ਖ਼ਤਰਨਾਕ ਅੱਤਵਾਦੀਆਂ ਨੂੰ ਕਾਲੀ ਸੂਚੀ 'ਚ ਪਾਉਣ ਤੋਂ ਰੋਕਣ 'ਤੇ ਭਾਰਤ ਨੇ ਜਤਾਇਆ ਇਤਰਾਜ਼

08/10/2022 4:19:29 PM

ਸੰਯੁਕਤ ਰਾਸ਼ਟਰ (ਏਜੰਸੀ)- ਚੀਨ ਦੀ ਪ੍ਰਧਾਨਗੀ ਹੇਠ ਹੋਈ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਵਿੱਚ ਭਾਰਤ ਨੇ ਚੀਨ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਹੈ ਕਿ ਇਹ ‘ਬਹੁਤ ਹੀ ਅਫਸੋਸਜਨਕ’ ਹੈ ਕਿ ਦੁਨੀਆ ਦੇ ਕੁੱਝ ਸਭ ਤੋਂ ਖ਼ਤਰਨਾਕ ਅੱਤਵਾਦੀਆਂ ਨੂੰ ਕਾਲੀ ਸੂਚੀ ਵਿਚ ਪਾਉਣ ਦੇ ਅਸਲ ਅਤੇ ਸਬੂਤ ਅਧਾਰਤ ਪ੍ਰਸਤਾਵਾਂ ਨੂੰ ਠੰਡੇ ਬਸਤੇ ਵਿਚ ਪਾਇਆ ਜਾ ਰਿਹਾ ਹੈ। ਭਾਰਤ ਨੇ ਕਿਹਾ ਕਿ ਅਜਿਹੇ "ਦੋਹਰੇ ਮਾਪਦੰਡਾਂ" ਨੇ ਸੁਰੱਖਿਆ ਪ੍ਰੀਸ਼ਦ ਦੇ ਪਾਬੰਦੀ ਸਿਸਟਮ ਦੀ ਭਰੋਸੇਯੋਗਤਾ ਨੂੰ 'ਹਰ ਸਮੇਂ ਦੇ ਹੇਠਲੇ ਪੱਧਰ' ਤੱਕ ਪਹੁੰਚਾ ਦਿੱਤਾ ਹੈ। ਵਰਣਨਯੋਗ ਹੈ ਕਿ ਇਸ ਸਾਲ ਜੂਨ ਵਿਚ ਸੁਰੱਖਿਆ ਪ੍ਰੀਸ਼ਦ ਦੇ ਸਥਾਈ ਮੈਂਬਰ ਅਤੇ ਪਾਕਿਸਤਾਨ ਦੇ ਕਰੀਬੀ ਸਹਿਯੋਗੀ ਚੀਨ ਨੇ ਪਾਕਿਸਤਾਨ ਵਿਚ ਸਥਿਤ ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਸੁਰੱਖਿਆ ਪ੍ਰੀਸ਼ਦ ਦੀ 1267 ਅਲਕਾਇਦਾ ਪਾਬੰਦੀ ਕਮੇਟੀ ਤਹਿਤ ਸੂਚੀਬੱਧ ਕਰਨ ਦੇ ਭਾਰਤ ਅਤੇ ਅਮਰੀਕਾ ਦੇ ਪ੍ਰਸਤਾਵ ਨੂੰ ਰੋਕ ਦਿੱਤਾ ਸੀ। ਸੰਯੁਕਤ ਰਾਸ਼ਟਰ 'ਚ ਭਾਰਤ ਦੀ ਸਥਾਈ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਮੰਗਲਵਾਰ ਨੂੰ ਕਿਹਾ ਕਿ ਅੱਤਵਾਦੀਆਂ ਨੂੰ ਸੂਚੀਬੱਧ ਕਰਨ ਦੀ ਬੇਨਤੀ ਨੂੰ ਬਿਨਾਂ ਕਿਸੇ ਸਪੱਸ਼ਟੀਕਰਨ ਦੇ ਲੰਬਿਤ ਰੱਖਣ ਜਾਂ ਰੋਖਣ ਦਾ ਰੁਝਾਨ ਖ਼ਤਮ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਟਰੰਪ ਦੀ ਰਿਹਾਇਸ਼ ’ਤੇ FBI ਵਲੋਂ ਛਾਪਾ, ਸਾਬਕਾ ਰਾਸ਼ਟਰਪਤੀ ਨੇ ਕਿਹਾ- 2024 ਦੀਆਂ ਚੋਣਾਂ ਲੜਨ ਤੋਂ ਰੋਕਣ ਦੀ ਕੋਸ਼ਿਸ਼

