

Related News