ਉਨ੍ਹਾਂ ਕਿਹਾ, 'ਪਾਬੰਦੀ ਕਮੇਟੀਆਂ ਦੇ ਪ੍ਰਭਾਵਸ਼ਾਲੀ ਕੰਮਕਾਜ ਲਈ, ਉਹਨਾਂ ਨੂੰ ਵਧੇਰੇ ਪਾਰਦਰਸ਼ੀ, ਜਵਾਬਦੇਹ ਅਤੇ ਨਿਰਪੱਖ ਬਣਾਉਣ ਦੀ ਲੋੜ ਹੈ। ਬਿਨਾਂ ਕਿਸੇ ਤਰਕ ਦੇ ਸੂਚੀਬੱਧ ਬੇਨਤੀਆਂ ਨੂੰ ਰੋਕਣ ਅਤੇ ਰੁਕਾਵਟ ਪਾਉਣ ਦਾ ਰੁਝਾਨ ਖ਼ਤਮ ਹੋਣਾ ਚਾਹੀਦਾ ਹੈ।" ਕੰਬੋਜ ਨੇ ਕਿਹਾ, "ਇਹ 'ਬਹੁਤ ਹੀ ਅਫਸੋਸਨਾਕ' ਹੈ ਕਿ ਦੁਨੀਆ ਦੇ ਕੁੱਝ ਸਭ ਤੋਂ ਖ਼ਤਰਨਾਕ ਅੱਤਵਾਦੀਆਂ ਨੂੰ ਕਾਲੀ ਸੂਚੀ ਵਿਚ ਪਾਉਣ ਦੇ ਅਸਲ ਅਤੇ ਸਬੂਤ ਅਧਾਰਤ ਪ੍ਰਸਤਾਵਾਂ ਨੂੰ ਠੰਡੇ ਬਸਤੇ ਵਿਚ ਪਾਇਆ ਜਾ ਰਿਹਾ ਹੈ। ਅਜਿਹੇ 'ਦੋਹਰੇ ਮਾਪਦੰਡਾਂ' ਨੇ ਸੁਰੱਖਿਆ ਪ੍ਰੀਸ਼ਦ ਦੇ ਪਾਬੰਦੀ ਸਿਸਟਮ ਦੀ ਭਰੋਸੇਯੋਗਤਾ ਨੂੰ 'ਹਰ ਸਮੇਂ ਦੇ ਹੇਠਲੇ ਪੱਧਰ' ਤੱਕ ਪਹੁੰਚਾ ਦਿੱਤਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਜਦੋਂ ਅੰਤਰਰਾਸ਼ਟਰੀ ਅੱਤਵਾਦ ਦੇ ਖ਼ਿਲਾਫ਼ ਲੜਾਈ ਦੀ ਗੱਲ ਆਏਗੀ, ਉਦੋਂ ਸੁਰੱਖਿਆ ਪ੍ਰੀਸ਼ਦ ਦੇ ਸਾਰੇ ਦੇਸ਼ ਇੱਕ ਆਵਾਜ਼ ਵਿੱਚ ਬੋਲਣਗੇ।” ਅਮਰੀਕਾ ਨੇ ਮੱਕੀ ਨੂੰ ਪਾਬੰਦੀਸ਼ੁਦਾ ਅੱਤਵਾਦੀਆਂ ਦੀ ਸੂਚੀ ਵਿੱਚ ਪਾ ਦਿੱਤਾ ਹੈ। ਉਹ ਲਸ਼ਕਰ-ਏ-ਤੋਇਬਾ ਦੇ ਮੁਖੀ ਅਤੇ 26/11 ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦਾ ਰਿਸ਼ਤੇਦਾਰ ਹੈ।

ਇਹ ਵੀ ਪੜ੍ਹੋ: ਨੇਪਾਲ 'ਚ ਭਾਰਤੀ ਸੈਲਾਨੀਆਂ ਦੇ ਦਾਖ਼ਲੇ 'ਤੇ ਪਾਬੰਦੀ, 4 ਨੂੰ ਭੇਜਿਆ ਵਾਪਸ, ਜਾਣੋ ਵਜ੍ਹਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News